Visitor : Visitor

ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫਤਾਰ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਨਹੀਂ ਮਿਲੀ ਰਾਹਤ, ਜ਼ਮਾਨਤ ਦੀ ਸੁਣਵਾਈ 22 ਮਈ ਤੱਕ ਮੁਲਤਵੀ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਚੰਡੀਗੜ੍ਹ : ਰਿਸ਼ਵਤ ਕਾਂਡ ਦੇ ਮੁਲਜ਼ਮ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਫਿਲਹਾਲ ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਉਸ ਦੀ ਜ਼ਮਾਨਤ ਦੀ ਸੁਣਵਾਈ ਮੁੜ 22 ਮਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 22…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਚੰਡੀਗੜ੍ਹ : ਰਿਸ਼ਵਤ ਕਾਂਡ ਦੇ ਮੁਲਜ਼ਮ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਫਿਲਹਾਲ ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਉਸ ਦੀ ਜ਼ਮਾਨਤ ਦੀ ਸੁਣਵਾਈ ਮੁੜ 22 ਮਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 22 ਮਈ ਨੂੰ ਹੋਵੇਗੀ।

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ‘ਤੇ ਸਰਪੰਚ ਤੋਂ ਰਿਸ਼ਵਤ ਲੈਣ ਦੇ ਦੋਸ਼ ਲੱਗੇ ਸਨ। ਇਸ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਮੰਗਲਵਾਰ ਨੂੰ ਹਾਈਕੋਰਟ ‘ਚ ਉਸ ਦੀ ਜ਼ਮਾਨਤ ਰੈਗੂਲਰ ਹੋ ਗਈ ਅਤੇ ਅਦਾਲਤ ਨੇ ਅਮਿਤ ਰਤਨ ਨੂੰ ਕੋਈ ਰਾਹਤ ਦਿੱਤੇ ਬਿਨਾਂ ਸੁਣਵਾਈ 18 ਮਈ ਤੱਕ ਮੁਲਤਵੀ ਕਰ ਦਿੱਤੀ। ਹੁਣ 18 ਮਈ ਨੂੰ ਸੁਣਵਾਈ ਦੌਰਾਨ ਇੱਕ ਵਾਰ ਫਿਰ ਸੁਣਵਾਈ 22 ਮਈ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ 22 ਮਈ ਨੂੰ ਹੋਵੇਗੀ।

ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸਦੇ ਕਰੀਬੀ ਦੋਸਤ ਨੂੰ ਸਰਕਟ ਹਾਊਸ ਬਠਿੰਡਾ ਦੀ ਪਾਰਕਿੰਗ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਾਅਦ ਵਿੱਚ ਇਸ ਮਾਮਲੇ ਵਿੱਚ ਅਮਿਤ ਰਤਨ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ। 11 ਅਪਰੈਲ ਨੂੰ ਬਠਿੰਡਾ ਅਦਾਲਤ ਵੱਲੋਂ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਸੀ, ਜਿਸ ਤੋਂ ਬਾਅਦ ਹੁਣ ਅਮਿਤ ਰਤਨ ਨੇ ਆਪਣੀ ਜ਼ਮਾਨਤ ਲਈ ਹਾਈ ਕੋਰਟ ਵਿੱਚ ਅਪੀਲ ਕੀਤੀ ਹੈ। ਫਿਲਹਾਲ ਇਸ ਮਾਮਲੇ ‘ਚ ਲਗਾਤਾਰ ਸੁਣਵਾਈ ਚੱਲ ਰਹੀ ਹੈ।

Leave a Reply

Your email address will not be published. Required fields are marked *

Visitor : Visitor