ਦਵਿੰਦਰ ਕੋਹਲੀ ( Prime Post Punjab)
ਬੁਢਲਾਡਾ, 2 ਜੂਨ 2023 : ਸ਼ਹਿਰ ਦੀ ਧਾਰਮਿਕ ਅਤੇ ਸਮਾਜਿਕ ਸੰਸਥਾ ਮਾਤਾ ਗੁਜਰੀ ਭਲਾਈ ਕੇਂਦਰ ਵੱਲੋ ਸਤੀਸ਼ ਕੁਮਾਰ ਸਿੰਗਲਾ ਨੂੰ ਬੁਢਲਾਡਾ ਮਾਰਕੀਟ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਤੇ ਸਵਾਗਤ ਕੀਤਾ । ਸੰਸਥਾ ਦੇ ਮੁੱਖ ਸੰਚਾਲਕ ਮਾਸਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਸਤੀਸ਼ ਕੁਮਾਰ ਸਿੰਗਲਾ ਆਮ ਆਦਮੀ ਪਾਰਟੀ ਦੇ ਵਧੀਆ ਸੋਚ ਵਾਲੇ ਇਨਸਾਨ ਹਨ, ਜਿਨ੍ਹਾਂ ਨੂੰ ਪੰਜਾਬ ਦੇ CM ਭਗਵੰਤ ਸਿੰਘ ਮਾਨ ਵਲੋਂ ਮਾਰਕੀਟ ਕਮੇਟੀ ਬੁਢਲਾਡਾ ਦਾ ਚੇਅਰਮੈਨ ਨਿਯੁਕਤ ਕਰਨ ਤੇ ਧੰਨਵਾਦ ਕੀਤਾ ।
ਇਸ ਮੌਕੇ ਮੁੱਖ ਸੰਚਾਲਕ ਮਾਸਟਰ ਕੁਲਵੰਤ ਸਿੰਘ, ਦਵਿੰਦਰਪਾਲ ਸਿੰਘ ਲਾਲਾ, ਪਰਮਜੀਤ ਸਿੰਘ ਅਨੇਜਾ, ਬਲਦੇਵ ਕਕੜ, ਕੁਲਦੀਪ ਅਨੇਜਾ, ਕੁਲਵਿੰਦਰ ਸਿੰਘ, ਮਿੱਠੂ ਸਿੰਘ, ਬਲਵੀਰ ਸਿੰਘ ਆਦਿ ਨੇ ਚੇਅਰਮੈਨ ਸਤੀਸ਼ ਕੁਮਾਰ ਸਿੰਗਲਾ ਦਾ ਉਚੇਚੇ ਤੌਰ ਤੇ ਸਵਾਗਤ ਕੀਤਾ ।

