ਪਨਗਰੇਨ ਵੱਲੋਂ ਸਭ ਤੋਂ ਵਧੇਰੇ 375 ਕਰੋੜ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ’ਚ ਪਾਈ
ਸੰਜੀਵ ਜਿੰਦਲ ( Prime Post Punjab)
ਮਾਨਸਾ, 5 ਮਈ 2023 : ਕਿਸਾਨਾਂ ਦੀ ਖਰੀਦ ਕੀਤੀ ਕਣਕ ਦੀ ਨਾਲੋ ਨਾਲੋ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਕੀਤੀ ਜਾ ਰਹੀ ਹੈ। ਹੁਣ ਤੱਕ ਖਰੀਦ ਕੀਤੀ ਕਣਕ ਦੀ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 1173.42 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਪਨਗ੍ਰੇਨ ਏਜੰਸੀ ਵੱਲੋਂ 375.02 ਕਰੋੜ, ਮਾਰਕਫੈੱਡ ਵੱਲੋਂ 306.16 ਕਰੋੜ ਪਨਸਪ ਵੱਲੋਂ 309.35 ਅਤੇ ਪੰਜਾਬ ਵੇਅਰਹਾਉਸ ਵੱਲੋਂ 182.89 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 05 ਲੱਖ 77 ਹਜ਼ਾਰ 769 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੀਰਵਾਰ ਸ਼ਾਮ ਤੱਕ ਵੱਖ-ਵੱਖ ਖਰੀਦ ਏਜੰਸੀਆਂ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 05 ਲੱਖ 74 ਹਜ਼ਾਰ 878 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਹੁਣ ਤੱਕ ਪੁੱਜੀ ਕਣਕ ’ਚੋਂ ਪਨਗ੍ਰੇਨ ਵੱਲੋਂ 181475 ਮੀਟਰਕ ਟਨ, ਮਾਰਕਫੈੱਡ ਵੱਲੋਂ 146988 ਮੀਟਰਕ ਟਨ, ਪਨਸਪ ਵੱਲੋਂ 153047 ਮੀਟਰਕ ਟਨ, ਵੇਅਰ ਹਾਊਸ ਵੱਲੋਂ 88222 ਮੀਟਰਕ ਟਨ ਅਤੇ ਵਪਾਰੀਆਂ ਵੱਲੋਂ 5145 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

