Visitor : Visitor

ਬਰਨਾਲਾ ‘ਚ ਨੌਜਵਾਨ ਦਾ ਕਤਲ : ਖੇਤਾਂ ‘ਚ ਨਹਿਰੀ ਪਾਣੀ ਨੂੰ ਲੈ ਕੇ ਹੋਇਆ ਝਗੜਾ, ਪਿਉ-ਪੁੱਤਰ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤੀ ਹੱਤਿਆ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ਵਿੱਚ ਖੇਤਾਂ ਵਿੱਚ ਨਹਿਰੀ ਪਾਣੀ ਨੂੰ ਲੈ ਕੇ ਹੋਏ ਝਗੜੇ ਵਿੱਚ ਪਿਓ-ਪੁੱਤ ਵੱਲੋਂ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਪੁੱਤਰ ਬਿੱਟੂ ਸਿੰਘ (35) ਵਾਸੀ ਅਕਾਲਗੜ੍ਹ ਕੋਠੇ (ਧਨੌਲਾ) ਪ੍ਰਾਚੀਨ ਹਨੂੰਮਾਨ ਮੰਦਰ ਦੇ ਪਿੱਛੇ ਠੇਕੇ ’ਤੇ ਲਈ ਜ਼ਮੀਨ ’ਤੇ ਖੇਤੀ ਕਰ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ਵਿੱਚ ਖੇਤਾਂ ਵਿੱਚ ਨਹਿਰੀ ਪਾਣੀ ਨੂੰ ਲੈ ਕੇ ਹੋਏ ਝਗੜੇ ਵਿੱਚ ਪਿਓ-ਪੁੱਤ ਵੱਲੋਂ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਪੁੱਤਰ ਬਿੱਟੂ ਸਿੰਘ (35) ਵਾਸੀ ਅਕਾਲਗੜ੍ਹ ਕੋਠੇ (ਧਨੌਲਾ) ਪ੍ਰਾਚੀਨ ਹਨੂੰਮਾਨ ਮੰਦਰ ਦੇ ਪਿੱਛੇ ਠੇਕੇ ’ਤੇ ਲਈ ਜ਼ਮੀਨ ’ਤੇ ਖੇਤੀ ਕਰ ਰਿਹਾ ਸੀ। ਅੱਜ ਸਵੇਰੇ 11 ਵਜੇ ਦੇ ਕਰੀਬ ਜਦੋਂ ਉਹ ਆਪਣੇ ਖੇਤ ਵਿੱਚ ਕੰਮ ਕਰ ਰਿਹਾ ਸੀ ਤਾਂ ਭੁਪਿੰਦਰ ਸਿੰਘ ਅਤੇ ਉਸਦੇ ਪਿਤਾ ਮੁਖਤਿਆਰ ਸਿੰਘ ਨੇ ਨਹਿਰੀ ਪਾਣੀ ਨੂੰ ਲੈ ਕੇ ਬਿੱਟੂ ਸਿੰਘ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਦੋਵਾਂ ਪਿਓ-ਪੁੱਤ ਨੇ ਬਿੱਟੂ ਸਿੰਘ ਦੇ ਪੇਟ ‘ਚ ਚਾਕੂ ਮਾਰ ਦਿੱਤਾ, ਜਿਸ ਕਾਰਨ ਬਿੱਟੂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਥਾਣਾ ਸਦਰ ਲਖਵਿੰਦਰ ਸਿੰਘ ਦੀ ਅਗਵਾਈ ‘ਚ ਥਾਣਾ ਧਨੌਲਾ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਐਚਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨ ਦਰਜ ਕਰਕੇ ਮੁਲਜ਼ਮ ਪਿਓ-ਪੁੱਤ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

Leave a Reply

Your email address will not be published. Required fields are marked *

Visitor : Visitor