ਬਿਊਰੋ, ਪ੍ਰਾਈਮ ਪੋਸਟ ਪੰਜਾਬ
ਜਲੰਧਰ ਉਪ ਚੋਣ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਵੋਟਾਂ ਦੀ ਗਿਣਤੀ ਕਪੂਰਥਲਾ ਰੋਡ ‘ਤੇ ਸਥਿਤ ਡਾਇਰੈਕਟਰ ਲੈਂਡ ਰਿਕਾਰਡ ਅਤੇ ਸਪੋਰਟਸ ਕਾਲਜ ਕੰਪਲੈਕਸ ਵਿਖੇ ਬਣਾਏ ਗਏ ਕਾਊਂਟਿੰਗ ਕੇਂਦਰ ‘ਚ ਹੋ ਰਹੀ ਹੈ। ਇਸ ਦੀ ਸ਼ੁਰੂਆਤ ਬੈਲਟ ਪੇਪਰਾਂ ਦੀ ਗਿਣਤੀ ਨਾਲ ਹੋਈ, ਜਿਸ ਵਿੱਚ ‘ਆਪ’ ਪਹਿਲੇ ਅਤੇ ਕਾਂਗਰਸ ਦੂਜੇ ਸਥਾਨ ‘ਤੇ ਰਹੀ।
ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਲੀਡ ਲਗਾਤਾਰ ਵੱਧ ਰਹੀ ਹੈ। ਇਸ ਵੇਲੇ ਉਹ ਕਾਂਗਰਸ ਤੋਂ 5494 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਇਸ ਸੀਟ ‘ਤੇ ‘ਆਪ’ ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਚੱਲ ਰਹੀ ਹੈ।
ਹੁਣ ਤੱਕ ‘ਆਪ’ ਦੇ ਰਿੰਕੂ ਨੂੰ 27,650, ਕਾਂਗਰਸ ਦੀ ਕਰਮਜੀਤ ਕੌਰ ਨੂੰ 25,672, ਅਕਾਲੀ-ਬਸਪਾ ਦੇ ਡਾ: ਸੁੱਖੀ ਨੂੰ 13,285 ਅਤੇ ਭਾਜਪਾ ਦੇ ਇੰਦਰ ਇਕਬਾਲ ਅਟਵਾਲ ਨੂੰ 12,102 ਵੋਟਾਂ ਮਿਲੀਆਂ ਹਨ।ਅਤੇ ਆਦਮਪੁਰ ਦੇ ਵਿਧਾਇਕ ਸੁਖਵਿੰਦਰ ਕੋਟਲੀ ਨੂੰ ਗਿਣਤੀ ਕੇਂਦਰ ਦੇ ਬਾਹਰ ਹੀ ਰੋਕ ਲਿਆ ਗਿਆ। ਉਸ ਕੋਲ ਕਾਊਂਟਿੰਗ ਏਜੰਟ ਦਾ ਕਾਰਡ ਵੀ ਸੀ। ਪੁਲੀਸ ਅਤੇ ਚੋਣ ਕਮਿਸ਼ਨ ਦੀ ਟੀਮ ਨੇ ਉਸ ਨੂੰ ਕਿਹਾ ਕਿ ਵਿਧਾਇਕ ਹੋਣ ਕਾਰਨ ਉਹ ਅੰਦਰ ਨਹੀਂ ਜਾ ਸਕਦਾ। ਜਿਸ ਤੋਂ ਬਾਅਦ ਵਿਧਾਇਕ ਕੋਟਲੀ ਗਿਣਤੀ ਕੇਂਦਰ ਦੇ ਬਾਹਰ ਧਰਨੇ ‘ਤੇ ਬੈਠ ਗਏ ਹਨ।
ਖ਼ਬਰ ਲਿਖਦੇ – ਲਿਖਦੇ ਅਪਡੇਟ
‘ਆਪ’ ਛੇਵੇਂ ਗੇੜ ‘ਚ 1570 ਵੋਟਾਂ ਨਾਲ ਅੱਗੇ ਹੈ। ਕਾਂਗਰਸ ਅਜੇ ਵੀ ਦੂਜੇ ਸਥਾਨ ‘ਤੇ ਹੈ। ‘ਆਪ’ ਦੀ ਲੀਡ 6ਵੇਂ ਦੌਰ ‘ਚ ਡਿੱਗ ਗਈ ਹੈ।’ਆਪ’ ਪੰਜਵੇਂ ਗੇੜ ‘ਚ 1961 ਵੋਟਾਂ ਨਾਲ ਅੱਗੇ ਹੈ। ਦੂਜੇ ਨੰਬਰ ‘ਤੇ ਕਾਂਗਰਸ ਰਹੀ।
ਚੌਥੇ ਦੌਰ ‘ਚ ‘ਆਪ’ ਲੀਡ ਘੱਟ ਹੈ। ‘ਆਪ’ 1861 ਵੋਟਾਂ ਨਾਲ ਅੱਗੇ। ‘ਆਪ’ ਦੇ ਸੁਸ਼ੀਲ ਕੁਮਾਰ ਨੂੰ 17098 ਅਤੇ ਕਾਂਗਰਸ ਦੀ ਕਰਮਜੀਤ ਕੌਰ ਚੌਧਰੀ ਨੂੰ 15237 ਵੋਟਾਂ ਮਿਲੀਆਂ।
‘ਆਪ’ ਤੀਜੇ ਗੇੜ ‘ਚ 2776 ਵੋਟਾਂ ਨਾਲ ਅੱਗੇ ਹੈ। ਕਾਂਗਰਸ ਦੂਜੇ ਸਥਾਨ ‘ਤੇ ਬਰਕਰਾਰ ਹੈ। ਅਕਾਲੀ ਦਲ ਤੀਜੇ ਸਥਾਨ ‘ਤੇ ਹੈ।
‘ਆਪ’ ਦੂਜੇ ਗੇੜ ‘ਚ 2680 ਵੋਟਾਂ ਨਾਲ ਅੱਗੇ ਹੈ। ਜਦਕਿ ਕਾਂਗਰਸ ਦੂਜੇ ਸਥਾਨ ‘ਤੇ ਹੈ। ਅਕਾਲੀ ਦਲ ਤੀਜੇ ਨੰਬਰ ‘ਤੇ ਹੈ।
ਪਹਿਲੇ ਗੇੜ ਵਿੱਚ ‘ਆਪ’ ਦੇ ਸੁਸ਼ੀਲ ਰਿੰਕੂ 720 ਵੋਟਾਂ ਨਾਲ ਅੱਗੇ ਚੱਲ ਰਹੇ ਸਨ।
ਜ਼ਿਮਨੀ ਚੋਣ ਲਈ ਵੋਟਿੰਗ 10 ਮਈ ਨੂੰ ਹੋਈ ਸੀ। ਵੋਟਿੰਗ ਤੋਂ ਬਾਅਦ ਸਾਰੀਆਂ ਈਵੀਐਮ ਅਤੇ ਵੀਵੀਪੀਏਟੀ ਮਸ਼ੀਨਾਂ ਨੂੰ ਇੱਥੇ ਸਟਰਾਂਗ ਰੂਮ ਵਿੱਚ ਰੱਖਿਆ ਗਿਆ ਸੀ। ਜਿਸ ਦੇ ਆਲੇ-ਦੁਆਲੇ ਤਿੰਨ-ਪੱਧਰੀ ਸੁਰੱਖਿਆ ਲਗਾਈ ਗਈ ਸੀ। ਵੋਟਾਂ ਦੀ ਗਿਣਤੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੜਬੜੀ ਤੋਂ ਬਚਣ ਲਈ ਪੰਜਾਬ ਪੁਲਿਸ ਦੇ ਨਾਲ-ਨਾਲ ਅਰਧ ਸੈਨਿਕ ਬਲਾਂ ਦੇ ਜਵਾਨ ਵੀ ਇੱਥੇ ਤਾਇਨਾਤ ਕੀਤੇ ਗਏ ਹਨ।

