ਖਰੀਦ ਕੀਤੀ ਕਣਕ ਦੀ 91 ਫ਼ੀਸਦੀ ਲਿਫਟਿੰਗ ਮੁਕੰਮਲ, ਕਿਸਾਨਾਂ ਨੂੰ1210 ਕਰੋੜ ਰੁਪਏ ਦੀ ਅਦਾਇਗੀ ਹੋਈ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 8 ਮਈ 2023 : ਜ਼ਿਲ੍ਹੇ ਦੀਆਂ ਮੰਡੀਆਂ ਅੰਦਰ ਚੱਲ ਰਹੀ ਕਣਕ ਦੀ ਖਰੀਦ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦੱਸਿਆ ਕਿ ਮੰਡੀਆਂ ਵਿਚ ਬੀਤੀ ਸ਼ਾਮ ਐਤਵਾਰ ਤੱਕ ਆਈ 5 ਲੱਖ 90 ਹਜ਼ਾਰ 158 ਮੀਟਰਿਕ ਟਨ ਕਣਕ ਵਿਚੋਂ 5 ਲੱਖ, 89 ਹਜ਼ਾਰ 139 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਏਜ਼ੰਸੀ ਵੱਲੋਂ 185825 ਮੀਟਰਕ ਟਨ, ਮਾਰਕਫੈੱਡ ਵੱਲੋਂ 150434, ਪਨਸਪ ਵੱਲੋਂ 156916, ਪੰਜਾਬ ਵੇਅਰਹਾਊਸ ਵੱਲੋਂ 90528 ਅਤੇ ਵਪਾਰੀਆਂ ਵੱਲੋਂ 5435 ਮੀਟਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿਚ ਖਰੀਦ ਕੀਤੀ ਕਣਕ ਦੀ ਸਮੇਂ ਸਿਰ ਲਿਫਟਿੰਗ ਕੀਤੀ ਜਾ ਰਹੀ ਹੈ, ਜਿਸ ਤਹਿਤ ਸ਼ਨੀਵਾਰ ਬੀਤੀ ਸ਼ਾਮ ਤੱਕ ਮੰਡੀਆਂ ਅੰਦਰ ਕਣਕ ਦੀ 91 ਫ਼ੀਸਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਕਿਸਾਨਾਂ ਨੂੰ 1210 ਕਰੋੜ ਰੁਪਏ ਦੀ ਅਦਾਇਗੀ ਉਨ੍ਹਾਂ ਦੇ ਬੈਂਕ ਖਾਤਿਆਂ ਕੀਤੀ ਜਾ ਚੁੱਕੀ ਹੈ।

