ਸੰਜੀਵ ਜਿੰਦਲ ( Prime Post Punjab )
ਮਾਨਸਾ, 31 ਮਈ 2023 :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਟੀ.ਬੈਨਿਥ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ-ਕਾਨੂੰਨ ਬਣਾਏ ਰੱਖਣ ਲਈ ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਗੰਡਾਸੇ, ਤੇਜ਼ਦਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮੱਗਰੀ ਅਤੇ ਹੋਰ ਘਾਤਕ ਹਥਿਆਰ ਜਾਂ ਅਸਲਾ ਚੁੱਕਣ ’ਤੇ ਪਾਬੰਦੀ ਲਗਾਈ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਵੱਖ-ਵੱਖ ਜੱਥੇਬੰਦੀਆਂ ਜਾਂ ਆਮ ਵਿਅਕਤੀਆਂ ਵੱਲੋਂ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਜਾਂਦਾ ਹੈ ਜਿਸ ਨਾਲ ਆਵਾਜਾਈ ਵਿੱਚ ਵਿਘਨ ਪੈਣ ਅਤੇ ਆਮ ਜੀਵਨ ਅਸਤ-ਵਿਅਸਥ ਹੋਣ ਦਾ ਡਰ ਰਹਿੰਦਾ ਹੈ। ਇਸ ਤਰ੍ਹਾਂ ਜਨਤਕ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਵੀ ਅੰਦੇਸ਼ਾ ਰਹਿੰਦਾ ਹੈੇ।ਇਹ ਹੁਕਮ 31 ਜੁਲਾਈ 2023 ਤੱਕ ਲਾਗੂ ਰਹੇਗਾ।

