ਝੋਨਾ ਲਗਾਉਣ ਲਈ 21 ਜੂਨ ਤੋਂ ਦਿੱਤੀ ਜਾਵੇਗੀ ਬਿਜਲੀ ਸਪਲਾਈ-ਮੁੱਖ ਖੇਤੀਬਾੜੀ ਅਫ਼ਸਰ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 9 ਜੂਨ 2023 : ਮੁੱਖ ਖੇਤੀਬਾੜੀ ਅਫਸਰ, ਡਾ. ਸਤਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਪੰਜਾਬ ਪ੍ਰੀਵੈਨਸ਼ਨ ਆਫ ਸਬ-ਸੁਆਇਲ ਵਾਟਰ ਐਕਟ, 2009 ਤਹਿਤ ਨੋਟੀਫਿਕੇਸ਼ਨ ਜਾਰੀ ਕਰਦਿਆਂ ਜ਼ਿਲ੍ਹੇ ਵਿੱਚ ਝੋਨੇ ਦੀ ਲੁਆਈ ਲਈ 21 ਜੂਨ, 2023 ਨਿਰਧਾਰਤ ਕੀਤੀ ਗਈ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਕਿਸਾਨ ਨਿਰਧਾਰਤ ਮਿਤੀ ਤੋਂ ਪਹਿਲਾਂ ਝੋਨਾ ਨਾ ਲਾਵੇ। ਉਨ੍ਹਾਂ ਦੱਸਿਆ ਕਿ ਮਿਤੀ 21 ਜੂਨ, 2023 ਤੋਂ ਕਿਸਾਨਾਂ ਨੂੰ ਝੋਨਾ ਲਗਾਉਣ ਲਈ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਝੋਨਾ ਲਗਾਉਣ ਵਿੱਚ ਕੋਈ ਸਮੱਸਿਆ ਨਹੀ ਆਉਣ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਰਕਾਰ ਵੱਲੋਂ ਜ਼ਮੀਨੀ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਆਪਣੇ ਫਰਜ ਨੂੰ ਪਛਾਣਦੇ ਹੋਏ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਸਾਥ ਦੇਣ ਦੀ ਲੋੜ ਹੈ, ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਨੂੰ ਬਚਾਇਆ ਜਾ ਸਕੇ।

