600 ਨਸ਼ੀਲੀ ਗੋਲੀਆਂ, 12 ਗ੍ਰਾਮ ਹੈਰੋਇਨ , 1 ਕਿਲੋਗ੍ਰਾਮ ਗਾਂਜਾ, 150 PREGABLIM ਕੈਪਸੂਲ ਅਤੇ 645 ਸਿਗਨੇਚਰ ਕੈਪਸੂਲ ਸਮੇਤ ਮੋਟਰ ਸਾਈਕਲ ਕੀਤਾ ਬਰਾਮਦ
ਆਬਕਾਰੀ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 1 ਵਿਅਕਤੀ ਨੂੰ ਕਾਬੂ ਕਰਕੇ 36 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਕੀਤੀ ਬਰਾਮਦ
ਐਂਟੀ-ਡਰੱਗ ਅਵੇਰਨੈਂਸ ਸੈਮੀਨਾਰ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਪਬਲਿਕ ਨੂੰ ਕੀਤਾ ਗਿਆ ਜਾਗਰੂਕ
ਸੰਜੀਵ ਜਿੰਦਲ ( Prime Post Punjab)
ਮਾਨਸਾ, 3 ਅਗਸਤ 2023 : ਡਾ. ਨਾਨਕ ਸਿੰਘ, IPS ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਮਾਨਯੋਗ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਮਾਨਯੋਗ ਭਗਵੰਤ ਸਿੰਘ ਮਾਨ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ,ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾ ਤਹਿਤ ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ ਆਈ.ਪੀ.ਐਸ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਦੀ ਨਿਗਰਾਨੀ ਹੇਠ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਸਪੈਸ਼ਲ਼ ਕਾਰਡਨ ਐਂਡ ਸਰਚ ਅਪਰੇਸ਼ਨ ਕਰਨ ਦੇ ਆਦੇਸ਼ ਦਿੱਤੇ ਗਏ ਹਨ।ਜਿਸ ਤਹਿਤ ਜਿਲ੍ਹਾਂ ਮਾਨਸਾ ਅੰਦਰ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਥਾਵਾਂ ਤੇ ਸਰਚ ਕੀਤੀ ਜਾ ਰਹੀ ਹੈ।
ਇਸ ਸਪੈਸ਼ਲ ਸਰਚ ਅਪਰੇਸ਼ਨ ਦੌਰਾਨ ਐਨ.ਡੀ.ਪੀ.ਐਸ ਐਕਟ ਤਹਿਤ 5 ਮੁਕੱਦਮੇ ਵੱਖ-ਵੱਖ ਥਾਣਿਆਂ ਵਿੱਚ ਦਰਜ ਕਰਕੇ 5 ਵਿਅਕਤੀਆਂ ਨੂੰ ਕਾਬੂ ਕਰਕੇ 600 ਨਸ਼ੀਲੀ ਗੋਲੀਆਂ, 12 ਗ੍ਰਾਂਮ ਹੈਰੋਇਨ(ਚਿੱਟਾ) ਸਮੇਤ ਮੋਟਰਸਾਈਕਲ ਸਪਲੈਡਰ ਨੰਬਰੀ PB 31X 7505 ਅਤੇ 1 ਕਿਲੋਗ੍ਰਾਮ ਗਾਂਜਾਂ ਦੀ ਬਰਾਮਦਗੀ ਕੀਤੀ ਗਈ ਹੈੈ।
ਆਬਕਾਰੀ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 1 ਵਿਅਕਤੀ ਨੂੰ ਕਾਬੂ ਕਰਕੇ 36 ਬੋਤਲਾਂ ਠੇਕਾ ਸ਼ਰਾਬ ਦੇਸੀ ਮਾਰਕਾ ਹੀਰ ਸੌਂਫੀ (ਹਰਿਆਣਾ) ਦੀ ਬਰਾਮਦਗੀ ਕੀਤੀ ਗਈ ਹੈ।ਇਸੇ ਤਰ੍ਹਾਂ ਅ/ਧ 188 ਹਿੰ:ਦੰ: ਤਹਿਤ 5 ਮੁਕੱਦਮੇ ਵੱਖ-ਵੱਖ ਥਾਣਿਆਂ ਵਿੱਚ ਦਰਜ ਕਰਕੇ 5 ਵਿਅਕਤੀਆਂ ਨੂੰ ਕਾਬੂ ਕਰਕੇ 150 PREGABLIM ਕੈਪਸੂਲ ਅਤੇ 645 ਸਿਗਨੇਚਰ ਕੈਪਸੂਲ ਬਰਾਮਦ ਕੀਤੇ ਗਏ ਹਨ।ਦਰਜ ਕੀਤੇ ਮੁਕੱਦਮਿਆਂ ਦੀ ਅਗਲੀ ਤਫਤੀਸ ਅਮਲ ਵਿੱਚ ਲਿਆਦੀ ਜਾ ਰਹੀ ਹੈ
ਡਾ: ਨਾਨਕ ਸਿੰਘ ਨੇ ਦੱਸਿਆ ਕਿ ਪਬਲਿਕ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਨ ਅਤੇ ਜਿਲ੍ਹਾਂ ਅੰਦਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਉਹਨਾਂ ਵੱਲੋਂ ਥਾਣਾ ਸਿਟੀ 2 ਮਾਨਸਾ ਦੇ ਵਾਰਡ ਨੰਬਰ 9 ਅਤੇ 12 ਵਿਖੇ ਨਸ਼ਾ ਛੁਡਾਉ ਸੈਂਮੀਨਾਰ/ਮੀਂਟਿੰਗ ਕਰਕੇ ਲੋਕਾਂ ਨੂੰ ਜਾਗਰਿਤ ਕੀਤਾ ਗਿਆ ਹੈ ।ਉਹਨ੍ਹਾਂ ਵੱਲੋਂ ਵਿਸੇਸ ਤੌਰ ਪਰ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇੇ ਪੜ੍ਹਾਈ ਅਤੇ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇ।ਉਹਨਾਂ ਵੱਲੋਂ ਪਬਲਿਕ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਉਹਨਾਂ ਵੱਲੋਂ ਆਪਣੇ ਆਲੇ-ਦੁਆਲੇ ਨਸ਼ਿਆਂ ਦੀ ਗੈਰ-ਕਾਨੂੰਨੀ ਵਰਤੋਂ/ਵਿਕਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਦੇਣ ਲਈ ਪੁਲਿਸ ਹੈਲਪਲਾਇਨ ਨੰਬਰ 112,ਹੈਲਪਲਾਈਨ ਨੰਬਰ 181 ,ਮੋਬਾਇਲ ਨੰਬਰ 9780125100 ਅਤੇ ਈਮੇਲ ਆਈ.ਡੀ. dpo.mns.police@punjab.gov.in ਤੇ ਕਿਸੇ ਵੀ ਸਮੇ ਦਿੱਤੀ ਜਾਂ ਸਾਂਝੀ ਕੀਤੀ ਜਾ ਸਕਦੀ ਹੈ ,ਉਹਨਾਂ ਨਾਲ ਵੀ ਕਿਸੇ ਵੀ ਸਮੇਂ ਨਿੱਜੀ ਤੌਰ ਤੇ ਮਿਲਕੇ ਜਾਂ ਫੋਨ ਪਰ ਰਾਬਤਾ ਕੀਤਾ ਜਾ ਸਕਦਾ ਹੈ ਅਤੇ ਸੂਚਨਾਂ ਦੇਣ ਵਾਲੇ ਦਾ ਨਾਮ-ਪਤਾ ਗੁਪਤ ਰੱਖਿਆ ਜਾਵੇਗਾ।ਜਿਲ੍ਹਾ ਅੰਦਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮਾਨਸਾ ਪੁਲਿਸ ਨੇ ਪਬਲਿਕ ਪਾਸੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਹੈ।ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ।

