Visitor : Visitor
,

ਬਰਨਾਲਾ : ਤੇਜ਼ ਰਫਤਾਰ ਕਾਰ ਨੇ 2 ਮੋਟਰਸਾਈਕਲਾਂ ਨੂੰ ਮਾਰੀ ਟੱਕਰ, 5 ਸਾਲਾ ਬੱਚੀ ਸਣੇ 4 ਦੀ ਮੌਤ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਬਰਨਾਲਾ ਦੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਤਪਾ ਨੇੜੇ ਇੱਕ ਤੇਜ਼ ਰਫਤਾਰ ਕਾਰ ਨੇ ਦੋ ਮੋਟਰਸਾਈਕਲਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਦੋਵਾਂ ਬਾਈਕ ‘ਤੇ ਸਵਾਰ 5 ਸਾਲਾ ਬੱਚੀ ਸਮੇਤ 4 ਲੋਕਾਂ ਦੀ ਮੌਤ ਹੋ ਗਈ। ਘਟਨਾ ‘ਤੋਂ ਬਾਅਦ ਕਾਰ ਚਾਲਕ ਮੌਕੇ ‘ਤੋਂ ਫਰਾਰ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਬਰਨਾਲਾ ਦੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਤਪਾ ਨੇੜੇ ਇੱਕ ਤੇਜ਼ ਰਫਤਾਰ ਕਾਰ ਨੇ ਦੋ ਮੋਟਰਸਾਈਕਲਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਦੋਵਾਂ ਬਾਈਕ ‘ਤੇ ਸਵਾਰ 5 ਸਾਲਾ ਬੱਚੀ ਸਮੇਤ 4 ਲੋਕਾਂ ਦੀ ਮੌਤ ਹੋ ਗਈ। ਘਟਨਾ ‘ਤੋਂ ਬਾਅਦ ਕਾਰ ਚਾਲਕ ਮੌਕੇ ‘ਤੋਂ ਫਰਾਰ ਹੋ ਗਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਲਿਆ।

ਮਿਲੀ ਜਾਣਕਾਰੀ ਅਨੁਸਾਰ ਇਕ ਬਾਈਕ ‘ਤੇ ਇਕ ਹੀ ਵਿਅਕਤੀ ਸਵਾਰ ਸੀ। ਜਿਸ ਦੀ ਪਹਿਚਾਣ ਬੇਅੰਤ ਸਿੰਘ ਵਾਸੀ ਪਿੰਡ ਕੱਟੂ ਵਜੋਂ ਹੋਈ ਹੈ। ਇਸ ਦੇ ਨਾਲ ਹੀ ਬੱਚੇ ਅਤੇ ਉਸਦੇ ਮਾਤਾ-ਪਿਤਾ ਦੂਜੇ ਮੋਟਰਸਾਈਕਲ ‘ਤੇ ਸਵਾਰ ਸਨ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਅਤੇ ਵਿਅਕਤੀ ਦੇ ਸਾਹ ਚੱਲ ਰਹੇ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਉਨ੍ਹਾਂ ਦੀ ਵੀ ਮੌਤ ਹੋ ਗਈ।

ਥਾਣਾ ਤਪਾ ਦੇ ਇੰਚਾਰਜ ਕਰਨ ਸ਼ਰਮਾ ਨੇ ਦੱਸਿਆ ਕਿ ਮਾਮਲੇ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਸਾਰੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਲਿਆ ਹੈ। ਫਿਲਹਾਲ ਮ੍ਰਿਤਕ ਬੱਚੇ ਅਤੇ ਮਾਤਾ-ਪਿਤਾ ਦੀ ਪਛਾਣ ਨਹੀਂ ਹੋ ਸਕੀ ਹੈ। ਉਨ੍ਹਾਂ ਦੱਸਿਆ ਕਿ ਘਟਨਾ ‘ਤੋਂ ਬਾਅਦ ‘ਤੋਂ ਹੀ ਕਾਰ ਚਾਲਕ ਫਰਾਰ ਹੈ। ਡਰਾਈਵਰ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਫਰਾਰ ਡਰਾਈਵਰ ਦੀ ਭਾਲ ‘ਚ ਜੁਟ ਗਈ ਹੈ।

Leave a Reply

Your email address will not be published. Required fields are marked *

Visitor : Visitor