ਮੋਹਾਲੀ ਜ਼ਿਲ੍ਹੇ ਦੇ 18 ਭ੍ਰਿਸ਼ਟ ਅਰਜੀ ਨਵੀਸ ਵੀ ਸ਼ਾਮਲ
ਬਿਊਰੋ, ਪ੍ਰਾਈਮ ਪੋਸਟ ਪੰਜਾਬ
ਚੰਡੀਗੜ੍ਹ :ਵਿਜੀਲੈਂਸ ਪੰਜਾਬ ਵੱਲੋਂ ਮੁੱਖ ਸਕੱਤਰ ਨੂੰ ਇਕ ਪੱਤਰ ਰਾਹੀਂ ਪੰਜਾਬ ਦੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੀ ਇਕ ਸੂਚੀ ਭੇਜੀ ਗਈ ਹੈ। ਇਸ ਸੂਚੀ ਰਾਹੀਂ ਦੱਸਿਆ ਗਿਆ ਹੈ ਕਿ ਕਿਹੜਾ ਤਹਿਸੀਲਦਾਰ ਜਾਂ ਨਾਇਬ ਤਹਿਸੀਲਦਾਰ ਕਿਸ ਰਾਹੀਂ ਰਿਸ਼ਵਤ ਲੈ ਰਿਹਾ ਹੈ।


ਇਸ ਸੂਚੀ ਮੁਤਾਬਕ ਪਟਿਆਲਾ ਜ਼ਿਲ੍ਹੇ ਦੇ 3 ਤਹਿਸੀਲਦਾਰ/ਨਾਇਬ ਤਹਿਸੀਲਦਾਰ 2 ਵਸੀਕਾਂ ਨਵੀਸ ਤੇ ਇਕ ਸੇਵਾਦਾਰ ਰਾਹੀਂ, ਬਰਨਾਲਾ ਜ਼ਿਲ੍ਹੇ ਦਾ ਇਕ ਤਹਿਸੀਲਦਾਰ 2 ਵਸੀਕਾ ਨਵੀਸਾਂ ਰਾਹੀਂ, ਸੰਗਰੂਰ ਜ਼ਿਲ੍ਹੇ ਦੇ 2 ਅਧਿਕਾਰੀ ਇਕ ਪ੍ਰਾਈਵੇਟ ਤੇ ਇਕ ਅਰਜੀ ਨਵੀਸ ਰਾਹੀਂ, ਮੋਗਾ ਜ਼ਿਲ੍ਹੇ ਦਾ 1 ਅਧਿਕਾਰੀ ਰਜਿਸਟਰੀ ਕਲਰਕ ਰਾਹੀਂ, ਫਿਰੋਜ਼ਪੁਰ ਦਾ ਇਕ ਅਧਿਕਾਰੀ ਪ੍ਰਾਈਵੇਟ ਵਿਅਕਤੀ ਰਾਹੀਂ, ਫਾਜ਼ਲਿਕਾ ਜ਼ਿਲ੍ਹੇ ਦਾ ਇਕ ਅਧਿਕਾਰੀ 3 ਅਰਜੀ ਨਵੀਸਾਂ ਰਾਹੀਂ, ਮੋਹਾਲੀ ਜ਼ਿਲ੍ਹੇ ਦੇ 4 ਅਧਿਕਾਰੀ 18 ਅਰਜੀ ਨਵੀਸਾਂ ਤੇ ਹੋਰ ਰਾਹੀਂ, ਰੂਪਨਗਰ ਜ਼ਿਲ੍ਹੇ ਦੇ 4 ਅਧਿਕਾਰੀ 8 ਵਸੀਕਾ ਨਵੀਸਾਂ ਰਾਹੀਂ, ਫਤਿਹਗੜ੍ਹ ਸਾਹਿਬ ਦਾ ਇਕ ਅਧਿਕਾਰੀ 3 ਵਿਅਕਤੀਆਂ ਰਾਹੀਂ, ਜਲੰਧਰ ਜ਼ਿਲ੍ਹੇ ਦੇ 4 ਅਧਿਕਾਰੀਆਂ ਵਿਚੋਂ ਦੋ ਸਿੱਧੇ ਤੌਰ ਉਤੇ ਅਤੇ ਦੋ ਕਲਰਕਾਂ ਰਾਹੀਂ, ਹੁਸ਼ਿਆਰਪੁਰ ਜ਼ਿਲ੍ਹੇ ਵਿੱਚ 5 ਅਧਿਕਾਰੀ ਚੌਕੀਦਾਰ, ਡੀਡ ਰਾਈਟਰ ਤੇ 3 ਹੋਰ ਵਿਅਕਤੀਆਂ ਰਾਹੀਂ, ਕਪੂਰਥਲਾ ਜ਼ਿਲ੍ਹੇ ਦੇ 3 ਅਧਿਕਾਰੀ 7 ਡੀਡ ਰਾਈਟਰਾਂ ਰਾਹੀਂ, ਐਸ ਬੀ ਐਸ ਨਗਰ ਦੇ 2 ਅਧਿਕਾਰੀ ਚਪੜਾਸੀ ਰਾਹੀਂ ਅਤੇ ਲੁਧਿਆਣਾ ਜ਼ਿਲ੍ਹੇ ਦੇ 6 ਅਧਿਕਾਰੀ 20 ਵਸੀਕਾ ਨਵੀਸਾਂ, ਕਲਰਕਾਂ ਤੇ ਹੋਰ ਵਿਅਕਤੀਆਂ ਰਾਹੀਂ ਰਿਸ਼ਵਤ ਹਾਸਲ ਕਰ ਰਹੇ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ ਦਾ 1 ਅਧਿਕਾਰੀ, ਤਰਨਤਾਰਨ ਦਾ 1, ਗੁਰਦਾਸਪੁਰ ਦੇ 2, ਬਠਿੰਡਾ ਦੇ 5, ਮੁਕਤਸਰ ਸਾਹਿਬ ਦੇ 1 ਅਧਿਕਾਰੀ ਵੱਲੋਂ ਵੀ ਭ੍ਰਿਸ਼ਟਾਚਾਰ ਫੈਲਾਏ ਜਾਣ ਦੀ ਜਾਣਕਾਰੀ ਹੈ।

