101 ਕਿਲੋ 500 ਗ੍ਰਾਮ ਭੁੱਕੀ ਚੂਰਾ ਪੋਸਤ, 250 ਨਸ਼ੀਲੀ ਗੋਲੀਆਂ, 5 ਗ੍ਰਾਮ ਹੈਰੋਇਨ ਅਤੇ 30 ਗ੍ਰਾਮ ਅਫੀਮ ਸਮੇਤ 30000/- ਰੁਪੈ ਡਰੱਗ ਮਨੀ ਕੀਤੀ ਬਰਾਮਦ
ਆਬਕਾਰੀ ਐਕਟ ਤਹਿਤ 2 ਮੁਕੱਦਮੇ ਦਰਜ ਕਰਕੇ 2 ਵਿਅਕਤੀਆਂ ਨੂੰ ਕਾਬੂ ਕਰਕੇ 150 ਲੀਟਰ ਲਾਹਣ,5 ਲੀਟਰ ਸ਼ਰਾਬ ਨਜੈਜ ਅਤੇ 135 ਸਿਗਨੈਚਰ ਕੈਪਸੂਲ ਕੀਤੇ ਬਰਾਮਦ
ਸੰਜੀਵ ਜਿੰਦਲ
ਮਾਨਸਾ, 27 ਜੁਲਾਈ 2023 : ਐਸਐਸਪੀ ਡਾ. ਨਾਨਕ ਸਿੰਘ, ਆਈ.ਪੀ.ਐਸ. ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ ਦੀ ਨੀਤੀ ਅਪਨਾਈ ਗਈ ਹੈ। ਜਿਸਦੇ ਮੱਦੇਨਜ਼ਰ ਸ੍ਰੀ ਗੌਰਵ ਯਾਦਵ, ਆਈ.ਪੀ.ਐਸ. ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਜੀ ਵੱਲੋਂ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਸਪੈਸ਼ਲ਼ ਕਾਰਡਨ ਐਂਡ ਸਰਚ ਅਪਰੇਸ਼ਨ ਕਰਨ ਦੇ ਆਦੇਸ਼ ਦਿੱਤੇ ਗਏ ਹਨ।ਜਿਸਦੀ ਪਾਲਣਾ ਕਰਦੇ ਹੋਏ ਜਿਲ੍ਹਾ ਮਾਨਸਾ ਅੰਦਰ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਥਾਵਾਂ ਪਰ ਅਸਰਦਾਰ ਢੰਗ ਨਾਲ ਸਰਚ ਕੀਤੀ ਜਾ ਰਹੀ ਹੈ।
ਇਸ ਸਪੈਸ਼ਲ ਸਰਚ ਅਪਰੇਸ਼ਨ ਦੌਰਾਨ ਐਨ.ਡੀ.ਪੀ.ਐਸ ਐਕਟ ਤਹਿਤ ਐਨ.ਡੀ.ਪੀ.ਐਸ ਐਕਟ ਤਹਿਤ 6 ਮੁਕੱਦਮੇ ਦਰਜ ਕਰਕੇ 8 ਵਿਅਕਤੀਆਂ ਨੂੰ ਕਾਬੂ ਕਰਕੇ 101 ਕਿਲੋ 500 ਗ੍ਰਾਮ ਭੁੱਕੀ ਚੂਰਾ ਪੋਸਤ, 5 ਗ੍ਰਾਮ ਹੈਰੋਇਨ (ਚਿੱਟਾ), 250 ਨਸ਼ੀਲੀਆਂ ਗੋਲੀਆਂ,30 ਗ੍ਰਾਮ ਅਫੀਮ ਸਮੇਤ 30000/-ਹਜਾਰ ਡਰੱਗ ਮਨੀ,135 ਸਿਗਨੇਚਰ ਕੈਪਸੂਲ ਸਮੇਤ ਸਵਿੱਫਟ ਕਾਰ ਬਰਾਮਦ ਕੀਤੀ ਗਈ ਹੈ।
ਆਬਕਾਰੀ ਐਕਟ ਤਹਿਤ 2 ਮੁਕੱਦਮੇ ਦਰਜ ਕਰਕੇ 150 ਲੀਟਰ ਲਾਹਣ, 5 ਲੀਟਰ ਸ਼ਰਾਬ ਨਜਾਇਜ਼ ਦੀ ਬਰਾਮਦਗੀ ਕੀਤੀ ਗਈ ਹੈ।ਗ੍ਰਿਫਤਾਰ ਵਿਅਕਤੀਆਂ ਵਿਰੁੱਧ ਵੱਖ ਵੱਖ ਥਾਣਿਆ ਅੰਦਰ ਮੁਕੱਦਮੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ।
ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾ ਸਬੰਧੀ ਜਾਗਰੂਕ ਕਰਨ ਲਈ ਡਾ:ਨਾਨਕ ਸਿੰਘ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਥਾਣਾ ਬੋਹਾ ਦੇ ਪਿੰਡ ਸੰਦਲੀ ਵਿਖੇ ਪਬਲਿਕ ਮੀਟਿੰਗ ਕੀਤੀ ਗਈ ਉਹਨਾਂ ਵੱਲੋਂ ਪਬਲਿਕ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਉਹਨਾਂ ਵੱਲੋਂ ਆਪਣੇ ਆਲੇ-ਦੁਆਲੇ ਨਸ਼ਿਆ ਦੀ ਗੈਰ-ਕਾਨੂੰਨੀ ਵਰਤੋਂ/ਵਿਕਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਲਈ ਪੁਲਿਸ ਹੈਲਪਲਾਇਨ ਨੰਬਰ 112,ਹੈਲਪਲਾਈਨ ਨੰਬਰ 181 ,ਮੋਬਾਇਲ ਨੰਬਰ 9780125100 ਅਤੇ ਈਮੇਲ ਆਈ.ਡੀ. dpo.mns.police@punjab.gov.in ਤੇ ਕਿਸੇ ਵੀ ਸਮੇ ਦਿੱਤੀ ਜਾਂ ਸਾਂਝੀ ਕੀਤੀ ਜਾ ਸਕਦੀ ਹੈ ਅਤੇ ਸੂਚਨਾਂ ਦੇਣ ਵਾਲੇ ਦਾ ਨਾਮ-ਪਤਾ ਗੁਪਤ ਰੱਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਕੇ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆ ਦੀ ਬਜਾਏ ਪੜ੍ਹਾਈ ਵੱਲ ਪ੍ਰੇਰਿਤ ਕਰਨ,ਜਿਲ੍ਹਾ ਅੰਦਰ ਨਸ਼ਿਆ ਦਾ ਖਾਤਮਾ ਕਰਕੇ ਨਰੋਏ ਸਮਾਜ ਦੀ ਸਿਰਜਣਾ ਕਰਨਾ ਹੀ ਹਰ ਇੱਕ ਨਾਗਰਿਕ ਦਾ ਮੁਢਲਾ ਫਰਜ ਹੈ।ਇਸ ਮੌਕੇ ਮੁੱਖ ਅਫਸਰ ਥਾਣਾ ਬੋਹਾ ਇੰਸਪੈਕਟਰ ਬੇਅੰਤ ਕੌਰ , ਸ੍ਰੀ ਪ੍ਰਿਤਪਾਲ ਸਿੰਘ ਡੀ.ਐਸ.ਪੀ ਬੁਢਲਾਡਾ ਵੀ ਉਚੇਚੇ ਤੌਰ ਪਰ ਹਾਜਰ ਸਨ।

