ਬਿਊਰੋ, ਪ੍ਰਾਈਮ ਪੋਸਟ ਪੰਜਾਬ
ਗੁਰਦਾਸਪੁਰ: ਪਿੰਡ ਖਰਲ ਵਾਲਾ ਮੋੜ ਨੇੜੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।ਇਸ ਹਾਦਸੇ ‘ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਅੰਮ੍ਰਿਤਸਰ ਦਾਖਲ ਕਰਵਾਇਆ ਗਿਆ, ਜਿੱਥੇ ਭੈਣ ਦੀ ਮੌਤ ਹੋ ਗਈ। ਪੁਲਿਸ ਥਾਣਾ ਦੀਨਾਨਗਰ ਨੇ ਮੁਲਜ਼ਮ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਮਾਨਵ ਪੁੱਤਰ ਪਵਨ ਕੁਮਾਰ ਵਾਸੀ ਗਾਂਧੀ ਨੇ ਦੱਸਿਆ ਕਿ ਉਹ ਆਪਣੀ ਭੈਣ ਵੈਸ਼ਾਲੀ ਨਾਲ ਕਿਸੇ ਜ਼ਰੂਰੀ ਕੰਮ ਲਈ ਮੋਟਰਸਾਈਕਲ ’ਤੇ ਜਾ ਰਿਹਾ ਸੀ।ਪਿੰਡ ਖਰਲ ਵਾਲਾ ਮੋੜ ਨੇੜੇ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਉਸ ਦੇ ਮੋਟਰਸਾਈਕਲ ਨੂੰ ਲਾਪਰਵਾਹੀ ਨਾਲ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਉਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਵੈਸ਼ਾਲੀ ਦੀ ਮੌਤ ਹੋ ਗਈ।
ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਹਰਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਕਾਰ ਚਾਲਕ ਦਲਬੀਰ ਸਿੰਘ ਵਾਸੀ ਮਿਲਮਾ ਥਾਣਾ ਸਦਰ ਪਠਾਨਕੋਟ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

