ਬਿਊਰੋ, ਪ੍ਰਾਈਮ ਪੋਸਟ ਪੰਜਾਬ
ਮੋਗਾ, 22 ਜੂਨ 2023 : ਮੋਗਾ ਦੇ ਪਿੰਡ ਬੱਧਨੀ ‘ਚ ਗੋਲੀਬਾਰੀ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਦੇਰ ਰਾਤ ਇੰਟਰਨੈਸ਼ਨਲ ਕਬੱਡੀ ਖਿਡਾਰੀ ਕਿੰਦਾ ਬੱਧਨੀ ਦੇ ਘਰ ਅੰਦਰ ਦਾਖਲ ਹੋ ਕੇ ਅਣਪਛਾਤੇ ਵਿਅਕਤੀਆਂ ਨੇ ਗੋਲੀਬਾਰੀ ਕੀਤੀ।ਇਸ ਗੋਲੀਬਾਰੀ ‘ਚ ਕਿੰਦਾ ਅਤੇ ਉਸ ਦੀ ਮਾਤਾ ਜ਼ਖ਼ਮੀ ਹੋ ਗਏ। ਇਸ ਹਮਲੇ ਦੌਰਾਨ ਕਬੱਡੀ ਖਿਡਾਰੀ ਕਿੰਦਾ ਦੀ ਬਾਂਹ ‘ਤੇ ਗੋਲੀ ਲੱਗੀ ਹੈ ਅਤੇ ਉਸ ਦੀ ਮਾਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ।ਕਬੱਡੀ ਖਿਡਾਰੀ ਕਿੰਦਾ ਦੀ ਮਾਤਾ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿਚ ਭਰਤੀ ਕਰਵਾਇਆ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ।ਕਬੱਡੀ ਖਿਡਾਰੀ ਕਿੰਦੇ ਦੇ ਘਰ ਉੱਤੇ ਹੋਏ ਹਮਲੇ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚਕੇ ਜਾਂਚ ਸ਼ੁਰੂ ਕਰ ਦਿੱਤੀ ।

