ਬਿਊਰੋ, ਪ੍ਰਾਈਮ ਪੋਸਟ ਪੰਜਾਬ
ਬਠਿੰਡਾ : ਇਕ ਮਾਮਲਾ ਬਠਿੰਡਾ ਜ਼ਿਲ੍ਹੇ ਦੇ ਪਿੰਡ ਬੁਰਜ ਮਹਿਮਾ ਤੋਂ ਸਾਹਮਣੇ ਆਇਆ ਹੈ, ਜਿਥੇ ਬਿਜਲੀ ਦੀਆਂ ਤਾਰਾਂ ਨੂੰ ਲੈ ਕੇ ਹੋਏ ਮਾਮੂਲੀ ਝਗੜੇ ਵਿਚ ਭਰਾ ਨੇ ਆਪਣੇ ਭਰਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿਤਾ।
ਮ੍ਰਿਤਕ ਦੀ ਪਛਾਣ ਪਿੰਡ ਬੁਰਜ ਮਹਿਮਾ ਦੇ ਰਹਿਣ ਵਾਲੇ ਤੇਜ ਸਿੰਘ ਵਜੋਂ ਹੋਈ ਹੈ। ਇਸ ਮਾਮਲੇ ‘ਚ ਥਾਣਾ ਨੇਹੀਆਂਵਾਲਾ ਦੀ ਪੁਲਿਸ ਨੇ ਮ੍ਰਿਤਕ ਦੇ ਰਿਸ਼ਤੇਦਾਰਾਂ ਦੀ ਸ਼ਿਕਾਇਤ ‘ਤੇ ਮੁਲਜ਼ਮ ਭਰਾ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮੁਲਜ਼ਮ ਰਾਜੂ ਸਿੰਘ ਫਰਾਰ ਹੈ, ਜਿਸ ਦੀ ਗ੍ਰਿਫਤਾਰੀ ਲਈ ਪੁਲਿਸ ਕੋਸ਼ਿਸ਼ਾਂ ਕਰ ਰਹੀ ਹੈ।

