660 ਨਸ਼ੀਲੀਆਂ ਗੋਲੀਆਂ , 21 ਗ੍ਰਾਮ ਹੈਰੋਇਨ, 675 ਸਿਗਨੇਚਰ ਕੈਪਸੂਲ ਕੀਤੇ ਬਰਾਮਦ
ਆਬਕਾਰੀ ਐਕਟ ਤਹਿਤ 5 ਮੁਕੱਦਮੇ ਦਰਜ ਕਰਕੇ 5 ਵਿਅਕਤੀਆਂ ਨੂੰ ਕਾਬੂ ਕਰਕੇ 77 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਅਤੇ 20 ਲੀਟਰ ਸ਼ਰਾਬ ਨਜਾਇਜ਼ ਕੀਤੀ ਬਰਾਮਦ
ਐਂਟੀ-ਡਰੱਗ ਅਵੇਰਨੈਂਸ ਸੈਮੀਨਾਰ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਪਬਲਿਕ ਨੂੰ ਕੀਤਾ ਗਿਆ ਜਾਗਰੂਕ
ਸੰਜੀਵ ਜਿੰਦਲ (ਪ੍ਰਾਈਮ ਪੋਸਟ ਪੰਜਾਬ )
ਮਾਨਸਾ, 29 ਜੁਲਾਈ 2023 : ਡਾ. ਨਾਨਕ ਸਿੰਘ, ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ,ਆਈ.ਪੀ.ਐਸ ਦੇ ਦਿਸ਼ਾਨਿਰਦੇਸ਼ਾ ਤਹਿਤ ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ ਆਈ.ਪੀ.ਐਸ ਐਡੀਸਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਦੀ ਨਿਗਰਾਨੀ ਹੇਠ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਸਪੈਸ਼ਲ਼ ਕਾਰਡਨ ਐਂਡ ਸਰਚ ਅਪਰੇਸ਼ਨ ਕਰਨ ਦੇ ਆਦੇਸ਼ ਦਿੱਤੇ ਗਏ ਹਨ।ਜਿਸ ਤਹਿਤ ਜਿਲ੍ਹਾਂ ਮਾਨਸਾ ਅੰਦਰ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਥਾਵਾਂ ਪਰ ਅਸਰਦਾਰ ਢੰਗ ਨਾਲ ਸਰਚ ਕੀਤੀ ਜਾ ਰਹੀ ਹੈ।
ਇਸ ਸਪੈਸ਼ਲ ਸਰਚ ਅਪਰੇਸ਼ਨ ਦੌਰਾਨ ਐਨ.ਡੀ.ਪੀ.ਐਸ ਐਕਟ ਤਹਿਤ12 ਮੁਕੱਦਮੇ ਦਰਜ ਕਰਕੇ 13 ਵਿਅਕਤੀਆਂ ਨੂੰ ਕਾਬੂ ਕੀਤਾ ਹੈ l ਜਿਨ੍ਹਾਂ ਪਾਸੋਂ 660 ਨਸ਼ੀਲੀਆਂ ਗੋਲੀਆਂ , 21 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਕੀਤਾ ਗਿਆ ਹੈ।
ਆਬਕਾਰੀ ਐਕਟ ਤਹਿਤ 5 ਮੁਕੱਦਮੇ ਦਰਜ ਕਰਕੇ 5 ਵਿਅਕਤੀਆਂ ਨੂੰ ਕਾਬੂ ਕਰਕੇ 77 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਅਤੇ 20 ਲੀਟਰ ਸ਼ਰਾਬ ਨਜਾਇਜ਼ ਦੀ ਬਰਾਮਦਗੀ ਕੀਤੀ ਗਈ ਹੈ।ਇਸੇ ਤਰ੍ਹਾਂ ਅ/ਧ 188 ਹਿੰ:ਦੰ: ਤਹਿਤ 4 ਮੁਕੱਦਮੇ ਦਰਜ ਕਰਕੇ 4 ਵਿਅਕਤੀਆਂ ਨੂੰ ਕਾਬੂ ਕਰਕੇ 675 ਸਿਗਨੇਚਰ ਕੈਪਸੂਲ ਬਰਾਮਦ ਕੀਤੇ ਗਏ ਹਨ। ਗ੍ਰਿਫਤਾਰ ਵਿਅਕਤੀਆਂ ਵਿਰੁੱਧ ਵੱਖ ਵੱਖ ਥਾਣਿਆ ਅੰਦਰ ਮੁਕੱਦਮੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ।
SSP ਮਾਨਸਾ ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਦੀ ਮੁਕੰਮਲ ਰੋਕਥਾਮ ਕਰਨ ਲਈ ਮਾਨਸਾ ਪੁਲਿਸ ਵੱਲੋਂ ਵਿਸੇਸ਼ (Anti Drug Drive Campaign ) ਆਰੰਭ ਕੀਤੀ ਹੋਈ ਹੈ।ਮਾਨਸਾ ਪੁਲਿਸ ਵੱਲੋਂ ਰੋਜ਼ਾਨਾਂ ਹੀ ਗਸ਼ਤਾ,ਨਾਕਾਬੰਦੀਆਂ ਅਤੇ ਸਰਚ ਅਪਰੇਸ਼ਨ ਚਲਾ ਕੇ ਹੌਟ ਸਪੌਟ ਥਾਵਾਂ ਦੀ ਸਰਚ ਕਰਵਾ ਕੇ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਕੇ ਬਰਾਮਦਗੀ ਕਰਵਾ ਕੇ ਕਾਨੂੰਨੀ ਕਾਰਵਾਈ ਜਾ ਰਹੀ ਹੈ,ਉੱਥੇ ਹੀ ਨਸ਼ਿਆ ਦੇ ਮਾੜੇ ਪ੍ਰਭਾਵਾਂ ਪ੍ਰਤੀ ਪਬਲਿਕ ਨੂੰ ਜਾਗਰੂਕ ਕਰਨ ਲਈ ਪਿੰਡਾਂ,ਸ਼ਹਿਰਾਂ,ਗਲੀ,ਮੁਹੱਲਿਆਂ ਅੰਦਰ ਜਾ ਕੇ ਐਂਟੀ-ਡਰੱਗ ਸੈਮੀਨਾਰ/ਮੀਟਿੰਗਾਂ ਕੀਤੀਆ ਜਾ ਰਹੀਆ ਹਨ।ਪਬਲਿਕ ਨੂੰ ਨਸ਼ਿਆ ਤੋ ਜਾਗਰੂਕ ਕਰਦੇ ਹੋਏ ਦੱਸਿਆ ਜਾ ਰਿਹਾ ਹੈ ਕਿ ਨਸ਼ੇ ਸਾਡੀ ਜਿੰਦਗੀ ਨੂੰ ਤਬਾਹ ਕਰ ਰਹੇ ਹਨ ਅਤੇ ਨਸ਼ੇ ਕਰਨਾ ਮੌਤ ਨੂੰ ਬੁਲਾਵਾ ਦੇਣਾ ਹੈ।ਨਸ਼ੇ ਜਿੱਥੇ ਸਾਡਾ ਸਰੀਰਕ ਨੁਕਸਾਨ ਕਰਦੇ ਹਨ ਉੱਥੇ ਹੀ ਇਹ ਸਾਡੇ ਆਰਥਿਕ ਨੁਕਸਾਨ ਦਾ ਕਾਰਨ ਵੀ ਬਣਦੇ ਹਨ।ਇਸ ਲਈ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਬਜਾਏ ਪੜ੍ਹਾਈ ਅਤੇ ਖੇਡਾਂ ਵੱਲ ਧਿਆਨ ਦੇ ਕੇ ਵਧੀਆ ਨਾਗਰਿਕ ਬਣਨਾ ਚਾਹੀਦਾ ਹੈ।ਮਾਨਸਾ ਪੁਲਿਸ ਵੱਲੋਂ ਮੋਹਤਬਰਾਂ ਅਤੇ ਪਬਲਿਕ ਨੂੰ ਅਪੀਲ ਕੀਤੀ ਗਈ ਕਿ ਉਹ ਨਸ਼ਿਆਂ ਦੀ ਮੁਕੰਮਲ ਰੋਕਥਾਮ ਕਰਨ ਲਈ ਪੁਲਿਸ ਨੂੰ ਪੂਰਾ ਸਹਿਯੋਗ ਦੇਣ ਅਤੇ ਨਸ਼ਿਆਂ ਪ੍ਰਤੀ ਸਹੀ ਵਾ ਸੱਚੀ ਇਤਲਾਹ ਤੁਰੰਤ ਦੇਣ ਤਾਂ ਜੋ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।











