ਸੰਜੀਵ ਜਿੰਦਲ ( Prime Post Punjab)
ਮਾਨਸਾ, 3 ਜੂਨ 2023 : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਸ਼ਨੀਵਾਰ ਨੂੰ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘੁਵੀਰ ਸਿੰਘ ਦੇ ਗ੍ਰਹਿ ਵਿਖੇ ਉਨ੍ਹਾਂ ਦੀ ਦਾਦੀ ਮੁਖਤਿਆਰ ਕੌਰ ਦੇ ਅਕਾਲ ਚਲਾਣੇ ਤੇ ਬਰਨ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਪਹੁੰਚੇ ਹੋਏ ਸਨ। ਬੀਬੀ ਬਾਦਲ ਨੇ ਬਰਨ ਪਰਿਵਾਰ ਨਾਲ ਜਿੱਥੇ ਦੁੱਖ ਸਾਂਝਾ ਕੀਤਾ।
ਇਸ ਉਪਰੰਤ ਉਨ੍ਹਾਂ ਨੇ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਪੰਜਾਬ ਦੀਆਂ ਯੂਨੀਵਰਸਿਟੀਆਂ ਤੇ ਪੰਜਾਬੀ ਬੋਲਣ ਤੇ ਪੈ ਰਹੇ ਡਾਕੇ ਤੇ ਚੁੱਪ ਰਹਿ ਕੇ ਪੰਜਾਬ ਅਤੇ ਪੰਜਾਬੀ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ।
ਇਸ ਮੌਕੇ ਹਲਕਾ ਮਾਨਸਾ ਦੇ ਇੰਚਾਰਜ ਪ੍ਰੇਮ ਕੁਮਾਰ ਅਰੋੜਾ, ਜਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ, ਬਲਜਿੰਦਰ ਸਿੰਘ ਬਰਨ, ਯੂਥ ਦੇ ਜਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ, ਸ਼੍ਰੌਮਣੀ ਅਕਾਲੀ ਦਲ ਵਪਾਰ ਮੰਡਲ ਮਾਨਸਾ ਦੇ ਸਾਬਕਾ ਜਿਲ੍ਹਾ ਪ੍ਰਧਾਨ ਹਨੀਸ਼ ਬਾਂਸਲ ਹਨੀ, ਯੂਥ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪੀਤਾ, ਨਗਰ ਕੋਂਸਲ ਮਾਨਸਾ ਦੇ ਸਾਬਕਾ ਪ੍ਰਧਾਨ ਆਤਮਜੀਤ ਸਿੰਘ ਕਾਲਾ, ਗੋਲਡੀ ਗਾਂਧੀ, ਜੁਗਰਾਜ ਸਿੰਘ ਰਾਜੂ ਦਰਾਕਾ, ਬਲਜੀਤ ਸਿੰਘ ਸੇਠੀ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘੁਵੀਰ ਸਿੰਘ, ਚਰਨਜੀਤ ਸਿੰਘ ਬਰਨ, ਦੀਦਾਰ ਸਿੰਘ, ਗੁਰਦੀਪ ਸਿੰਘ ਸੇਖੋਂ, ਕੌਸਲਰ ਕ੍ਰਿਸ਼ਨਾ ਰਾਣੀ, ਸੁਖਦੇਵ ਸਿੰਘ ਸਿੱਧੂ ਤੋਂ ਇਲਾਵਾ ਹੋਰ ਵੀ ਮੌਜੂਦ ਸਨ।