ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 4 ਜੂਨ 2023 :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਟੀ. ਬੈਨਿਥ ਨੇ ਸੀ.ਆਰ.ਪੀ.ਸੀ. 1973 ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਅਤੇ ਭਾਸ਼ਣਾ ’ਤੇ ਮੁਕੰਮਲ ਪਾਬੰਦੀ ਲਗਾਈ ਹੈ।
ਹੁਕਮ ਵਿੱਚ ਕਿਹਾ ਗਿਆ ਹੈ ਕਿ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ, ਮੈਰਿਜ ਪੈਲੇਸਾਂ, ਸ਼ਹਿਰਾਂ, ਪਿੰਡਾਂ ਵਿੱਚ ਗਾਇਕਾਂ, ਗੀਤਕਾਰਾਂ ਅਤੇ ਬੁਲਾਰਿਆਂ ਵੱਲੋਂ ਲਗਾਏ ਜਾਣ ਵਾਲੇ ਅਖਾੜੇ ਜਾਂ ਸਟੇਜਾਂ ’ਤੇ ਅਕਸਰ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤ ਗਾਏ ਜਾਂਦੇ ਹਨ। ਇਨ੍ਹਾਂ ਗੀਤਾਂ ਨੂੰ ਸੁਣਕੇ ਆਮ ਲੋਕਾਂ ਤੋਂ ਇਲਾਵਾ ਯੁਵਾ ਪੀੜੀ ਦੇ ਲੜਕੇ ਅਤੇ ਲੜਕੀਆਂ ਦੇ ਆਚਰਣ ’ਤੇ ਭੈੜਾ ਅਸਰ ਪੈਂਦਾ ਹੈ, ਜਿਸ ਨੂੰ ਰੋਕਣ ਲਈ ਹਿੰਸਾ ਅਤੇ ਨਸ਼ਿਆਂ ਨੂੰ ਪ੍ਰਮੋਟ ਕਰਨ ਵਾਲੇ ਗੀਤਾਂ ਦੀ ਰੋਕਥਾਮ ਕਰਨੀ ਅਤਿ ਜ਼ਰੂਰੀ ਹੋ ਗਈ ਹੈ। ਇਹ ਹੁਕਮ 31 ਜੁਲਾਈ 2023 ਤੱਕ ਲਾਗੂ ਰਹੇਗਾ।