ਸੰਜੀਵ ਜਿੰਦਲ ( Prime Post Punjab)
ਮਾਨਸਾ, 1 ਜੁੂਨ 2023 :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਟੀ. ਬੈਨਿਥ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਕਚਹਿਰੀ ਕੰਪਲੈਕਸ ਦੇ 100 ਮੀਟਰ ਦੇ ਘੇਰੇ ਅੰਦਰ ਜਲੂਸ ਕੱਢਣ, ਜਲਸਾ ਕਰਨ, ਲਾਊਡ ਸਪੀਕਰ ਲਗਾ ਕੇ ਭਾਸ਼ਨ ਕਰਨ ਅਤੇ ਧਰਨੇ ’ਤੇ ਬੈਠਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਕਿਹਾ ਕਿ ਰਾਜਨੀਤਕ ਪਾਰਟੀਆਂ ਜਾਂ ਜੱਥੇਬੰਦੀਆਂ ਆਪਣੇ ਮੁੱਦਿਆਂ ਨੂੰ ਲੈ ਕੇ ਜਲੂਸ ਆਦਿ ਕੱਢਣ ਉਪਰੰਤ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿੱਚ ਲਾਊਡ ਸਪੀਕਰ ਲਗਾ ਕੇ ਭਾਸ਼ਨ ਦਿੱਦੇ ਰਹਿੰਦੇ ਹਨ ਜਾਂ ਧਰਨਾ ਆਦਿ ਲਗਾ ਕੇ ਬੈਠ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਅਮਨ-ਸ਼ਾਂਤੀ ਵਿੱਚ ਵਿਘਨ ਪੈਂਦਾ ਹੈ ਅਤੇ ਸਰਕਾਰੀ ਕੰਮ ਵਿੱਚ ਰੁਕਾਵਟ ਪੈਦਾ ਹੁੰਦੀ ਹੈ।ਇਹ ਹੁਕਮ 31 ਜੁਲਾਈ 2023 ਤੱਕ ਲਾਗੂ ਰਹੇਗਾ।

