ਬਿਊਰੋ, ਪ੍ਰਾਈਮ ਪੋਸਟ ਪੰਜਾਬ
ਬਟਾਲਾ : ਬਟਾਲਾ ’ਚ ਜਲੰਧਰ ਰੋਡ ਉਤੇ ਕਿਸੇ ਅਣਪਛਾਤੇ ਵਾਹਨ ਨਾਲ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਵਾਪਰੇ ਹਾਦਸੇ ਵਿੱਚ ਮੋਟਰਸਾਈਕਲ ਉਤੇ ਸਵਾਰ ਤਿੰਨ ਨੌਜਵਾਨਾਂ ਵਿਚੋਂ ਇਕ ਨੌਜਵਾਨ ਦੀ ਹੋਈ ਮੌਤ ਅਤੇ ਦੋ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਅੰਮ੍ਰਿਤਸਰ ਹਸਪਤਾਲ ’ਚ ਭੇਜਿਆ ਗਿਆ ਹੈ।
ਮ੍ਰਿਤਕ ਨੌਜਵਾਨ ਵਿਸ਼ਾਲ ਜੋ ਕੇ ਮਾਨ ਨਗਰ ਬਟਾਲਾ ਦਾ ਰਹਿਣ ਵਾਲਾ ਸੀ ਦੇ ਚਾਚਾ ਜ਼ੋਰਜ ਮਸੀਹ ਨੇ ਦੱਸਿਆ ਕਿ ਵਿਸ਼ਾਲ ਆਪਣੇ ਦੋ ਦੋਸਤਾਂ ਨਾਲ ਮੋਟਰਸਾਈਕਲ ਉਤੇ ਸਵਾਰ ਹੋਕੇ ਘਰ ਵਾਪਸ ਆ ਰਿਹਾ ਸੀ। ਰਸਤੇ ਵਿਚ ਜਲੰਧਰ ਰੋਡ ’ਤੇ ਵਿਸ਼ਾਲ ਮੈਗਾ ਮਾਰਟ ਨਜ਼ਦੀਕ ਪਿੱਛੋਂ ਤੋਂ ਆ ਰਹੇ ਵਾਹਨ ਨੇ ਟੱਕਰ ਮਾਰ ਦਿੱਤੀ ਅਤੇ ਇਹ ਹਾਦਸਾ ਵਾਪਰ ਗਿਆ, ਅਣਪਛਾਤਾ ਵਾਹਨ ਫਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿਚ ਵਿਸ਼ਾਲ ਦੀ ਮੌਤ ਹੋ ਗਈ ਅਤੇ ਉਸਦੇ ਦੋ ਦੋਸਤ ਜ਼ਖਮੀ ਹੋ ਗਏ।
ਓਥੇ ਹੀ ਸਿਵਲ ਹਸਪਤਾਲ ਦੀ ਡਾਕਟਰ ਸੁਮਿਤੀ ਨੇ ਹਾਦਸੇ ਬਾਰੇ ਦਸਦੇ ਹੋਏ ਕਿਹਾ ਕਿ ਪੁਲਿਸ ਨੂੰ ਇਤਲਾਹ ਕਰ ਦਿਤੀ ਗਈ ਹੈ ਬਾਕੀ ਬਣਦੀ ਕਾਨੂੰਨੀ ਕਾਰਵਾਈ ਪੁਲਿਸ ਵਲੋਂ ਕੀਤੀ ਜਾਵੇਗੀ। ਪੁਲਿਸ ਵੱਲੋਂ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

