ਅਸਰਦਾਰ ਢੰਗ ਨਾਲ ਸਰਚ ਕਰਕੇ 21 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਕਾਬੂ
ਸੰਜੀਵ ਜਿੰਦਲ ( Prime Post Punjab)
ਮਾਨਸਾ, 24 ਜੁਲਾਈ 2023 : ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ, ਆਈ.ਪੀ.ਐਸ. ਅਡਿਸ਼ਨਲ ਡਾਇਰੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ, ਬਠਿੰਡਾ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਨਾਈ ਗਈ ਹੈ। ਜਿਸਦੇ ਮੱਦੇਨਜ਼ਰ ਸ੍ਰੀ ਗੌਰਵ ਯਾਦਵ, ਆਈ.ਪੀ.ਐਸ. ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋਂ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਸਪੈਸ਼ਲ਼ ਕਾਰਡਨ ਐਂਡ ਸਰਚ ਅਪਰੇਸ਼ਨ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਜਿਸਦੇ ਤਹਿਤ ਜਿਲਾ ਮਾਨਸਾ ਅੰਦਰ ਸ੍ਰੀ ਸੰਜੀਵ ਕੁਮਾਰ, ਆਈ.ਪੀ.ਐਸ ,ਡੀ.ਆਈ.ਜੀ. ਐੱਸ.ਟੀ.ਐੱਫ ਮੋਹਾਲੀ, ਡਾ. ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਦੀ ਨਿਗਰਾਨੀ ਹੇਠ ਮਾਨਸਾ ਜਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਥਾਵਾਂ ਦੀ ਸੁਭਾ 8 ਵਜੇ ਤੋਂ ਦੁਪਹਿਰ 1 ਵਜੇ ਤੱਕ ਸਰਚ ਕੀਤੀ ਗਈ। ਇਸ ਸਰਚ ਅਪਰੇਸ਼ਨ ਦੌਰਾਨ 7 ਡੀ.ਐਸ.ਪੀ, 9 ਮੁੱਖ ਅਫਸਰਾ ਸਮੇਤ 335 ਪੁਲਿਸ ਕਰਮਚਾਰੀਆਂ ਜਿਨ੍ਹਾ ਵਿੱਚ ਮਾਨਸਾ ਪੁਲਿਸ ,ਕਮਾਡੋਂ ਪੁਲਿਸ ਅਤੇ ਐਸ.ਟੀ.ਐੱਫ ਦੀਆਂ ਟੀਮਾਂ ਨੇ ਭਾਗ ਲਿਆ।
ਇਸ ਸਪੈਸ਼ਲ ਸਰਚ ਅਪਰੇਸ਼ਨ ਦੌਰਾਨ NDPS ਐਕਟ ਤਹਿਤ 18 ਮੁਕੱਦਮੇ ਦਰਜ ਕਰਕੇ 21 ਵਿਅਕਤੀਆਂ ਨੂੰ ਕਾਬੂ ਕਰਕੇ 4 ਕਿਲੋ 500 ਗ੍ਰਾਮ ਭੁੱਕੀ ਚੂਰਾ ਪੋਸਤ ,144 ਗਾ੍ਰਮ ਹੈਰੋਇਨ (ਚਿੱਟਾ),50 ਗ੍ਰਾਮ ਅਫੀਮ,1 ਕਿਲੋਗ੍ਰਾਮ ਗਾਂਜਾਂ, 2230 ਨਸ਼ੀਲੀ ਗੋਲੀਆਂ, 2600 ਸਿਗਨੈਚਰ ਕੈਪਸੂਲ ਬਰਾਮਦ ਕੀਤੇ ਗਏ ਹਨ।
ਆਬਕਾਰੀ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 25 ਲੀਟਰ ਸ਼ਰਾਬ ਨਜਾਇਜ਼ ਦੀ ਬਰਾਮਦਗੀ ਕੀਤੀ ਗਈ।ਗ੍ਰਿਫਤਾਰ ਵਿਅਕਤੀਆਂ ਵਿਰੁੱਧ ਵੱਖ ਵੱਖ ਥਾਣਿਆ ਅੰਦਰ ਮੁਕੱਦਮੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ।ਇਸ ਸਪੈਸਲ ਸਰਚ ਅਪਰੇਸਨ ਦੌਰਾਨ ਥਾਣਾ ਸਿਟੀ ਬੁਢਲਾਡਾ ਦੇ ਵੱਖ-ਵੱਖ ਮੈਡੀਕਲਾਂ ਦੀਆਂ ਦੁਕਾਨਾਂ ਦੀ ਵੀ ਅਸਰਦਾਰ ਢੰਗ ਨਾਲ ਚੈਕਿੰਗ ਕੀਤੀ ਗਈ ਹੈ।
ਐਸਐਸਪੀ ਮਾਨਸਾ ਡਾ. ਨਾਨਕ ਸਿੰਘ ਵੱਲੋਂ ਪਹਿਲਾਂ ਹੀ ਵਿਸੇਸ਼ ਮੁਹਿੰਮ ਆਰੰਭੀ ਹੋਈ ਹੈ। ਕਰਕੇ ਰੋਜਾਨਾਂ ਹੀ ਗਸ਼ਤਾ, ਨਾਕਾਬੰਦੀਆਂ ਅਤੇ ਸਰਚ ਅਪਰੇਸਨ ਚਲਾ ਕੇੇ ਜਿੱਥੇ ਮਾੜੇ ਅਨਸਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ, ਉੱਥੇ ਹੀ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਵੱਡੀ ਬਰਾਮਦਗੀ ਕਰਵਾਈ ਜਾ ਰਹੀ ਹੈ।ਉਹਨਾ ਦੱਸਿਆ ਕਿ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰ ਨੂੰ ਸਿਰ ਚੁੱਕਣ ਨਹੀ ਦਿੱਤਾ ਜਾਵੇਗਾ।ਜਿਲ੍ਹਾ ਅੰਦਰ ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ।ਮਾਨਸਾ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ।
ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾ ਸਬੰਧੀ ਜਾਗਰੂਕ ਕਰਨ ਲਈ ਡਾ. ਨਾਨਕ ਸਿੰਘ ਐਸ.ਐਸ.ਪੀ. ਮਾਨਸਾ ਜੀ ਵੱਲੋਂ ਥਾਣਾ ਸਰਦੂਲਗੜ੍ਹ ਦੇ ਏਰੀਏ ਵਿੱਚ ਮੀਟਿੰਗ ਕੀਤੀ ਗਈ ਹੈ ।ਜਿਸ ਵਿੱਚ ਨੌਜਵਾਨ ਪੀੜੀ ਨੂੰ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਅਤੇ ਪੜ੍ਹਾਈ ਵੱਲ ਉਤਸਾਹਿਤ ਹੋਣ ਲਈ ਜਿੱਥੇ ਪ੍ਰੇਰਿਤ ਕੀਤਾ ਜਾ ਰਿਹਾ ਹੈ।ਉੱਥੇ ਹੀ ਹੜ੍ਹਾ ਨਾਲ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਵੀ ਪੁਲਿਸ ਵੱਲੋਂ ਦਿਨ ਰਾਤ ਡਿਊਟੀ ਨਿਭਾ ਕੇ ਲੋਕਾ ਦੇ ਮੋਢੇ ਨਾਲ ਮੋਢਾ ਜੋੜ ਕੇ ਉਨ੍ਹਾ ਦੀ ਸਹਾਇਤਾ ਕੀਤੀ ਜਾ ਰਹੀ ਹੈ।ਜੋ ਇਹ ਮੁਹਿੰਮ ਲਗਾਤਾਰ ਜਾਰੀ ਹੈ।

