14239 ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਉਤੇ ਲਗਾਈ ਮੋਹਰ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 10 ਜੂਨ 2023 : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮਾਨਸਾ ਵਿਖੇ ਹੋਈ। ਮੀਟਿੰਗ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ ਮੀਟਿੰਗ ਦੇ ਫੈਸਲਿਆ ਬਾਰੇ ਦੱਸਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਮੰਤਰੀ ਮੰਡਲ ਦੀਆਂ ਮੀਟਿੰਗਾਂ ਚੰਡੀਗੜ੍ਹ ਵਿੱਚ ਹੀ ਹੋ ਜਾਂਦੀਆਂ ਸਨ, ਜਿਸ ਦਾ ਲੋਕਾਂ ਨੂੰ ਪਤਾ ਹੀ ਨਹੀਂ ਲੱਗਦਾ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਮੀਟਿੰਗ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਪੰਚਾਇਤਾਂ ਤੇ ਨਗਰ ਨਿਗਮਾਂ ਦੇ ਵਿੱਤ ਕਮਿਸ਼ਨ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਮੰਤਰੀ ਮੰਡਲ ਵਿੱਚ ਚਿੱਟ ਫੰਡ ਕੰਪਨੀਆਂ ਨੂੰ ਲੈ ਕੇ ਅਹਿਮ ਫੈਸਲਾ ਕੀਤਾ ਗਿਆ, ਜਿਸ ਲਈ ਇਕ ਅਹਿਮ ਸੋਧ ਕੀਤੀ ਗਈ ਹੈ, ਜਿਸ ਵਿੱਚ ਸਖਤ ਸਜ਼ਾ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਜਿਸ ਵਿੱਚ 10 ਸਾਲ ਤੱਕ ਦੀ ਸਜ਼ਾ ਹੋ ਸਕਦੀ ਹੈ, ਜਿਸ ਸਬੰਧੀ ਵਿਧਾਨ ਸਭਾ ਵਿੱਚ ਲਿਆਂਦਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਨੂੰ ਲੈ ਕੇ ਅਹਿਮ ਫੈਸਲਾ ਕੀਤਾ ਗਿਆ। ਅਧਿਆਪਕਾਂ ਜਿਨ੍ਹਾਂ ਨੇ 10 ਸਾਲ ਤੋਂ ਵੱਧ ਨੌਕਰੀ ਕਰ ਲਈ, ਜੋ ਰੈਗੂਲਰ ਨਹੀਂ ਹੋਏ ਉਨ੍ਹਾਂ ਦੀ ਗਿਣਤੀ 7902 ਨੂੰ ਪੱਕੇ ਕੀਤਾ ਜਾ ਰਿਹਾ ਹੈ, 6337 ਉਹ ਅਧਿਆਪਕ ਹਨ ਜਿੰਨਾਂ ਸਰਵਿਸ ਤਾਂ ਕੀਤੀ ਪ੍ਰੰਤੂ ਟੁਟਵੀਂ ਕੀਤੀ ਜਿੰਨਾਂ ਦੇ 10 ਸਾਲ ਨਹੀਂ ਬਣਦੇ ਉਨ੍ਹਾਂ ਦੇ ਟੁਟਵੇਂ ਸਮੇਂ ਨੂੰ ਵੀ ਵਿੱਚ ਗਿਣਿਆ ਜਾਵੇਗਾ, ਜੋ ਹੁਣ ਪੱਕੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਤਨਖਾਹਾਂ ਦਾ ਸਕੇਲ ਅਤੇ ਪੇਡ ਛੁੱਟੀਆਂ, ਜਣੇਪਾ ਛੁੱਟੀ, ਹਰ ਸਾਲ ਕਿੰਨੇ ਫੀਸਦੀ ਤਨਖਾਹ ਵਿੱਚ ਵਾਧਾ ਕਰਨਾ, ਇਹ ਨਿਯਮ ਆਉਣ ਵਾਲੇ ਦਿਨਾਂ ਵਿਧਾਨ ਸਭਾ ਵਿੱਚ ਲਿਆਂਦਾ ਜਾਵੇਗਾ।
ਉਨ੍ਹਾਂ ਕਿਹਾ ਕਿ 19 ਤੇ 20 ਜੂਨ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਵੇਗਾ। ਆਵਾਰਾ ਪਸ਼ੂਆਂ ਕਾਰਨ ਜਾਨਾਂ ਗਵਾਉਣ ਵਾਲਿਆਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਪੰਚਾਇਤ ਤੇ ਨਿਗਮਾਂ ਲਈ ਵੀ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਵਿੱਤ ਕਮਿਸ਼ਨ ਦੀ ਰਿਪੋਰਟ ਨੂੰ ਮਨਜ਼ੂਰੀ ਦੇ ਦਿੱਤੀ।

