Visitor : Visitor

ਪੰਜ ਤੱਤਾਂ ‘ਚ ਵਿਲੀਨ ਹੋਏ ਸ਼੍ਰੋਮਣੀ ਗਾਇਕ ਸੁਰਿੰਦਰ ਛਿੰਦਾ, ਗਾਇਕਾਂ ਤੇ ਆਗੂਆਂ ਨੇ ਨਮ ਅੱਖਾਂ ਨਾਲ ਦਿੱਤੀ ਵਿਦਾਈ

ਬਿਊਰੋ, ਪ੍ਰਾਈਮ ਪੋਸਟ ਪੰਜਾਬ  ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਸ਼ਨੀਵਾਰ ਨੂੰ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ। ਉਨ੍ਹਾਂ ਦਾ ਸਸਕਾਰ ਲੁਧਿਆਣਾ ਸ਼ਹਿਰ ਦੇ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕੀਤਾ ਗਿਆ। ਛਿੰਦਾ ਦੇ ਦੋਵਾਂ ਪੁੱਤਰਾਂ ਨੇ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ। ਇਸ ਦੌਰਾਨ ਪ੍ਰਸਿੱਧ ਅਦਾਕਾਰਾਂ, ਗਾਇਕਾਂ ਸਮੇਤ ਆਗੂ ਵੀ ਪੁੱਜੇ। ਇਸ ਤੋਂ ਪਹਿਲਾਂ ਉਨ੍ਹਾਂ ਦੀ ਅੰਤਿਮ ਯਾਤਰਾ…

ਬਿਊਰੋ, ਪ੍ਰਾਈਮ ਪੋਸਟ ਪੰਜਾਬ 

ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਸ਼ਨੀਵਾਰ ਨੂੰ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ। ਉਨ੍ਹਾਂ ਦਾ ਸਸਕਾਰ ਲੁਧਿਆਣਾ ਸ਼ਹਿਰ ਦੇ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕੀਤਾ ਗਿਆ। ਛਿੰਦਾ ਦੇ ਦੋਵਾਂ ਪੁੱਤਰਾਂ ਨੇ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ। ਇਸ ਦੌਰਾਨ ਪ੍ਰਸਿੱਧ ਅਦਾਕਾਰਾਂ, ਗਾਇਕਾਂ ਸਮੇਤ ਆਗੂ ਵੀ ਪੁੱਜੇ।

ਇਸ ਤੋਂ ਪਹਿਲਾਂ ਉਨ੍ਹਾਂ ਦੀ ਅੰਤਿਮ ਯਾਤਰਾ ਦੁਪਹਿਰ 1:30 ਵਜੇ ਘਰ ਤੋਂ ਸ਼ੁਰੂ ਹੋਈ। ਉਨ੍ਹਾਂ ਦੀ ਦੇਹ ਨੂੰ ਫੁੱਲਾਂ ਨਾਲ ਸਜੇ ਟਰੱਕ ਵਿੱਚ ਲਿਜਾਇਆ ਗਿਆ। ਟਰੱਕ ਦੇ ਅੱਗੇ ਛਿੰਦੇ ਦੀ ਤਸਵੀਰ ਵੀ ਚਿਪਕਾਈ ਗਈ ਹੈ। ਛਿੰਦਾ ਦੇ ਸਮਰਥਕਾਂ ਨੇ ਖੁੱਲ੍ਹੇ ਟਰੱਕ ਵਿੱਚ ਬੈਠ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਕਰੀਬ 5 ਕਿਲੋਮੀਟਰ ਦਾ ਸਫ਼ਰ ਤੈਅ ਕਰਨ ਤੋਂ ਬਾਅਦ 2:15 ‘ਤੇ ਅੰਤਿਮ ਯਾਤਰਾ ਸ਼ਮਸ਼ਾਨਘਾਟ ਪੁੱਜੀ।

ਗਾਇਕ ਨੂੰ ਸ਼ਰਧਾਂਜਲੀ ਦੇਣ ਲਈ ਵੱਡੀਆਂ ਹਸਤੀਆਂ ਪਹੁੰਚੀਆਂ। ਇਸ ਵਿੱਚ ਪੰਜਾਬੀ ਲੋਕ ਗਾਇਕ ਮੁਹੰਮਦ ਸਦੀਕ, ਗਾਇਕ ਫਿਰੋਜ਼ ਖਾਨ, ਅਦਾਕਾਰ ਹੌਬੀ ਧਾਲੀਵਾਲ ਅਤੇ ਵਿਧਾਇਕ ਗੁਰਪ੍ਰੀਤ ਗੋਗੀ ਆਦਿ ਸ਼ਾਮਲ ਸਨ। ਇਸ ਦੇ ਨਾਲ ਹੀ ਉਨ੍ਹਾਂ ਦੇ ਚਾਹੁਣ ਵਾਲੇ ਵੱਡੀ ਗਿਣਤੀ ‘ਚ ਸ਼ਾਮਲ ਹਨ।

ਪੰਜਾਬੀ ਫਿਲਮ ਇੰਡਸਟਰੀ ਦੇ ਇਸ ਮਹਾਨ ਕਲਾਕਾਰ ਦਾ ਦੇਹਾਂਤ 26 ਜੁਲਾਈ ਬੁੱਧਵਾਰ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਹੋਇਆ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਇਕ ਨਿੱਜੀ ਹਸਪਤਾਲ ‘ਚ ਫੂਡ ਪਾਈਪ ਦਾ ਆਪਰੇਸ਼ਨ ਕਰਵਾਇਆ ਸੀ, ਜਿਸ ਤੋਂ ਬਾਅਦ ਸਰੀਰ ‘ਚ ਇਨਫੈਕਸ਼ਨ ਵਧ ਗਈ ਸੀ। ਉਸ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀ।

ਛਿੰਦਾ ਲੁਧਿਆਣਾ ਦੇ ਦੀਪ ਹਸਪਤਾਲ ‘ਚ ਵੀ ਕਈ ਦਿਨਾਂ ਤੋਂ ਵੈਂਟੀਲੇਟਰ ‘ਤੇ ਰਹੇ। ਇਸ ਤੋਂ ਬਾਅਦ ਉਸ ਦੀ ਹਾਲਤ ਵਿਗੜਨ ਕਾਰਨ ਉਸ ਨੂੰ ਡੀ.ਐਮ.ਸੀ. ਡੀਐਮਸੀ ਵਿੱਚ ਵੀ ਕਈ ਦਿਨ ਇਲਾਜ ਚੱਲਿਆ। ਆਖਰ ਛਿੰਦਾ ਜ਼ਿੰਦਗੀ ਦੀ ਲੜਾਈ ਹਾਰ ਗਿਆ। ਛਿੰਦਾ ਆਪਣੇ ਪਿੱਛੇ ਪਤਨੀ ਜੋਗਿੰਦਰ ਕੌਰ ਅਤੇ ਪੁੱਤਰ ਮਨਿੰਦਰ ਛਿੰਦਾ, ਸਿਮਰਨ ਛਿੰਦਾ ਅਤੇ ਦੋ ਧੀਆਂ ਛੱਡ ਗਏ ਹਨ।

Leave a Reply

Your email address will not be published. Required fields are marked *

Visitor : Visitor