ਖੰਨਾ, 22 ਮਈ, ਬਿਊਰੋ ਪ੍ਰਾਈਮ ਪੋਸਟ ਪੰਜਾਬ : ਤੇਜ਼ ਰਫਤਾਰ ਕਾਰ ਦੇ ਤਿੰਨ ਨੌਜਵਾਨਾਂ ਉਤੇ ਚੜ੍ਹਨ ਕਾਰਨ ਦੋ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ।
ਮਿਲੀ ਜਾਣਕਾਰੀ ਅਨੁਸਾਰ ਸਮਰਾਲਾ ਰੋਡ ਉਤੇ ਬੀਤੇ ਰਾਤ ਨੂੰ ਤਿੰਨ ਨੌਜਵਾਨ ਇਕ ਬੈਂਚ ਉਤੇ ਬੈਠੇ ਸਨ। ਇਸ ਦੌਰਾਨ ਇਕ ਤੇਜ਼ ਰਫਤਾਰ ਕਾਰ ਨੇ ਤਿੰਨਾਂ ਨੂੰ ਕੁਚਲ ਦਿੱਤਾ। ਜ਼ਖਮੀ ਹਾਲਤ ਵਿੱਚ ਤਿੰਨਾਂ ਨੌਜਵਾਨਾਂ ਨੂੰ ਸਰਕਾਰੀ ਹਸਪਤਾਲ ਖੰਨਾ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਦੋ ਮੀ ਤੌਮ ਹੋ ਗਈ ਅਤੇ ਤੀਜੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਮ੍ਰਿਤਕ ਗੁਰਪ੍ਰੀਤ ਸਿੰਘ ਦੇ ਵੱਡੇ ਭਰਾ ਗੁਰਦੀਪ ਸਿੰਘ ਨੇ ਦੱਸਿਆ ਕਿ ਉਸਦਾ ਭਰਾ ਗੁਰਪ੍ਰੀਤ ਸਿੰਘ, ਤਰੁਨਦੀਪ ਸਿੰਘ ਅਤੇ ਮਾਲਵਿੰਦਰ ਸਿੰਘ ਸੜਕ ਦੇ ਕਿਨਾਰੇ ਉਤੇ ਬਣੇ ਬੈਂਚ ਉਤੇ ਬੈਠੇ ਸਨ। ਇਕ ਤੇਜ਼ ਰਫਤਾਰ ਕਾਰਨ ਉਨ੍ਹਾਂ ਉਤੇ ਆ ਚੜ੍ਹੀ। ਇਸ ਘਟਨਾ ਵਿੱਚ ਗੁਰਪ੍ਰੀਤ ਸਿੰਘ ਦੀ ਮੌਤੇ ਉਤੇ ਹੋ ਗਈ, ਜਦੋਂ ਕਿ ਦੂਜੇ ਨੌਜਵਾਨ ਤਰੁਣਦੀਪ ਦੀ ਹਸਪਤਾਲ ਵਿੱਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਾਰ ਚਾਲਕ ਸ਼ਰਾਬ ਦੇ ਨਸ਼ੇ ਵਿੱਚ ਟੱਲੀ ਸੀ।

