ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਕਿਊਰਟੀ ਗਾਰਡਾਂ ਦੀ ਭਰਤੀ ਲਈ 23 ਜੂਨ ਨੂੰ ਲੱਗੇਗਾ ਪਲੇਸਮੈਂਟ ਕੈਂਪ

ਰੁਜ਼ਗਾਰ
Spread the love

ਸੰਜੀਵ ਜਿੰਦਲ

ਮਾਨਸਾ, 22 ਜੂਨ 2023 : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 23 ਜੂਨ 2023 ਦਿਨ ਸ਼ੁੱਕਰਵਾਰ ਨੂੰ ‘ਸਕਿਊਰਟੀ ਤੇ ਇੰਟੈਲੀਜੈਂਸ ਸਰਵਿਸ ਲਿਮਟਡ’ ਵੱਲੋਂ ਸਕਿਊਰਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।  ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੇਜਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 10ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ ਸੀਮਾ 21 ਤੋਂ 37 ਸਾਲ ਤੱਕ, ਕੱਦ ਘੱਟ ਤੋਂ ਘੱਟ 5 ਫੁਟ 6 ਇੰਚ, ਭਾਰ 52 ਕਿਲੋ ਅਤੇ ਛਾਤੀ 80 ਸੈਟੀਮੀਟਰ ਹੋਣੀ ਚਾਹੀਦੀ ਹੈ। ਚਾਹਵਾਨ ਪ੍ਰਾਰਥੀ ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਰਜ਼ਿਊਮ ਲੈ ਕੇ ਕੈਂਪ ਵਾਲੇ ਦਿਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਸਵੇਰੇ 10 ਵਜੇ ਪਹੁੰਚਣ।

ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ ਸਵੇਰੇ 10:00 ਵਜੇ ਤੋਂ ਬਾਅਦ ਦੁਪਹਿਰ 1:30 ਵਜੇ ਤੱਕ ਰੱਖਿਆ ਗਿਆ ਹੈ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 14000/- ਰੁਪਏ ਤੋਂ 16000/- ਰੁਪਏ  ਤੱਕ ਮਿਲਣਯੋਗ ਹੋਵੇਗੀ।ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 87259-27708, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *