Visitor : Visitor

ਵੱਡੀ ਵਾਰਦਾਤ : ਅੰਮ੍ਰਿਤਸਰ ’ਚ ਦਿਨ-ਦਿਹਾੜੇ ਗੈਂਗਸਟਰ ਦਾ ਗੋਲੀਆਂ ਮਾਰ ਕੇ ਕਤਲ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਅੰਮ੍ਰਿਤਸਰ ਦੇ ਪਿੰਡ ਸਠਿਆਲਾ ਵਿੱਚ ਨਾਮੀ ਗੈਂਗਸਟਰ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ । ਮ੍ਰਿਤਕ ਗੈਂਗਸਟਰ ਦਾ ਨਾਂ ਜਰਨੈਲ ਸਿੰਘ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਗੈਂਗਸਟਰ ਨੂੰ  24-25 ਗੋਲੀਆਂ ਮਾਰੀਆਂ ਗਈਆਂ ਸਨ । ਦੱਸਿਆ ਜਾ ਰਿਹਾ ਕਿ ਅਣਪਛਾਤੇ ਵਿਅਕਤੀ ਸਵਿਫਟ ਕਾਰ ਵਿੱਚ ਸਵਾਰ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਅੰਮ੍ਰਿਤਸਰ ਦੇ ਪਿੰਡ ਸਠਿਆਲਾ ਵਿੱਚ ਨਾਮੀ ਗੈਂਗਸਟਰ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ । ਮ੍ਰਿਤਕ ਗੈਂਗਸਟਰ ਦਾ ਨਾਂ ਜਰਨੈਲ ਸਿੰਘ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਗੈਂਗਸਟਰ ਨੂੰ  24-25 ਗੋਲੀਆਂ ਮਾਰੀਆਂ ਗਈਆਂ ਸਨ । ਦੱਸਿਆ ਜਾ ਰਿਹਾ ਕਿ ਅਣਪਛਾਤੇ ਵਿਅਕਤੀ ਸਵਿਫਟ ਕਾਰ ਵਿੱਚ ਸਵਾਰ ਹੋ ਕੇ ਆਏ ਸਨ। ਗੈਂਗਸਟਰ ਜਰਨੈਲ ਸਿੰਘ ਦਾ ਸਬੰਧ ਗੋਪੀ ਘਨਸ਼ਿਆਮਪੁਰੀਆ ਗੈਂਗ ਨਾਲ ਦੱਸਿਆ ਜਾਂਦਾ ਹੈ ।

Amritsar big incident

ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਇੱਕ ਹੋਰ ਵਿਅਕਤੀ ਜ਼ਖਮੀ ਹੋਇਆ ਹੈ। ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

Leave a Reply

Your email address will not be published. Required fields are marked *

Visitor : Visitor