ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ, 30 ਮਈ 2023 : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸੋਮਵਾਰ ਨੂੰ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ 1 ਜੂਨ ਤੋਂ 2 ਜੁਲਾਈ ਤੱਕ ਛੁੱਟੀ ਰਹੇਗੀ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਯਾਦ ਰਹੇ ਕਿ ਸਿੱਖਿਆ ਵਿਭਾਗ ਨੇ ਹੁਣ ਆਪਣੇ ਪੂਰੇ ਸਿਲੇਬਸ ਨੂੰ ਮਹੀਨਿਆਂ ਵਿੱਚ ਵੰਡ ਦਿੱਤਾ ਹੈ। ਪੂਰੇ ਸੂਬੇ ਵਿਚ ਇਕਸਾਰ ਸਿੱਖਿਆ ਹੈ।ਇਸ ਦੇ ਨਾਲ ਹੀ ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਹੁਣ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਜ਼ਿਕਰਯੋਗ ਹੈ ਕਿ ਕਈ ਨਿੱਜੀ ਸਕੂਲ ਆਪਣੇ ਪੱਧਰ ਉਤੇ ਸਰਕਾਰੀ ਨਿਯਮਾਂ ਦੇ ਉਲਟ ਸਕੂਲ ਖੋਲ੍ਹ ਲੈਂਦੇ ਹਨ। ਹੁਣ ਸਰਕਾਰ ਉਨ੍ਹਾਂ ਉਤੇ ਸਖਤੀ ਵਰਤੇਗੀ।

