Visitor : Visitor

ਜਾਬ ਕਾਰਡਧਾਰਕਾਂ ਦੇ ਖਾਤੇ ਨੂੰ ਆਧਾਰ ਨਾਲ ਲਿੰਕ ਕੀਤਾ ਜਾਵੇ : ਵਧੀਕ ਡਿਪਟੀ ਕਮਿਸ਼ਨਰ

ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਸੰਜੀਵ ਜਿੰਦਲ ( Prime Post Punjab) ਮਾਨਸਾ, 17 ਮਈ 2023 :  ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਬਲਾਕ ਮਾਨਸਾ ਦੇ…

ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਸੰਜੀਵ ਜਿੰਦਲ ( Prime Post Punjab)

ਮਾਨਸਾ, 17 ਮਈ 2023 :  ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਬਲਾਕ ਮਾਨਸਾ ਦੇ ਪਿੰਡ ਨੰਗਲ ਖੁਰਦ ਵਿਖੇ ਪੌਦੇ, ਸਹਾਰਨਾ ਵਿਖੇ ਛੱਪੜ ਦੀ ਪੁਟਾਈ, ਹੀਰੇਵਾਲਾ ਵਿਖੇ ਛੱਪੜ ਦੀ ਪੁਟਾਈ, ਡੇਲੂਆਣਾ ਵਿਖੇ ਛੱਪੜ ਦੀ ਪੁਟਾਈ ਅਤੇ ਪਾਰਕ ਦੀ ਉਸਾਰੀ ਦੇ ਕੰਮਾਂ ਦੀ ਜਾਇਜ਼ਾ ਲਿਆ।  ਇਸ ਮੌਕੇ ਉਨ੍ਹਾਂ ਜੋਬ ਕਾਰਡ ਧਾਰਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਹਾਜਰੀਆਂ ਅਤੇ ਜੋਬ ਕਾਰਡਾਂ ਵਿਚ ਕੀਤੀਆਂ ਐਂਟਰੀਆਂ ਦਾ ਰਿਕਾਰਡ ਚੈੱਕ ਕੀਤਾ। ਜੋਬ ਕਾਰਡ ਧਾਰਕਾਂ ਵੱਲੋਂ ਸਹੀ ਢੰਗ ਨਾਲ ਚੱਲ ਰਹੇ ਕੰਮ ’ਤੇ ਤਸੱਲੀ ਪ੍ਰਗਟ ਕੀਤੀ ਗਈ।

ਵਧੀਕ ਡਿਪਟੀ ਕਮਿਸ਼ਨਰ ਨੇ ਹਾਜਰ ਸਟਾਫ ਨੂੰ ਹਦਾਇਤ ਕੀਤੀ ਕਿ ਜੋਬ ਕਾਰਡ ਵਿੱਚ ਐਂਟਰੀਆਂ ਸਮੇਂ ਸਮੇਂ ’ਤੇ ਅਪਡੇਟ ਕੀਤੀਆਂ ਜਾਣ ਅਤੇ ਮਨਰੇਗਾ ਲੇਬਰ ਦੀ ਹਾਜਰੀ ਐਨ.ਐਮ.ਐਮ.ਐਸ. ਐਪ ਰਾਹੀਂ ਲਗਾਈ ਜਾਵੇ। ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਖਾਤੇ ਨੂੰ ਆਧਾਰ ਕਾਰਡ ਨਾਲ ਲਿੰਕ ਕਰਵਾਇਆ ਜਾਵੇ ਤਾਂ ਜੋ ਉਹਨਾਂ ਦੀ ਅਦਾਇਗੀ ਵਿੱਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲਾਭਪਾਰਤੀਆਂ ਨੂੰ ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਸੁਰਕਸ਼ਾ ਬੀਮਾ ਯੋਜਨਾ ਅਧੀਨ ਰਜਿਸਟਰ ਕੀਤਾ ਜਾਵੇ ਤਾਂ ਜੋ ਉਨ੍ਹਾਂ ਦਾ ਬੀਮਾ ਕੀਤਾ ਜਾ ਸਕੇ। ਉਨ੍ਹਾਂ ਹਦਾਇਤ ਕੀਤੀ ਗਈ ਕਿ ਪਿੰਡਾਂ ਵਿੱਚ ਚੱਲ ਰਹੇ ਕੰਮਾਂ ਦੀ ਚੈਕਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਕੰਮਾਂ ਦੀ ਗੁਣਵੱਤਾ ਨੂੰ ਵਧਾਇਆ ਜਾ ਸਕੇ।

Leave a Reply

Your email address will not be published. Required fields are marked *

Visitor : Visitor