50 ਨਸ਼ੀਲੀ ਗੋਲੀਆਂ ,6 ਗ੍ਰਾਂਮ ਹੈਰੋਇਨ(ਚਿੱਟਾ) , 70 ਕਿਲੋਗ੍ਰਾਮ ਗਾਂਜਾਂ ,1 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਅਤੇ 270 ਸਿਗਨੇਚਰ ਕੈਪਸੂਲ ਕੀਤੇ ਬਰਾਮਦ
ਆਬਕਾਰੀ ਐਕਟ ਤਹਿਤ 4 ਮੁਕੱਦਮੇ ਦਰਜ ਕਰਕੇ 3 ਵਿਅਕਤੀਆਂ ਨੂੰ ਕਾਬੂ ਕਰਕੇ 150 ਲੀਟਰ ਲਾਹਣ,24 ਬੋਤਲਾਂ ਸ਼ਰਾਬ ਨਜਾਇਜ਼ ਅਤੇ 15 ਬੋਤਲਾਂ ਸੌਂਫ ਰਸ ਦੇਸ਼ੀ (ਚੰਡੀਗੜ੍ਹ) ਕੀਤੀ ਬਰਾਮਦ
ਐਂਟੀ-ਡਰੱਗ ਅਵੇਰਨੈਂਸ ਸੈਮੀਨਾਰ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਪਬਲਿਕ ਨੂੰ ਕੀਤਾ ਗਿਆ ਜਾਗਰੂਕ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ , 1 ਅਗਸਤ 2023 : ਡਾ. ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਮਾਨਯੋਗ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਮਾਨਯੋਗ ਭਗਵੰਤ ਸਿੰਘ ਮਾਨ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ,ਆਈ.ਪੀ.ਐਸ ਜੀ ਦੇ ਦਿਸਾ ਨਿਰਦੇਸ਼ਾ ਤਹਿਤ ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ ਆਈ.ਪੀ.ਐਸ ਐਡੀਸਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਜੀ ਦੀ ਨਿਗਰਾਨੀ ਹੇਠ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਸਪੈਸ਼ਲ਼ ਕਾਰਡਨ ਐਂਡ ਸਰਚ ਅਪਰੇਸ਼ਨ ਕਰਨ ਦੇ ਆਦੇਸ਼ ਦਿੱਤੇ ਗਏ ਹਨ।ਜਿਸ ਤਹਿਤ ਜਿਲ੍ਹਾ ਮਾਨਸਾ ਅੰਦਰ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਥਾਵਾਂ ਪਰ ਅਸਰਦਾਰ ਢੰਗ ਨਾਲ ਸਰਚ ਕੀਤੀ ਜਾ ਰਹੀ ਹੈ।
ਇਸ ਸਪੈਸ਼ਲ ਸਰਚ ਅਪਰੇਸ਼ਨ ਦੌਰਾਨ ਐਨ.ਡੀ.ਪੀ.ਐਸ ਐਕਟ ਤਹਿਤ 4 ਮੁਕੱਦਮੇ ਦਰਜ ਕਰਕੇ 5 ਵਿਅਕਤੀਆਂ ਨੂੰ ਕਾਬੂ ਕਰਕੇ 50 ਨਸ਼ੀਲੀ ਗੋਲੀਆਂ ,6 ਗ੍ਰਾਂਮ ਹੈਰੋਇਨ(ਚਿੱਟਾ) , 70 ਕਿਲੋਗ੍ਰਾਮ ਗਾਂਜਾਂ ,1 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਦੀ ਬਰਾਮਦਗੀ ਕੀਤੀ ਗਈ ਹੈੈ।
ਆਬਕਾਰੀ ਐਕਟ ਤਹਿਤ 4 ਮੁਕੱਦਮੇ ਦਰਜ ਕਰਕੇ 3 ਵਿਅਕਤੀਆਂ ਨੂੰ ਕਾਬੂ ਕਰਕੇ 150 ਲੀਟਰ ਲਾਹਣ,24 ਬੋਤਲਾਂ ਸ਼ਰਾਬ ਨਜਾਇਜ਼ ਅਤੇ 15 ਬੋਤਲਾਂ ਸੌਂਫ ਰਸ ਦੇਸ਼ੀ (ਚੰਡੀਗੜ੍ਹ) ਦੀ ਬਰਾਮਦਗੀ ਕੀਤੀ ਗਈ ਹੈ।ਇਸੇ ਤਰ੍ਹਾਂ ਅ/ਧ 188 ਹਿੰ:ਦੰ: ਤਹਿਤ 2 ਮੁਕੱਦਮੇ ਦਰਜ ਕਰਕੇ 2 ਵਿਅਕਤੀਆਂ ਨੂੰ ਕਾਬੂ ਕਰਕੇ 270 ਸਿਗਨੇਚਰ ਕੈਪਸੂਲ ਬਰਾਮਦ ਕੀਤੇ ਗਏ ਹਨ।ਗ੍ਰਿਫਤਾਰ ਵਿਅਕਤੀਆਂ ਵਿਰੁੱਧ ਵੱਖ ਵੱਖ ਥਾਣਿਆ ਅੰਦਰ ਮੁਕੱਦਮੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ।
ਡਾ: ਨਾਨਕ ਸਿੰਘ,ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਅਤੇ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ,ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਦੀ ਮੁਕੰਮਲ ਰੋਕਥਾਮ ਕਰਨ ਲਈ ਮਾਨਸਾ ਪੁਲਿਸ ਵੱਲੋਂ ਵਿਸੇਸ਼ (Anti Drug Drive Campaign) ਆਰੰਭ ਕੀਤੀ ਹੋਈ ਹੈ।ਮਾਨਸਾ ਪੁਲਿਸ ਵੱਲੋਂ ਰੋਜਾਨਾਂ ਹੀ ਗਸ਼ਤਾਂ,ਨਾਕਾਬੰਦੀਆਂ ਅਤੇ ਸਰਚ ਅਪਰੇਸ਼ਨ ਚਲਾ ਕੇ ਹੌਟ ਸਪੌਟ ਥਾਵਾਂ ਦੀ ਸਰਚ ਕਰਵਾ ਕੇ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਕੇ ਬਰਾਮਦਗੀ ਕਰਵਾ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ,ਉੱਥੇ ਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਪਬਲਿਕ ਨੂੰ ਜਾਗਰੂਕ ਕਰਨ ਲਈ ਪਿੰਡਾਂ, ਸ਼ਹਿਰਾਂ, ਗਲੀ,ਮੁਹੱਲਿਆਂ ਅੰਦਰ ਜਾ ਕੇ ਐਂਟੀ-ਡਰੱਗ ਸੈਮੀਨਾਰ/ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਨਸ਼ਿਆਂ ਦੇ ਖਾਤਮੇ ਲਈ ਮਾਨਸਾ ਪੁਲਿਸ ਵੱਲੋਂ ਜਾਰੀ ਕੀਤਾ ਹੈਲਪਲਾਈਨ ਨੰਬਰ 97801-25100 ਹੈ l

