ਬਿਊਰੋ, ਪ੍ਰਾਈਮ ਪੋਸਟ ਪੰਜਾਬ
ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਇੱਕ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇੱਕ ਖਬਰ ਸਾਹਮਣੇ ਆਈ ਹੈ। ਇੱਥੋਂ ਦੇ ਗੁਰੂ ਨਾਨਕ ਹਸਪਤਾਲ ਵਿਖੇ ਇੱਕ 12 ਸਾਲ ਦੀ ਬੱਚੀ ਵੱਲੋਂ ਇੱਕ ਬੱਚੇ ਨੂੰ ਜਨਮ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਹ ਜਾਣਕਾਰੀ ਹਿੰਦ ਸਮਾਜ ਏਕਤਾ ਦੇ ਆਗੂਆਂ ਨੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਡਾਕਟਰਾਂ ਨੇ ਉਨ੍ਹਾਂ ਦੀ ਟੀਮ ਨਾਲ ਇੱਕ ਪਰਿਵਾਰ ਨੂੰ ਮਦਦ ਦੇਣ ਬਾਰੇ ਸੰਪਰਕ ਕੀਤਾ ਤੇ ਜਦੋਂ ਉਹ ਹਸਪਤਾਲ ਪਹੁੰਚੇ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ 12 ਸਾਲ ਦੀ ਬੱਚੀ ਵੱਲੋਂ ਇੱਕ ਬੱਚੇ ਨੂੰ ਜਨਮ ਦੇਣ ਦੀ ਜਾਣਕਾਰੀ ਦਿੱਤੀ। ਫਿਲਹਾਲ ਪੁਲਿਸ ਅਧਿਕਾਰੀਆਂ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸੰਸਥਾ ਦੇ ਆਗੂਆਂ ਨੇ ਪੀੜਤ ਲੜਕੀ ਦੇ ਪਿਤਾ ਕੋਲੋਂ ਇਸਦੀ ਜਾਣਕਾਰੀ ਲੈਣੀ ਚਾਹੀ ਤਾ ਉਸਨੇ ਕਿਹਾ ਉਸਨੂੰ ਇਸ ਬਾਰੇ ਕੁੱਝ ਪਤਾ ਨਹੀਂ ਹੈ। ਬਸ ਲੜਕੀ ਦੇ ਪੇਟ ਵਿੱਚ ਦਰਦ ਸ਼ੁਰੂ ਹੋਈ ਤਾਂ ਉਹ ਉਸਨੂੰ ਹਸਪਤਾਲ ਲੈ ਕੇ ਆਏ। ਜਿਥੇ ਬੱਚੇ ਨੂੰ ਜਨਮ ਦੇਣ ਦੀ ਘਟਨਾ ਵਾਪਰ ਗਈ। ਪੀੜਤ ਪਰਿਵਾਰ ਅਤੇ ਹਿੰਦ ਏਕਤਾ ਸੰਸਥਾ ਨੇ ਮੁਲਜ਼ਮ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

