ਫਰੀਦਕੋਟ ਦੀ ਗਗਨਦੀਪ ਕੌਰ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ
ਬਿਊਰੋ, ਪ੍ਰਾਈਮ ਪੋਸਟ ਪੰਜਾਬ
ਮੋਹਾਲੀ, 26 ਮਈ 2023 : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਕਲਾਸ ਦੇ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ। ਸਿੱਖਿਆ ਬੋਰਡ ਵੱਲੋਂ ਮਾਰਚ 2023 ਵਿੱਚ 10ਵੀਂ ਸ਼੍ਰੇਣੀ ਦੀ ਪ੍ਰੀਖਿਆ ਕਰਵਾਈ ਗਈ ਸੀ। 10ਵੀਂ ਕਲਾਸ ਵਿਚੋਂ ਫਰੀਦਕੋਟ ਜ਼ਿਲ੍ਹੇ ਦੀ ਗਗਨਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ।
ਸਬੰਧਤ ਪਰੀਖਿਆਰਥੀਆਂ ਦੀ ਜਾਣਕਾਰੀ ਲਈ ਇਹ ਨਤੀਜਾ ਅਗਲੇ ਦਿਨ 27 ਮਈ ਨੂੰ ਬੋਰਡ ਦੀ ਵੈਬਸਾਈਟ www.pseb.ac.in ਅਤੇ www.indiaresults.com ‘ਤੇ ਉਪਲਬਧ ਕਰਵਾ ਦਿੱਤਾ ਜਾਵੇਗਾ। ਇਨ੍ਹਾਂ ਵੈੱਬ-ਸਾਈਟਜ਼ ਤੋਂ ਸਬੰਧਤ ਪਰੀਖਿਆਰਥੀ ਆਪਣਾ ਨਤੀਜਾ ਦੇਖ ਅਤੇ ਡਾਊਨਲੋਡ ਕਰ ਸਕਣਗੇ।

