Visitor : Visitor

Prime Post Punjab

ਸੱਚੀ ਸੋਚ ਸਪੱਸ਼ਟ ਨੀਤੀ

ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ’ਤੇ ਪਾਬੰਦੀ

Spread the love ਸੰਜੀਵ ਜਿੰਦਲ  ਮਾਨਸਾ, 2 ਅਗਸਤ 2023 :ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਰਿਸ਼ੀ ਪਾਲ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ…

Spread the love

ਸੰਜੀਵ ਜਿੰਦਲ 

ਮਾਨਸਾ, 2 ਅਗਸਤ 2023 :ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਰਿਸ਼ੀ ਪਾਲ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।

ਉਨ੍ਹਾਂ ਕਿਹਾ ਕਿ ਭਾਰਤ ਵਿਚ ਮਿਲਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿਲਟਰੀ ਰੰਗ ਦੀ ਵਰਦੀ ਪਹਿਨੀ ਜਾਂਦੀ ਹੈ ਅਤੇ ਮਿਲਟਰੀ ਰੰਗ ਦੇ ਵਹੀਕਲਾਂ, ਜਿਵੇਂ ਕਿ ਜੀਪਾਂ, ਮੋਟਰ ਸਾਇਕਲਾਂ, ਟਰੱਕਾਂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ। ਪ੍ਰੰਤੂ ਕੁਝ ਸਰਾਰਤੀ ਅਨਸਰਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ/ਵਹੀਕਲਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਕਾਨੂੰਨ ਵਿਚ ਰੁਕਾਵਟ ਪੈਦਾ ਕਰਕੇ, ਮਨੁੱਖੀ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਂਦਾ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਇਸ ਲਈ ਮੈਨੂੰ ਯਕੀਨ ਹੋ ਚੁੱਕਾ ਹੈ ਕਿ ਇਸ ਨਾਲ ਹੁੰਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਤੁਰੰਤ ਆਮ ਲੋਕਾਂ ਨੂੰ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਵਰਤੋਂ ਕਰਨ ਅਤੇ ਵੇਚਣ ’ਤੇ ਰੋਕ ਲਗਾਉਣੀ ਲਾਜ਼ਮੀ ਹੈ।
ਇਹ ਹੁਕਮ 30 ਸਤੰਬਰ 2023 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *

About the Author

AF themes

(555) 012-34567, author@email.com

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search

Visitor : Visitor