ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ, 1 ਅਗਸਤ 2023 : ਮਾਨਸਾ ਦੇ ਪਿੰਡ ਮੂਸਾ ਵਿੱਚ ਖੇਤ ਵਿੱਚ ਕੰਮ ਕਰ ਰਹੇ ਇੱਕ ਮਜ਼ਦੂਰ ਨੂੰ ਸੱਪ ਨੇ ਡੱਸ ਲਿਆ। ਤੁਰੰਤ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹਸਪਤਾਲ ਲਿਜਾਣ ਦੀ ਕੋਸ਼ਿਸ਼ ਕੀਤੀ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮਜ਼ਦੂਰ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।
ਪਰਿਵਾਰਕ ਮੈਂਬਰਾਂ ਅਤੇ ਗੁਆਂਢੀਆਂ ਨੇ ਦੱਸਿਆ ਕਿ ਭੋਲਾ ਸਿੰਘ ਪਿੰਡ ਮੂਸੇ ਦੇ ਕਿਸਾਨ ਕਾਲਾ ਸਿੰਘ ਦੇ ਖੇਤ ਵਿੱਚ ਕੰਮ ਕਰਦਾ ਸੀ। ਇਸ ਦੌਰਾਨ ਅਚਾਨਕ ਉਸ ਨੂੰ ਸੱਪ ਨੇ ਡੱਸ ਲਿਆ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਭੋਲਾ ਸਿੰਘ ਬਹੁਤ ਗਰੀਬ ਹੈ, ਜਿਸ ਦੇ ਤਿੰਨ ਲੜਕੇ ਅਤੇ ਤਿੰਨ ਧੀਆਂ ਹਨ।
ਇਕ ਪੁੱਤਰ ਅਪਾਹਜ ਹੈ। ਭੋਲਾ ਸਿੰਘ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਮਜ਼ਦੂਰਾਂ ਅਤੇ ਗਰੀਬ ਕਿਸਾਨਾਂ ਨੂੰ ਸਰਕਾਰ ਮੁਆਵਜ਼ਾ ਦੇਵੇ। ਦੂਜੇ ਪਾਸੇ ਮਾਨਸਾ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਵਰੁਣ ਜੋਤ ਨੇ ਦੱਸਿਆ ਕਿ ਭੋਲਾ ਸਿੰਘ ਨਾਂ ਦੇ ਵਿਅਕਤੀ ਨੂੰ ਸਰਕਾਰੀ ਹਸਪਤਾਲ ਲਿਆਂਦਾ ਗਿਆ ਸੀ। ਜਿਸ ਦੀ ਹਸਪਤਾਲ ਆਉਣ ਤੋਂ ਪਹਿਲਾਂ ਹੀ ਮੌਤ ਹੋ ਗਈ ਸੀ। ਅੱਜ ਮਜ਼ਦੂਰ ਦਾ ਪੋਸਟਮਾਰਟਮ ਕੀਤਾ ਜਾਵੇਗਾ।











