ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 18 ਮਈ 2023 :ਐਸ.ਡੀ.ਐਮ. ਸਰਦੂਲਗੜ੍ਹ ਪੂਨਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਾਇਬ ਤਹਿਸੀਲਦਾਰ ਬਲਵਿੰਦਰ ਸਿੰਘ ਨੇ ਪਿੰਡ ਰਾਏਪੁਰ ਵਿਖੇ ਜਨ ਸੁਣਵਾਈ ਕੈਂਪ ਲਗਾ ਕੇ ਆਮ ਲੋਕਾਂ ਦੀਆਂ ਸਰਕਾਰੀ ਵਿਭਾਗਾਂ ਨਾਲ ਸਬੰਧਤ ਸਮੱਸਿਆਵਾਂ ਸੁਣੀਆਂ।
ਨਾਇਬ ਤਹਿਸੀਲਦਾਰ ਨੇ ਦੱਸਿਆ ਕਿ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਤੋਂ ਲੋੜਵੰਦ ਲੋਕ ਕਈ ਵਾਰ ਜਾਣਕਾਰੀ ਨਾ ਹੋਣ ਕਾਰਨ ਵਾਂਝੇ ਰਹਿ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਇਹ ਉਪਰਾਲਾ ਹੈ ਕਿ ਲੋਕ ਭਲਾਈ ਸਕੀਮਾਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਕੇ ਲੋਕਾਂ ਤੱਕ ਸਰਕਾਰੀ ਯੋਜਨਾਵਾਂ ਦਾ ਲਾਭ ਸਮੇਂ ਸਿਰ ਪਹੁੰਚਾਇਆ ਜਾਵੇ ਅਤੇ ਉਨ੍ਹਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ ਵਿਚ ਆ ਰਹੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਪਹੁੰਚ ਕਰਕੇ ਹੱਲ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਪਿੰਡ ਰਾਏਪੁਰ ਅਤੇ ਨਾਲ ਲੱਗਦੇ ਹੋਰ ਪਿੰਡਾਂ ਦੇ ਲੋਕਾਂ ਦੀਆਂ ਵੱਖ ਵੱਖ ਸਮੱਸਿਆਵਾਂ ਦਾ ਨਿਯਮਾਂ ਅਨੁਸਾਰ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜਨ ਸੁਣਵਾਈ ਕੈਂਪਾਂ ਵਿਚ ਵੱਧ ਤੋਂ ਵੱਧ ਸ਼ਿਰਕਤ ਕਰਕੇ ਲਾਹਾ ਲਿਆ ਜਾਵੇ।











