Visitor : Visitor

ਮਾਨਸਾ : ‘ਜਨ ਸੁਣਵਾਈ ਕੈਂਪ’ ਲਗਾ ਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ ) ਮਾਨਸਾ, 26 ਮਈ 2023  :ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ’ਤੇ ਨਾਇਬ ਤਹਿਸੀਲਦਾਰ ਮਾਨਸਾ ਸ੍ਰ. ਬੀਰਬਲ ਸਿੰਘ ਨੇ ਬਲਾਕ ਮਾਨਸਾ ਦੇ ਪਿੰਡ ਰਮਦਿੱਤਾਵਾਲਾ ਵਿਖੇ ‘ਜਨ ਸੁਣਵਾਈ ਕੈਂਪ’ ਲਗਾ ਕੇ ਲੋਕਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਪਿੰਡ ਰਮਦਿੱਤਾਵਾਲਾ ਅਤੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੇ ਸ਼ਿਰਕਤ ਕੀਤੀ। ਨਾਇਬ ਤਹਿਸੀਲਦਾਰ …

ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )

ਮਾਨਸਾ, 26 ਮਈ 2023  :ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ’ਤੇ ਨਾਇਬ ਤਹਿਸੀਲਦਾਰ ਮਾਨਸਾ ਸ੍ਰ. ਬੀਰਬਲ ਸਿੰਘ ਨੇ ਬਲਾਕ ਮਾਨਸਾ ਦੇ ਪਿੰਡ ਰਮਦਿੱਤਾਵਾਲਾ ਵਿਖੇ ‘ਜਨ ਸੁਣਵਾਈ ਕੈਂਪ’ ਲਗਾ ਕੇ ਲੋਕਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਪਿੰਡ ਰਮਦਿੱਤਾਵਾਲਾ ਅਤੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਨੇ ਸ਼ਿਰਕਤ ਕੀਤੀ।

ਨਾਇਬ ਤਹਿਸੀਲਦਾਰ  ਬੀਰਬਲ ਸਿੰਘ ਨੇ ਕਿਹਾ ਕਿ ਕੈਂਪ ਦੌਰਾਨ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮਾਂ, ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੌਕੇ ’ਤੇ ਹੀ ਹਜ਼ਾਰ ਵੱਖ ਵੱਖ ਵਿਭਾਗੀ ਅਧਿਕਾਰੀਆਂ ਵੱਲੋਂ ਉਨ੍ਹਾਂ ਦੇ ਵਿਭਾਗਾਂ ਨਾਲ ਸਬੰਧਤ ਲੋਕ ਭਲਾਈ ਸਕੀਮਾਂ ਬਾਰੇ ਪਿੰਡ ਵਾਸੀਆਂ ਨੂੰ ਜਾਣੂ ਕਰਵਾਇਆ ਗਿਆ।

ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੀ ਸੁਣਵਾਈ ਲਈ ਪਿੰਡ ਪੱਧਰ ’ਤੇ ਲਗਾਤਾਰ ‘ਜਨ ਸੁਣਵਾਈ ਕੈਂਪ’ ਲਗਾਏ ਜਾ ਰਹੇ ਹਨ, ਲੋਕ ਇਨ੍ਹਾਂ ਕੈਂਪਾਂ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਿਰਕਤ ਕਰਕੇ ਆਪਣੇ ਕੰਮ ਕਰਵਾਉਣ।

Leave a Reply

Your email address will not be published. Required fields are marked *

Visitor : Visitor