9 ਨਸ਼ੀਲੀ ਸ਼ੀਸ਼ੀਆਂ, 90 ਨਸ਼ੀਲੀ ਗੋਲੀਆਂ ,15 ਗ੍ਰਾਮ ਹੈਰੋਇਨ ਅਤੇ 360 ਸਿਗਨੇਚਰ ਕੈਪਸੂਲ ਕੀਤੇ ਬਰਾਮਦ
ਆਬਕਾਰੀ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 1 ਵਿਅਕਤੀ ਨੂੰ ਕਾਬੂ ਕਰਕੇ 180 ਲੀਟਰ ਲਾਹਣ ਕੀਤਾ ਬਰਾਮਦ
ਜਿਲ੍ਹਾ ਮਾਨਸਾ ਨੂੰ ਨਸ਼ਾ ਮੁਕਤ ਕਰਕੇ ਨਰੋਏ ਸਮਾਜ ਦੀ ਸਿਰਜਣਾ ਕਰਨਾ ਹੀ ਮਾਨਸਾ ਪੁਲਿਸ ਦਾ ਅਸਲ ਮੰਤਵ : ਡਾ. ਨਾਨਕ ਸਿੰਘ
ਸੰਜੀਵ ਜਿੰਦਲ
ਮਾਨਸਾ -28 ਜੁਲਾਈ 2023 : ਡਾ. ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਮਾਨਯੋਗ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਮਾਨਯੋਗ ਭਗਵੰਤ ਸਿੰਘ ਮਾਨ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ, ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ ਆਈ.ਪੀ.ਐਸ ਐਡੀਸਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਜੀ ਦੀ ਨਿਗਰਾਨੀ ਹੇਠ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਸਪੈਸ਼ਲ਼ ਕਾਰਡਨ ਐਂਡ ਸਰਚ ਅਪਰੇਸ਼ਨ ਕਰਨ ਦੇ ਆਦੇਸ਼ ਦਿੱਤੇ ਗਏ ਹਨ।ਜਿਸ ਤਹਿਤ ਜਿਲ੍ਹਾਂ ਮਾਨਸਾ ਅੰਦਰ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਥਾਵਾਂ ਪਰ ਅਸਰਦਾਰ ਢੰਗ ਨਾਲ ਸਰਚ ਕੀਤੀ ਜਾ ਰਹੀ ਹੈ।
ਇਸ ਸਪੈਸ਼ਲ ਸਰਚ ਅਪਰੇਸ਼ਨ ਦੌਰਾਨ ਐਨ.ਡੀ.ਪੀ.ਐਸ ਐਕਟ ਤਹਿਤ 3 ਮੁਕੱਦਮੇ ਦਰਜ ਕਰਕੇ 5 ਵਿਅਕਤੀਆਂ ਨੂੰ ਕਾਬੂ ਕਰਕੇ 9 ਨਸੀਲੀਆਂ ਸ਼ੀਸ਼ੀਆਂ WINCEREX COUGH SYRUP , 90 ਨਸ਼ੀਲੀਆਂ ਗੋਲੀਆਂ CARISOMA , 15 ਗਾ੍ਰਮ ਹੈਰੋਇਨ (ਚਿੱਟਾ) ਬਰਾਮਦ ਕੀਤਾ ਗਿਆ ਹੈ।
ਆਬਕਾਰੀ ਐਕਟ ਤਹਿਤ 2 ਮੁਕੱਦਮੇ ਦਰਜ ਕਰਕੇ 150 ਲੀਟਰ ਲਾਹਣ, 5 ਲੀਟਰ ਸ਼ਰਾਬ ਨਜਾਇਜ਼ ਦੀ ਬਰਾਮਦਗੀ ਕੀਤੀ ਗਈ ਹੈ।ਇਸੇ ਤਰ੍ਹਾਂ ਅ/ਧ 188 ਹਿੰ:ਦੰ: ਤਹਿਤ 2 ਮੁਕੱਦਮੇ ਦਰਜ ਕਰਕੇ 2 ਵਿਅਕਤੀਆਂ ਨੂੰ ਕਾਬੂ ਕਰਕੇ 360 ਸਿਗਨੇਚਰ ਕੈਪਸੂਲ ਬਰਾਮਦ ਕੀਤੇ ਗਏ ਹਨ।ਗ੍ਰਿਫਤਾਰ ਵਿਅਕਤੀਆਂ ਵਿਰੁੱਧ ਵੱਖ ਵੱਖ ਥਾਣਿਆ ਅੰਦਰ ਮੁਕੱਦਮੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ।
ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾ ਸਬੰਧੀ ਜਾਗਰੂਕ ਕਰਨ ਲਈ SSP ਮਾਨਸਾ ਵੱਲੋਂ ਥਾਣਾ ਭੀਖੀ ਦੇ ਪਿੰਡ ਫਫੜੇ ਭਾਈਕੇ ਵਿਖੇ ਪਬਲਿਕ ਮੀਟਿੰਗ ਕਰਕੇ ਲੋਕਾਂ ਨੂੰ ਜਾਗਰਿਤ ਕੀਤਾ ਗਿਆ ਹੈ ਅਤੇ ਸਿਹਤ ਵਿਭਾਗ ਦੀ ਸਹਾਇਤਾ ਨਾਲ ਨਸ਼ੇ ਦੀ ਬਿਮਾਰੀ ਤੋਂ ਪੀੜ੍ਹਤ ਮਰੀਜਾਂ ਨੂੰ ਇਲਾਜ ਲਈ ਓਟ ਸੈਂਟਰਾਂ ਦੀ ਲਿਸਟ ਵਿੱਚ ਦਰਜ਼ ਕਰਵਾਇਆ ਜਾ ਰਿਹਾ ਹੈ।

ਇਸਤੋਂ ਇਲਾਵਾ ਮਾਨਸਾ ਪੁਲਿਸ ਦੇ ਸੀਨੀਅਰ ਅਫਸਰ ਅਤੇ ਮੁੱਖ ਅਫਸਰ ਥਾਣਾ ਵੱਲੋਂ ਜਿਲ੍ਹਾ ਦੇ ਵੱਖ-ਵੱਖ ਥਾਣਿਆਂ ਦੇ ਇਲਾਕਾ ਅੰਦਰ ਐਂਟੀ-ਡਰੱਗ ਸੈਮੀਨਾਰ/ਮੀਟਿੰਗਾਂ ਕਰਕੇ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇੇ ਪੜ੍ਹਾਈ ਅਤੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇ। ਨਸ਼ਾ ਤਸਕਰਾਂ ਉੱਪਰ ਰੇਡ ਕਰਕੇ ਵੱਧ ਤੋਂ ਵੱਧ ਮੁਕੱਦਮੇ ਦਰਜ ਰਜਿਸਟਰ ਕਰਵਾਏ ਜਾ ਰਹੇ ਹਨ,ਮੈਡੀਕਲ ਸਟੋਰਾਂ ਦੀ ਵੀ ਵਿਸ਼ੇਸ਼ ਤੌਰ ਤੇ ਚੈਕਿੰਗ ਕੀਤੀ ਜਾ ਰਹੀ ਹੈ।ਉਹਨਾਂ ਵੱਲੋਂ ਪਬਲਿਕ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਆਪਣੇ ਆਲੇ-ਦੁਆਲੇ ਨਸ਼ਿਆਂ ਦੀ ਗੈਰ-ਕਾਨੂੰਨੀ ਵਰਤੋਂ/ਵਿਕਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਲਈ ਪੁਲਿਸ ਹੈਲਪਲਾਇਨ ਨੰਬਰ 112, ਹੈਲਪਲਾਈਨ ਨੰਬਰ 181, ਮੋਬਾਇਲ ਨੰਬਰ 9780125100 ਅਤੇ ਈਮੇਲ Id – dpo.mns.police@punjab.gov.in ਤੇ ਕਿਸੇ ਵੀ ਸਮੇ ਦਿੱਤੀ ਜਾਂ ਸਾਂਝੀ ਕੀਤੀ ਜਾ ਸਕਦੀ ਹੈ ,ਉਹਨਾਂ ਨਾਲ ਵੀ ਕਿਸੇ ਵੀ ਸਮੇਂ ਨਿੱਜੀ ਤੌਰ ਤੇ ਮਿਲਕੇ ਜਾਂ ਫੋਨ ਪਰ ਰਾਬਤਾ ਕੀਤਾ ਜਾ ਸਕਦਾ ਹੈ ਅਤੇ ਸੂਚਨਾਂ ਦੇਣ ਵਾਲੇ ਦਾ ਨਾਮ-ਪਤਾ ਗੁਪਤ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਕੇ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢ ਕੇ ਨਰੋਏ ਸਮਾਜ ਦੀ ਸਥਾਪਨਾ ਕਰਨਾ ਅਤੇ ਜਿਲ੍ਹਾ ਮਾਨਸਾ ਨੂੰ ਨਸ਼ਾ ਮੁਕਤ ਕਰਕੇ ਪਹਿਲਾ ਵਾਲੇ ਪੰਜਾਬ ਦੀ ਸਿਰਜਣਾਂ ਕਰਨਾ ਹੀ ਹਰ ਇੱਕ ਨਾਗਰਿਕ ਦਾ ਮੁਢਲਾ ਫਰਜ਼ ਹੈ।

