ਬਿਊਰੋ, ਪ੍ਰਾਈਮ ਪੋਸਟ ਪੰਜਾਬ
ਲੁਧਿਆਣਾ :ਲੁਧਿਆਣਾ ‘ਚ 33 ਫੁੱਟਾ ਰੋਡ,ਦਿਵਿਆ ਕਾਲੋਨੀ ਵਿਖੇ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਆਸਪਾਸ ਦੇ ਲੋਕਾਂ ਨੇ ਲਾਸ਼ ਦੇਖ ਕੇ ਪੁਲਿਸ ਨੂੰ ਸੂਚਨਾ ਦਿੱਤੀ। ਜਿਸ ਤੋਂ ਬਾਅਦ ਚੌਕੀ ਮੁੰਡੀਆਂ ਦੇ ਪੁਲਿਸ ਮੁਲਾਜ਼ਮ ਮੌਕੇ ‘ਤੇ ਪਹੁੰਚ ਗਏ।
ਮ੍ਰਿਤਕ ਦੀ ਪਹਿਚਾਣ ਮੇਜਰ ਸਿੰਘ (40) ਵਜੋਂ ਹੋਈ ਹੈ। ਪੁਲਿਸ ਨੂੰ ਉਸ ਦੀ ਲਾਸ਼ ਨੇੜਿਓਂ ਨਸ਼ੇ ਦਾ ਟੀਕਾ ਵੀ ਮਿਲਿਆ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ।ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਦਿਵਿਆ ਕਲੋਨੀ ਦੇ ਵਸਨੀਕ ਰਿੰਕੂ ਨੇ ਦੱਸਿਆ ਕਿ ਇਸ ਕਲੋਨੀ ਦੀ ਹਾਲਤ ਬਹੁਤ ਮਾੜੀ ਹੈ। ਚਿੱਟਾ ਇੱਥੇ ਸ਼ਰੇਆਮ ਵਿਕ ਰਿਹਾ ਹੈ। ਲੋਕ ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਉਠਾਉਣ ਤੋਂ ਡਰਦੇ ਹਨ। ਹਰ ਰੋਜ਼ ਕੋਈ ਨਾ ਕੋਈ ਨੌਜਵਾਨ ਨਸ਼ਿਆਂ ਕਾਰਨ ਆਪਣੀ ਜਾਨ ਗੁਆ ਰਿਹਾ ਹੈ।

