ਬਿਊਰੋ, ਪ੍ਰਾਈਮ ਪੋਸਟ ਪੰਜਾਬ
ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜ ਗਈ ਹੈ। ਜੇਲ੍ਹ ਵਿੱਚ ਇਲਾਜ ਤੋਂ ਬਾਅਦ ਹੁਣ ਉਸ ਨੂੰ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿੱਥੇ ਡਾਕਟਰਾਂ ਦੀ ਚੁਣੀ ਟੀਮ ਉਸ ਦੀ ਦੇਖ-ਭਾਲ ਕਰ ਰਹੀ ਹੈ ਅਤੇ ਇਲਾਜ ਸ਼ੁਰੂ ਕਰ ਦਿੱਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਲਾਰੈਂਸ ਦੀ ਸਿਹਤ ਵਿਗੜ ਗਈ। ਜਿਸ ਤੋਂ ਬਾਅਦ ਜੇਲ੍ਹ ਹਸਪਤਾਲ ਵੱਲੋਂ ਉਸਨੂੰ ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ। ਦੇਰ ਰਾਤ ਉਸ ਨੂੰ ਸੁਰੱਖਿਆ ਘੇਰੇ ਹੇਠ ਹਸਪਤਾਲ ਲਿਜਾਇਆ ਗਿਆ। ਲਾਰੈਂਸ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਪੁਲਿਸ ਖ਼ਤਰਾ ਨਹੀਂ ਉਠਾਉਣਾ ਚਾਹੁੰਦੀ ਅਤੇ ਸਿਰਫ਼ ਚੁਣੇ ਹੋਏ ਲੋਕਾਂ ਨੂੰ ਹੀ ਉਸ ਦੇ ਨੇੜੇ ਆਉਣ ਦੀ ਇਜਾਜ਼ਤ ਦਿੱਤੀ ਜਾ ਰਹੀ ਹੈ।

