ਜਿਲ੍ਹਾ ਜੇਲ੍ਹ ਮਾਨਸਾ ਦੀ ਅਚਨਚੇਤ ਚੈਕਿੰਗ
1740 ਨਸ਼ੀਲੀ ਗੋਲੀਆਂ, 127 ਗ੍ਰਾਮ ਹੈਰੋਇਨ, 50 ਗ੍ਰਾਮ ਅਫੀਮ, 600 PREGABLIM ਕੈਪਸੂਲ ਅਤੇ 680 ਸਿਗਨੇਚਰ ਕੈਪਸੂਲ ਸਮੇਤ ਕਾਰ ਕੀਤੀ ਬਰਾਮਦ
ਆਬਕਾਰੀ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ ਇੱਕ ਚਾਲੂ ਭੱਠੀ ,70 ਲੀਟਰ ਲਾਹਣ ਅਤੇ 2 ਬੋਤਲਾਂ ਨਜਾਇਜ਼ ਸ਼ਰਾਬ ਕੀਤੀ ਬਰਾਮਦ
ਜੂਆ ਐਕਟ ਤਹਿਤ 1 ਮਕੁੱੱਦਮਾ ਦਰਜ ਕਰਕੇ 1260/- ਰੁਪੈ ਦੀ ਨਗਦੀ ਜੂਆ ਕੀਤੀ ਬਰਾਮਦ
ਸੰਜੀਵ ਜਿੰਦਲ
ਮਾਨਸਾ, 2 ਅਗਸਤ 2023 : ਡਾ. ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਅੱਜ 12 ਵਜੇ ਤੋਂ ਦੁਪਿਹਰ 3 ਵਜੇ ਤੱਕ ਜੇਲ੍ਹ ਦੀ ਅਚਨਚੇਤ ਚੈਂਕਿੰਗ ਕੀਤੀ ਗਈ ।ਚੈਕਿੰਗ ਟੀਮ ਵਿੱਚ ਉਹਨਾ ਸਮੇਤ ਸ੍ਰੀ ਬਾਲ ਕ੍ਰਿਸਨ ਸਿੰਗਲਾ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਮਾਨਸਾ, ਸ੍ਰੀ ਗੁਰਸਰਨ ਸਿੰਘ ਡੀ.ਐਸ.ਪੀ (ਪੀ.ਬੀ.ਆਈ), ਸ੍ਰੀ ਲਵਪ੍ਰੀਤ ਸਿੰਘ ਡੀ.ਐਸ.ਪੀ (ਡੀ),4 ਮੁੱਖ ਅਫਸਰ ਥਾਣਾਜਾਤ, 2 ਚੌਕੀ ਇੰਚਾਰਜ, 36 ਐਨ.ਜੀ.ਓ,90 ਈ.ਪੀ.ਓਜ ਸਮੇਤ ਕੁੱਲ 136 ਪੁਲਿਸ ਕਰਮਚਾਰੀਆਂ ਨੇ ਹਿੱਸਾ ਲਿਆ।ਜਿੰਨ੍ਹਾਂ ਵੱਲੋਂ ਜੇਲ੍ਹ ਅੰਦਰ ਬਣੀਆ ਬੈਰਕਾਂ,ਸਟੋਰਾਂ ਅਤੇ ਕੋਰਨਰਾ ਦੀ ਚੈਕਿੰਗ ਕੀਤੀ ਗਈ ਅਤੇ ਡੀ-ਮੈਟਲ ਡੀਟੈਕਟਰ ਰਾਹੀ ਵੀ ਤਲਾਸ਼ੀ ਕਰਵਾਈ ਗਈ।ਕੈਦੀਆਂ ਦੀ ਵੀ ਫਿਜੀਕਲ ਚੈਕਿੰਗ ਕੀਤੀ ਗਈ।ਇਸੇ ਤਰ੍ਹਾਂ ਲੇਡੀ ਫੋਰਸ ਰਾਹੀ ਜਨਾਨਾ ਵਾਰਡ ਦੀ ਤਲਾਸ਼ੀ ਕਰਵਾਈ ਗਈ।ਇਹ ਚੈਕਿੰਗ ਅੱਗੇ ਲਈ ਵੀ ਇਸੇ ਤਰ੍ਹਾ ਜਾਰੀ ਰਹੇਗੀ।
ਇਸ ਤੋਂ ਇਲਾਵਾ ਜਾਣਕਾਰੀ ਦਿੰਦੇ ਹੋਏ ਇਹ ਵੀ ਦੱਸਿਆ ਗਿਆ ਹੈ ਮੁੱਖ ਮੰਤਰੀ ਪੰਜਾਬ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ,ਆਈ.ਪੀ.ਐਸ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ ਆਈ.ਪੀ.ਐਸ ਐਡੀਸਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਜੀ ਦੀ ਨਿਗਰਾਨੀ ਹੇਠ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਸਪੈਸ਼ਲ ਕਾਰਡਨ ਐਂਡ ਸਰਚ ਅਪਰੇਸ਼ਨ ਕਰਨ ਦੇ ਆਦੇਸ਼ ਦਿੱਤੇ ਗਏ ਹਨ।ਜਿਸ ਤਹਿਤ ਜਿਲ੍ਹਾ ਮਾਨਸਾ ਅੰਦਰ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਥਾਵਾਂ ਪਰ ਅਸਰਦਾਰ ਢੰਗ ਨਾਲ ਸਰਚ ਕੀਤੀ ਜਾ ਰਹੀ ਹੈ।
ਇਸ ਸਪੈਸ਼ਲ ਸਰਚ ਅਪਰੇਸ਼ਨ ਦੌਰਾਨ ਐਨ.ਡੀ.ਪੀ.ਐਸ ਐਕਟ ਤਹਿਤ 12 ਮੁਕੱਦਮੇ ਵੱਖ-ਵੱਖ ਥਾਣਿਆਂ ਵਿੱਚ ਦਰਜ ਕਰਕੇ 13 ਵਿਅਕਤੀਆਂ ਨੂੰ ਕਾਬੂ ਕਰਕੇ 1740 ਨਸ਼ੀਲੀ ਗੋਲੀਆਂ 127 ਗ੍ਰਾਮ ਹੈਰੋਇਨ, ਸਮੇਤ TOYOTA GLANZA ਕਾਰ ਨੰਬਰੀ HR 24 AC 4813 , 50 ਗ੍ਰਾਮ ਅਫੀਮ , 600 ਪ੍ਰੇਗਬਲਿਮ ਕੈਪਸੂਲ ਅਤੇ 680 ਸਿਗਨੇਚਰ ਕੈਪਸੂਲ ਦੀ ਬਰਾਮਦਗੀ ਕੀਤੀ ਗਈ ਹੈੈ।ਆਬਕਾਰੀ ਐਕਟ ਤਹਿਤ 1 ਮੁਕੱਦਮਾ ਥਾਣਾ ਬੋਹਾ ਵਿੱਚ ਦਰਜ ਕਰਕੇ ਇੱਕ ਚਾਲੂ ਭੱਠੀ ,70 ਲੀਟਰ ਲਾਹਣ ਅਤੇ 2 ਬੋਤਲਾਂ ਨਜਾਇਜ਼ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ।
ਇਸੇ ਤਰ੍ਹਾਂ ਅ/ਧ 188 ਹਿੰ:ਦੰ: ਤਹਿਤ 5 ਮੁਕੱਦਮੇ ਵੱਖ-ਵੱਖ ਥਾਣਿਆਂ ਵਿੱਚ ਦਰਜ ਕਰਕੇ 6 ਵਿਅਕਤੀਆਂ ਨੂੰ ਕਾਬੂ ਕਰਕੇ 600 PREGABLIM ਕੈਪਸੂਲ ਅਤੇ 680 ਸਿਗਨੇਚਰ ਕੈਪਸੂਲ ਬਰਾਮਦ ਕੀਤੇ ਗਏ ਹਨ।ਦਰਜ ਕੀਤੇ ਮੁਕੱਦਮਿਆਂ ਦੀ ਅਗਲੀ ਤਫਤੀਸ ਅਮਲ ਵਿੱਚ ਲਿਆਦੀ ਜਾ ਰਹੀ ਹੈ
ਐਂਟੀ-ਡਰੱਗ ਅਵੇਰਨੈਂਸ ਸੈਮੀਨਾਰ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਪਬਲਿਕ ਨੂੰ ਕੀਤਾ ਗਿਆ ਜਾਗਰੂਕ ਮਾਨਸਾ ਪੁਲਿਸ ਵੱਲੋਂ ਮਿਤੀ -01-08-23 ਨੂੰ ਪਬਲਿਕ ਨੂੰ ਨਸ਼ਿਆ ਵਿਰੁੱਧ ਜਾਗਰੂਕ ਕਰਨ ਲਈ ਕੁੱਲ 12 ਸੈਮੀਨਾਰ/ਮੀਟਿੰਗਾਂ ਕੀਤੀਆ ਗਈਆਂ ਹਨ ਜੋ ਇਹ ਮੁਹਿੰਮ ਲਗਾਤਾਰ ਜਾਰੀ ਹੈ।ਜਿਲ੍ਹਾ ਅੰਦਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮਾਨਸਾ ਪੁਲਿਸ ਨੇ ਪਬਲਿਕ ਪਾਸੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਹੈ।ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ।

