Visitor : Visitor

ਬਟਾਲਾ : ਮਹਿਲਾ ਕਿਸਾਨ ਦੇ ਥੱਪੜ ਮਾਰਨ ਵਾਲੇ ਪੁਲਿਸ ਮੁਲਾਜ਼ਮ ਨੂੰ ਕੀਤਾ ਮੁਅੱਤਲ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਬਟਾਲਾ : ਬੀਤੇ ਕੱਲ੍ਹ ਜ਼ਮੀਨ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਕਿਸਾਨਾਂ ਵਿਚੋਂ ਮਹਿਲਾ ਕਿਸਾਨ ਦੇ ਥੱਪੜ ਮਾਰਨ ਵਾਲੇ ਪੁਲਿਸ ਮੁਲਾਜ਼ਮ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਮੁਲਾਜ਼ਮ ਵੱਲੋਂ ਮਹਿਲਾ ਕਿਸਾਨ ਨੂੰ ਥੱਪੜ ਮਾਰਨ ਦੀ ਵੀਡੀਓ ਬਹੁਤ ਤੇਜ਼ੀ ਨਾਲ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ। ਦੱਸ ਦਈਏ ਕਿ ਬਟਾਲਾ ਵਿਚ ਜ਼ਮੀਨ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਬਟਾਲਾ : ਬੀਤੇ ਕੱਲ੍ਹ ਜ਼ਮੀਨ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਕਿਸਾਨਾਂ ਵਿਚੋਂ ਮਹਿਲਾ ਕਿਸਾਨ ਦੇ ਥੱਪੜ ਮਾਰਨ ਵਾਲੇ ਪੁਲਿਸ ਮੁਲਾਜ਼ਮ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਮੁਲਾਜ਼ਮ ਵੱਲੋਂ ਮਹਿਲਾ ਕਿਸਾਨ ਨੂੰ ਥੱਪੜ ਮਾਰਨ ਦੀ ਵੀਡੀਓ ਬਹੁਤ ਤੇਜ਼ੀ ਨਾਲ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ।

ਦੱਸ ਦਈਏ ਕਿ ਬਟਾਲਾ ਵਿਚ ਜ਼ਮੀਨ ਐਕਵਾਇਰ ਕਰਨ ਦਾ ਵਿਰੋਧ ਕਰ ਰਹੇ ਕਿਸਾਨ ਅਤੇ ਪੁਲਿਸ ਵਿਚ ਝੜਪ ਹੋ ਗਈ ਸੀ। ਇਸ ਦੌਰਾਨ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਵੀ ਕੀਤਾ। ਇਸੇ ਦੌਰਾਨ ਇਕ ਪੁਰਸ਼ ਪੁਲਿਸ ਮੁਲਾਜ਼ਮ ਨੇ ਮਹਿਲਾ ਕਿਸਾਨ ਨੂੰ ਥੱਪੜ ਜੜ ਦਿੱਤੇ ਸਨ। ਇਸ ਦੌਰਾਨ ਵੱਡੀ ਗਿਣਤੀ ਕਿਸਾਨਾਂ ਨੂੰ ਬੱਸਾਂ ਵਿਚ ਭਰ ਕੇ ਪੁਲਿਸ ਧਰਨੇ ਵਾਲੀ ਥਾਂ ਤੋਂ ਲੈ ਗਈ। ਕਿਸਾਨ ਜਥੇਬੰਦੀਆਂ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਸੀ।

Leave a Reply

Your email address will not be published. Required fields are marked *

Visitor : Visitor