Visitor : Visitor

ਆਯੂਸ਼ਮਾਨ ਸਿਹਤ ਬੀਮਾ ਯੋਜਨਾ ਤਹਿਤ ਕੰਨਾਂ ਦੇ ਪਰਦੇ, ਗੋਡੇ ਬਦਲਣ ਸਮੇਤ 1600 ਤਰ੍ਹਾਂ ਦੀਆਂ ਹੋਰ ਬੀਮਾਰੀਆਂ ਦੇ ਇਲਾਜ਼ ਦੀ ਸੁਵਿਧਾ

ਕਾਰਡ ਬਣਵਾਉਣ ਲਈ ਕਾਮਨ ਸਰਵਿਸ ਸੈਂਟਰਾਂ ਅਤੇ ਸੇਵਾ ਕੇਂਦਰਾਂਵਿਖੇ ਪਹੁੰਚ ਕਰ ਸਕਦੇ ਹਨ ਲਾਭਪਾਤਰੀ ਸੰਜੀਵ ਜਿੰਦਲ ( Prime Post Punjab) ਮਾਨਸਾ, 27 ਮਈ 2023 :ਆਯੂਸ਼ਮਾਨ ਸਿਹਤ ਬੀਮਾ ਯੋਜਨਾ ਤਹਿਤ 1600 ਤਰ੍ਹਾਂ ਦੀਆਂ ਬੀਮਾਰੀਆਂ ਦੇ ਮੁਫ਼ਤ ਇਲਾਜ਼ ਦੀ ਸੁਵਿਧਾ ਦਿੱਤੀ ਜਾਂਦੀ ਹੈ। ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਇਸ ਯੋਜਨਾ ਸਬੰਧੀ ਲੋੜਵੰਦ ਲੋਕਾਂ…

ਕਾਰਡ ਬਣਵਾਉਣ ਲਈ ਕਾਮਨ ਸਰਵਿਸ ਸੈਂਟਰਾਂ ਅਤੇ ਸੇਵਾ ਕੇਂਦਰਾਂਵਿਖੇ ਪਹੁੰਚ ਕਰ ਸਕਦੇ ਹਨ ਲਾਭਪਾਤਰੀ

ਸੰਜੀਵ ਜਿੰਦਲ ( Prime Post Punjab)

ਮਾਨਸਾ, 27 ਮਈ 2023 :ਆਯੂਸ਼ਮਾਨ ਸਿਹਤ ਬੀਮਾ ਯੋਜਨਾ ਤਹਿਤ 1600 ਤਰ੍ਹਾਂ ਦੀਆਂ ਬੀਮਾਰੀਆਂ ਦੇ ਮੁਫ਼ਤ ਇਲਾਜ਼ ਦੀ ਸੁਵਿਧਾ ਦਿੱਤੀ ਜਾਂਦੀ ਹੈ। ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਇਸ ਯੋਜਨਾ ਸਬੰਧੀ ਲੋੜਵੰਦ ਲੋਕਾਂ ਨੂੰ ਜਾਗਰੂਕ ਕਰਨ ਲਈ ਦਫ਼ਤਰ ਸਿਵਲ ਸਰਜਨ ਮਾਨਸਾ ਵਿਖੇ ਆਯੂਸ਼ਮਾਨ ਯੋਜਨਾ ਦਾ ਇਕ ਪੋਸਟਰ ਜਾਰੀ ਕੀਤਾ ਗਿਆ।

ਸਹਾਇਕ ਸਿਵਲ ਸਰਜਨ-ਕਮ-ਨੋਡਲ ਅਫ਼ਸਰ ਆਯੂਸ਼ਮਾਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਇਹ ਸਕੀਮ ਪੰਜਾਬ ਵਿੱਚ 20 ਅਗਸਤ, 2019 ਤੋਂ ਸ਼ੁਰੂ ਹੋਈ ਸੀ। ਇਸ ਪ੍ਰਮੁੱਖ ਬੀਮਾ ਯੋਜਨਾ ਦੀ ਮਹੱਤਤਾ ਬਾਰੇ ਜਾਣੂ ਕਰਵਾਉਂਦਿਆਂ ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਜ਼ਿਲ੍ਹੇ ਵਿੱਚ 6 ਸਰਕਾਰੀ ਅਤੇ 9 ਪ੍ਰਾਈਵੇਟ ਸੂਚੀਬੱਧ ਹਸਪਤਾਲਾਂ ਵਿੱਚ ਪ੍ਰਤੀ ਪਰਿਵਾਰ ਹਰ ਸਾਲ 5 ਲੱਖ ਰੁਪਏ ਤੱਕ ਦੀ ਨਗਦੀ ਰਹਿਤ ਇਲਾਜ ਦੀ ਸੁਵਿਧਾ ਦਿੱਤੀ ਗਈ ਹੈ।

ਉਹਨਾਂ ਦੱਸਿਆ ਕਿ ਇਸ ਯੋਜਨਾ ਤਹਿਤ ਗੋਢੇ ਬਦਲਣ, ਦਿਲ ਦੇ ਆਪ੍ਰੇਸ਼ਨ, ਕੈਂਸਰ ਆਦਿ ਤੋਂ ਇਲਾਵਾ ਕੰਨਾ ਦੇ ਪਰਦੇ ਮੁਫ਼ਤ ਪਾਉਣ ਸਮੇਤ ਕਰੀਬ 1600 ਤਰਾਂ ਦੇ ਇਲਾਜ਼ ਦੀ ਸੁਵਿਧਾ ਮਿਲਦੀ ਹੈ। ਹੁਣ ਤੱਕ, ਸੂਬੇ ਵਿੱਚ ਲਗਭਗ  26,200 ਲਾਭਪਾਤਰੀਆਂ ਨੇ ਇਸ ਯੋਜਨਾ ਤਹਿਤ ਈ-ਕਾਰਡ ਪ੍ਰਾਪਤ ਕੀਤੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਇਸ ਸਕੀਮ ਅਧੀਨ ਮੁਫ਼ਤ ਸਿਹਤ ਇਲਾਜ਼ ਦਾ ਲਾਭ ਲੈਣ ਲਈ ਆਪਣੇ ਲਾਭਪਾਤਰੀ ਕਾਰਡ ਬਣਵਾਉਣ।

ਉਨ੍ਹਾਂ ਕਿਹਾ ਕਿ ਕਾਰਡ ਬਣਵਾਉਣ ਲਈ ਲਾਭਪਾਤਰੀਆਂ ਆਪਣੇ ਆਧਾਰ ਕਾਰਡ ਅਤੇ ਪਰਿਵਾਰ ਦਾ ਸਬੂਤ, ਪਰਿਵਾਰ ਘੋਸ਼ਣਾ ਫਾਰਮ, ਰਾਸ਼ਨ ਕਾਰਡ, ਲੇਬਰ ਕਾਰਡ ਆਦਿ ਸਮੇਤ ਦਸਤਾਵੇਜ਼ ਨਾਲ ਲਿਆਉਣ ਲਈ ਵੀ ਕਿਹਾ। ਇਹ ਕਾਰਡ ਸੂਬੇ ਵਿੱਚ ਕਾਮਨ ਸਰਵਿਸ ਸੈਂਟਰਾਂ ਅਤੇ ਸੇਵਾ ਕੇਂਦਰਾ ਵਿਖੇ ਬਣਾਏ ਜਾਂਦੇ ਹਨ। ਜ਼ਿਕਰਯੋਗ ਹੈ ਕਿ ਇਸ ਸਕੀਮ ਤਹਿਤ ਕਿਸਾਨ, ਛੋਟੇ ਵਪਾਰੀ, ਸਮਾਰਟ ਰਾਸ਼ਨ ਕਾਰਡ ਧਾਰਕ, ਰਜਿਸਟਰਡ ਵਰਕਰ, ਐਸ.ਈ.ਸੀ.ਸੀ. ਡਾਟਾ ਪਰਿਵਾਰ ਅਤੇ ਰਜਿਸਟਰਡ ਪੱਤਰਕਾਰਾਂ ਨੂੰ ਕਵਰ ਕੀਤਾ ਗਿਆ ਹੈ।

ਡਾ. ਰਾਏ ਨੇ ਕਿਹਾ ਕਿ ਕੰਨਾਂ ਦੀਆਂ ਬਿਮਾਰੀਆਂ ਨਾਲ ਪੀੜਤ ਮਰੀਜਾਂ ਦਾ ਇਲਾਜ਼ ਵੀ ਇਸ ਯੋਜਨਾ ਦੇ ਤਹਿਤ ਮੁਫਤ ਕੀਤਾ ਜਾਂਦਾ ਹੈ। ਕੰਨਾਂ ਦੇ ਪਰਦੇ ਇਸ ਬੀਮਾ ਯੋਜਨਾ ਅਧੀਨ ਬਦਲਵਾਏ ਜਾ ਸਕਦੇ ਹਨ। ਉਨ੍ਹਾਂ ਜ਼ਿਲੇ੍ਹ ਦੇ ਸਮੂਹ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਹ ਕਾਰਡ ਘਰ ਦੇ ਕੋਈ ਵੀ ਮੈਂਬਰ ਦੇ ਬੀਮਾਰ ਜਾਂ ਦਾਖਲ ਹੋਣ ਤੋਂ ਪਹਿਲਾਂ ਬਣਵਾਉਣ ਤਾਂ ਜੋ ਇਹ ਕਾਰਡ ਇਲਾਜ਼ ਮੌਕੇ ਕੰਮ ਆ ਸਕੇ ਅਤੇ ਮਰੀਜ਼ ਦਾ ਮੁਫਤ ਇਲਾਜ ਤੁਰੰਤ ਹੋ ਸਕੇ।

Leave a Reply

Your email address will not be published. Required fields are marked *

Visitor : Visitor