Visitor : Visitor

ਅੰਮ੍ਰਿਤਸਰ ‘ਚ ਪੁਲਿਸ ਅਤੇ ਤਸਕਰਾਂ ਵਿਚਾਲੇ ਗੋਲੀਬਾਰੀ, ਕਰੋੜਾਂ ਦੇ ਨਜਾਇਜ਼ ਹਥਿਆਰ ਦੇ ਨਾਲ ਹੈਰੋਇਨ ਬਰਾਮਦ

ਬਿਊਰੋ, ਪ੍ਰਾਈਮ ਪੋਸਟ ਪੰਜਾਬ ਅੰਮ੍ਰਿਤਸਰ, 3 ਅਗਸਤ 2023 :  ਅੰਮ੍ਰਿਤਸਰ ‘ਚ ਦੇਰ ਰਾਤ ਪੁਲਿਸ ਅਤੇ ਤਸਕਰਾਂ ਵਿਚਾਲੇ ਗੋਲੀਬਾਰੀ ਹੋਈ ਹੈ। ਪਿੱਛਾ ਕਰਦੇ ਹੋਏ ਅੰਮ੍ਰਿਤਸਰ ਪੁਲਿਸ ਨੇ ਰੇਡ ਕਰਕੇ ਮੁਲਜ਼ਮ ਦੀ ਗੱਡੀ ਨੂੰ ਰੋਕ ਲਿਆ। ਤਲਾਸ਼ੀ ਦੌਰਾਨ ਤਸਕਰਾਂ ਕੋਲੋਂ ਕਰੀਬ 7 ਕਰੋੜ ਰੁਪਏ ਦੇ ਨਜਾਇਜ਼ ਹਥਿਆਰ ਅਤੇ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ…

ਬਿਊਰੋ, ਪ੍ਰਾਈਮ ਪੋਸਟ ਪੰਜਾਬ

ਅੰਮ੍ਰਿਤਸਰ, 3 ਅਗਸਤ 2023 :  ਅੰਮ੍ਰਿਤਸਰ ‘ਚ ਦੇਰ ਰਾਤ ਪੁਲਿਸ ਅਤੇ ਤਸਕਰਾਂ ਵਿਚਾਲੇ ਗੋਲੀਬਾਰੀ ਹੋਈ ਹੈ। ਪਿੱਛਾ ਕਰਦੇ ਹੋਏ ਅੰਮ੍ਰਿਤਸਰ ਪੁਲਿਸ ਨੇ ਰੇਡ ਕਰਕੇ ਮੁਲਜ਼ਮ ਦੀ ਗੱਡੀ ਨੂੰ ਰੋਕ ਲਿਆ। ਤਲਾਸ਼ੀ ਦੌਰਾਨ ਤਸਕਰਾਂ ਕੋਲੋਂ ਕਰੀਬ 7 ਕਰੋੜ ਰੁਪਏ ਦੇ ਨਜਾਇਜ਼ ਹਥਿਆਰ ਅਤੇ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਚਾਟੀਵਿੰਡ ਵਿੱਚ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅੰਮ੍ਰਿਤਸਰ ਸਪੈਸ਼ਲ ਸੈੱਲ ਨੂੰ ਮਿਲੀ ਸੀ ਅਹਿਮ ਸੂਚਨਾ

ਜਾਣਕਾਰੀ ਅਨੁਸਾਰ ਅੰਮ੍ਰਿਤਸਰ ਸਪੈਸ਼ਲ ਸੈੱਲ ਨੂੰ ਸੂਚਨਾ ਮਿਲੀ ਸੀ ਕਿ ਤਸਕਰ ਗੁਰਲਾਲ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਧਨੋਏ ਖੁਰਦ ਆਪਣੀ ਨਵੀਂ ਥਾਰ ਕਾਰ (ਨੰਬਰ A/F) ਵਿੱਚ ਨਾਜਾਇਜ਼ ਹਥਿਆਰ ਅਤੇ ਨਸ਼ੀਲੇ ਪਦਾਰਥ ਲੈ ਕੇ ਤਰਨਤਾਰਨ ਤੋਂ ਅੰਮ੍ਰਿਤਸਰ ਵੱਲ ਆ ਰਿਹਾ ਹੈ। ਜਿਸ ਕਰਕੇ ਸਥਾਨਕ ਪੁਲਿਸ ਵੱਲੋਂ ਟੀ ਪੁਆਇੰਟ ਸੁੱਖੇਵਾਲ ਵਿਖੇ ਨਾਕਾ ਲਗਾਇਆ ਗਿਆ।

ਜਦੋਂ ਮੁਲਜ਼ਮ ਨਾਕੇ ’ਤੇ ਪਹੁੰਚਿਆ ਤਾਂ ਉਸ ਨੂੰ ਕਾਰ ਰੋਕਣ ਦਾ ਇਸ਼ਾਰਾ ਕੀਤਾ ਗਿਆ। ਪਰ ਉਸ ਨੇ ਪੁਲਿਸ ਪਾਰਟੀ ‘ਤੇ ਗੋਲੀਆਂ ਚਲਾ ਦਿੱਤੀਆਂ ਅਤੇ ਨਾਕਾ ਤੋੜ ਕੇ ਅੰਮ੍ਰਿਤਸਰ ਵੱਲ ਭੱਜ ਗਿਆ। ਪੁਲਿਸ ਅਤੇ ਤਸਕਰਾਂ ਵਿਚਕਾਰ ਕਈ ਗੋਲੀਆਂ ਚੱਲੀਆਂ। ਇੱਕ ਗੋਲੀ ਥਾਰ ਦੇ ਟਾਇਰ ਵਿੱਚ ਲੱਗੀ। ਟਾਇਰ ਪੰਕਚਰ ਹੋਣ ਤੋਂ ਬਾਅਦ ਕਾਰ ਦੀ ਰਫ਼ਤਾਰ ਧੀਮੀ ਹੋ ਗਈ ਪਰ ਤਸਕਰ ਉਦੋਂ ਤੱਕ ਕਾਰ ਲੈ ਕੇ ਫ਼ਰਾਰ ਹੋ ਗਿਆ ਜਦੋਂ ਤੱਕ ਉਸ ਦੇ ਪੰਕਚਰ ਹੋਏ ਟਾਇਰ ਨੇ ਚੱਲਣਾ ਬੰਦ ਨਹੀਂ ਕਰ ਦਿੱਤਾ। ਮਾਨਾਵਾਲਾ ‘ਚ ਬੈਸਟ ਪ੍ਰਾਈਸ ਨੇੜੇ ਪੁਲਿਸ ਨੇ ਤਸਕਰ ਦਾ ਥਾਰ ਰੋਕਣ ‘ਚ ਸਫਲਤਾ ਹਾਸਲ ਕੀਤੀ।

ਤਲਾਸ਼ੀ ਦੌਰਾਨ ਕਰੋੜਾਂ ਦੇ ਨਜਾਇਜ਼ ਹਥਿਆਰ ਅਤੇ ਹੈਰੋਇਨ ਬਰਾਮਦ

ਪੁਲਿਸ ਨੇ ਤਸਕਰ ਨੂੰ ਹਿਰਾਸਤ ‘ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਤਲਾਸ਼ੀ ਦੌਰਾਨ ਪੁਲਿਸ ਨੇ ਤਸਕਰ ਕੋਲੋਂ ਇੱਕ ਚਾਈਨਾ ਮੇਡ ਪਿਸਤੌਲ 30 ਬੋਰ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ ਇਕ ਕਿਲੋ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਕੀਮਤ 7 ਕਰੋੜ ਰੁਪਏ ਦੇ ਕਰੀਬ ਦੱਸੀ ਜਾਂਦੀ ਹੈ। ਅੰਮ੍ਰਿਤਸਰ ਦੇ ਚਾਟੀਵਿੰਡ ਥਾਣੇ ਵਿੱਚ ਧਾਰਾ 307, 353, 186 ਆਈਪੀਸੀ 25(2), 54, 59, ਅਸਲਾ ਐਕਟ 21, 61, 85 ਐਨਡੀਪੀਐਸ ਐਕਟ ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

Leave a Reply

Your email address will not be published. Required fields are marked *

Visitor : Visitor