ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 19 ਮਈ 2023 : ਜ਼ਿਲ੍ਹੇ ਅੰਦਰ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ 28, 29 ਅਤੇ 30 ਮਈ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ। ਇਹ ਜਾਣਕਾਰੀ ਸਹਾਇਕ ਕਮਿਸ਼ਨਰ (ਜ) ਸ੍ਰੀ ਹਰਜਿੰਦਰ ਸਿੰਘ ਜੱਸਲ ਨੇ ਸਥਾਨਕ ਬੱਚਤ ਭਵਨ ਵਿਖੇ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਅੰਦਰ ਪੋਲੀਓ ਬੂੰਦਾਂ ਪਿਲਾਉਣ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਉਣੀਆਂ ਯਕੀਨੀ ਬਣਾਉਣ।
ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੋਰ ਨੇ ਦੱਸਿਆ ਕਿ ਸਹਾਇਕ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਸ ਪੋਲੀਓ ਮੁਹਿੰਮ ਦੌਰਾਨ ਅੰਦਾਜਨ 0 ਤੋ 5 ਸਾਲ ਤੱਕ ਦੇ 70431 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾ ਪਿਲਾਈਆ ਜਾਣਗੀਆਂ, ਇਸ ਦੇ ਲਈ ਜਿਲੇ ਵਿੱਚ ਕੁੱਲ 376 ਰੈਗੂਲਰ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ 11 ਟਰਾਜਿਟ ਟੀਮਾਂ ਦੇ ਨਾਲ ਨਾਲ 15 ਮੋਬਾਇਲ ਟੀਮਾਂ ਲਗਾਈਆਂ ਗਈਆ ਹਨ ਜੋ ਕਿ 149 ਸ਼ੈਲਰ ਅਤੇ 118 ਭੱਠੇ ਕਵਰ ਕਰਨਗੀਆ ਅਤੇ ਇਸ ਤੋਂ ਇਲਾਵਾ 72 ਸੁਪਰਵਾਇਜਰ ਨਿਯੁਕਤ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਮਾਈਗਰੇਟਰੀ ਵਸੋਂ ਵਾਲੇ ਇਲਾਕਿਆਂ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਜਿਵੇਂ ਕਿ ਝੁੱਗੀ ਝੌਂਪੜੀਆਂ, ਸ਼ੈਲਰ, ਫੈਕਟਰੀਆਂ, ਭੱਠੇ, ਉਸਾਰੀ ਅਧੀਨ ਇਮਾਰਤਾਂ ਆਦਿ ਥਾਵਾਂ ‘ਤੇ ਜਾ ਕੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ. ਇਸ ਦੌਰਾਨ ਐਮ.ਆਰ 1, 2 ਦੇ ਬੱਚਿਆਂ ਦੀ ਸਨਾਖਤ ਕੀਤੀ ਜਾਵੇਗੀ ਜਿੰਨਾਂ ਦਾ ਅਜੇ ਤੱਕ ਟੀਕਾਕਰਨ ਨਹੀਂ ਹੋਇਆ।
ਉਨ੍ਹਾਂ ਦੱਸਿਆ ਕਿ ਭਾਰਤ ਵਿੱਚ ਪਿਛਲੇ 12 ਸਾਲਾਂ ਤੋਂ ਪੋਲੀਓ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ। ਉਨ੍ਹਾਂ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਰਾਹੀਂ ਸੂਚੀ ਤਿਆਰ ਕੀਤੀ ਜਾਵੇਗੀ ਕਿ ਜਿੰਨ੍ਹਾਂ ਬੱਚਿਆਂ ਦੇ ਅਜੇ ਤੱਕ ਐਮ.ਆਰ 1 ਅਤੇ ਐਮ.ਆਰ 2 ਦੀ ਵੈਕਸੀਨ ਨਹੀ ਲੱਗੀ, ਉਨ੍ਹਾਂ ਨੂੰ ਵੀ ਵੈਕਸੀਨ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਲੋਕ ਆਪਣੇ ਨੇੜੇ ਦੇ ਸਿਹਤ ਕੇਂਦਰ ਵਿੱਚ ਕਿਸੇ ਵੀ ਮਮਤਾ ਦਿਵਸ ਵਾਲੇ ਦਿਨ ਜਾ ਕੇ ਐਮ.ਆਰ ਦੀ ਵੈਕਸ਼ੀਨ ਲਗਵਾਉਣ ਤਾਂ ਜੋ ਦਸੰਬਰ 2023 ਤੱਕ ਐਮ.ਆਰ ਨੂੰ ਖਤਮ ਕੀਤਾ ਜਾ ਸਕੇ।
ਇਸ ਮੌਕੇ ਸਮੂਹ ਸ਼ੀਨੀਅਰ ਮੈਡੀਕਲ ਅਫਸਰ ,ਜ਼ਿਲ੍ਹਾ ਪ੍ਰੋਗਰਾਮ ਅਫਸਰ, ਜ਼ਿਲ੍ਹਾ ਮਾਸ ਮੀਡੀਆ ਅਫਸਰ ਤੋਂ ਇਲਾਵਾ ਸਿੱਖਿਆ ਵਿਭਾਗ, ਪੁਲਿਸ ਵਿਭਾਗ, ਮਿਊਂਸਪਲ ਕਮੇਟੀ, ਬਾਲ ਵਿਕਾਸ ਵਿਭਾਗ, ਦੇ ਅਧਿਕਾਰੀ ਮੌਜੂਦ ਸਨ।

