ਬਿਊਰੋ, ਪ੍ਰਾਈਮ ਪੋਸਟ ਪੰਜਾਬ
ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਬੀਤੇ ਦਿਨ ਅਗਵਾ ਹੋਈ 7 ਸਾਲਾ ਬੱਚੀ ਦੀ ਲਾਸ਼ ਅੱਜ ਬਰਾਮਦ ਕਰ ਲਈ ਗਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਸਮੇਤ ਪੂਰੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਘਟਨਾ ਨੂੰ ਲੜਕੀ ਦੀ ਮਤਰੇਈ ਮਾਂ ਨੇ ਅੰਜਾਮ ਦਿੱਤਾ ਹੈ, ਜਿਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਦੱਸ ਦੇਈਏ ਕਿ ਜਦੋਂ ਲੜਕੀ ਟਿਊਸ਼ਨ ਪੜ੍ਹਨ ਲਈ ਘਰੋਂ ਨਿਕਲੀ ਸੀ ਤਾਂ ਉਸ ਨੂੰ ਬਾਈਕ ਸਵਾਰ ਵਿਅਕਤੀ ਅਤੇ ਔਰਤ ਨੇ ਅਗਵਾ ਕਰ ਲਿਆ, ਜਿਸ ਦੀ ਸੀ.ਸੀ.ਟੀ.ਵੀ. ਫੁਟੇਜ ਸਾਹਮਣੇ ਆਈ ਹੈ। ਵੀਡੀਓ ਮੁਤਾਬਕ ਲੜਕੀ ਨੂੰ ਮੋਟਰਸਾਈਕਲ ‘ਤੇ ਬਿਠਾ ਕੇ ਲਿਜਾਇਆ ਗਿਆ, ਜਿਸ ਤੋਂ ਬਾਅਦ ਅੱਜ ਲਾਸ਼ ਮਿਲਣ ਨਾਲ ਇਲਾਕੇ ‘ਚ ਸਨਸਨੀ ਫੈਲ ਗਈ।

