Visitor : Visitor

ਮਾਨਸਾ : ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ

ਸੰਜੀਵ ਜਿੰਦਲ ਮਾਨਸਾ, 1 ਅਗਸਤ 2023 : ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਰਿਸ਼ੀ ਪਾਲ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਦੇ ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿਚ ਕੁਝ ਲੋਕ…

ਸੰਜੀਵ ਜਿੰਦਲ


ਮਾਨਸਾ, 1 ਅਗਸਤ 2023 : ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਰਿਸ਼ੀ ਪਾਲ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਦੇ ਮੈਰਿਜ ਪੈਲੇਸਾਂ ’ਚ ਲਾਇਸੰਸੀ ਅਸਲਾ ਲੈ ਕੇ ਆਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿਚ ਕੁਝ ਲੋਕ ਆਪਣਾ ਲਾਇਸੰਸੀ ਅਸਲਾ ਨਾਲ ਲੈ ਕੇ ਜਾਂਦੇ ਹਨ ਅਤੇ ਸਮਾਗਮਾਂ ਵਿਚ ਸ਼ਰਾਬ ਆਦਿ ਪੀ ਕੇ ਇਕ ਦੂਜੇ ਵਿਅਕਤੀ ਤੋਂ ਹਥਿਆਰ ਖੋਹ ਕੇ ਸਟੇਜ਼ ’ਤੇ ਭੰਗੜਾ ਪਾਉਂਦੇ ਸਮੇਂ ਫਾਇਰ ਕਰਦੇ ਹਨ ਜੋ ਪੈਲੇਸ ਵਿਚ ਮੌਜੂਦ ਲੋਕਾਂ ਦੀ ਜਾਨ ਦਾ ਖਤਰਾ ਬਣ ਜਾਂਦੇ ਹਨ, ਅਜਿਹੀਆਂ ਘਟਨਾਵਾਂ ਵਿਚ ਕਈ ਲੋਕ ਆਪਣੀ ਜਾਨ ਗੁਆ ਚੁੱਕੇ ਹਨ।
ਵਰਨਣਯੋਗ ਹੈ ਕਿ ਮੈਰਿਜ ਪੈਲੇਸਾਂ ਵਿਚ ਅਸਲਾ ਨਾ ਲੈ ਕੇ ਆਉਣ ਸਬੰਧੀ ਬੋਰਡ ਤਾਂ ਲਿਖੇ ਹੁੰਦੇ ਹਨ ਪਰ ਇਨ੍ਹਾਂ ਬੋਰਡਾਂ ’ਤੇ ਕਿਸੇ ਵੱਲੋਂ ਕੋਈ ਅਮਲ ਨਹੀਂ ਕੀਤਾ ਜਾਂਦਾ। ਇਹ ਹੁਕਮ 30 ਸਤੰਬਰ 2023 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *

Visitor : Visitor