Visitor : Visitor

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਭਰਤੀ ਲਈ 16 ਮਈ ਨੂੰ ਲੱਗੇਗਾ ਪਲੇਸਮੈਂਟ ਕੈਂਪ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 15 ਮਈ 2023 :ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 16 ਮਈ, 2023 ਦਿਨ ਮੰਗਲਵਾਰ ਨੂੰ ‘ਕੈਪੀਟਲ ਟਰੱਸਟ ਲਿਮਟਡ’ ਵੱਲੋਂ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ…

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 15 ਮਈ 2023 :ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 16 ਮਈ, 2023 ਦਿਨ ਮੰਗਲਵਾਰ ਨੂੰ ‘ਕੈਪੀਟਲ ਟਰੱਸਟ ਲਿਮਟਡ’ ਵੱਲੋਂ ਰਿਲੇਸ਼ਨਸ਼ਿਪ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ ਸੀਮਾ 18 ਤੋਂ 28 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਚਾਹਵਾਨ ਪ੍ਰਾਰਥੀ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੇ ਉਪਰ) ਕੈਂਪ ਵਾਲੇ ਦਿਨ ਸਵੇਰੇ 09:30 ਵਜੇ ਪਹੁੰਚ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ 60 ਹੈ। ਇੰਟਰਵਿਊ ਦਾ ਸਮਾਂ ਸਵੇਰੇ 09:30 ਵਜੇ ਤੋਂ ਬਾਅਦ ਦੁਪਹਿਰ  1:00 ਵਜੇ ਤੱਕ ਰੱਖਿਆ ਗਿਆ ਹੈ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 14,700/- ਤੋਂ 20,000/- ਰੁਪਏ ਮਿਲਣਯੋਗ ਹੋਵੇਗੀ। ਕੰਮ ਦਾ ਸਥਾਨ ਮਾਨਸਾ, ਰਾਮਪੁਰਾ ਫੂਲ, ਮਾਨਸਾ, ਲਹਿਰਾਗਾਗਾ, ਤਲਵੰਡੀ ਸਾਬੋ, ਸਰਦੂਲਗੜ੍ਹ, ਪਾਤੜ੍ਹਾਂ, ਮਲੇਰਕੋਟਲਾ, ਸੰਗਰੂਰ, ਬਰਨਾਲਾ, ਰਾਏਕੋਟ ਵਿਖੇ ਹੋ ਸਕਦਾ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ. 84270-80877, 96593-00098, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Visitor : Visitor