Visitor : Visitor
,

ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ, ਬਹਾਲ ਹੋਵੇਗੀ ਸੰਸਦ ਦੀ ਮੈਂਬਰਸ਼ਿਪ !

ਬਿਊਰੋ, ਪ੍ਰਾਈਮ ਪੋਸਟ ਪੰਜਾਬ ਮੋਦੀ ਸਰਨੇਮ ਕੇਸ ਵਿੱਚ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਮਾਮਲੇ ‘ਚ ਆਪਣਾ ਫੈਸਲਾ ਦਿੰਦੇ ਹੋਏ ਸੁਪਰੀਮ ਕੋਰਟ ਨੇ ਰਾਹੁਲ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਹੈ। ਰਾਹੁਲ ਗਾਂਧੀ ਨੂੰ ਰਾਹਤ ਦਿੰਦੇ ਹੋਏ ਜੱਜ ਨੇ ਕਿਹਾ ਕਿ ਅਸੀਂ ਰਾਹੁਲ ਦੀ ਸਜ਼ਾ ‘ਤੇ ਉਦੋਂ ਤੱਕ ਰੋਕ ਲਗਾ…

ਬਿਊਰੋ, ਪ੍ਰਾਈਮ ਪੋਸਟ ਪੰਜਾਬ

ਮੋਦੀ ਸਰਨੇਮ ਕੇਸ ਵਿੱਚ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਮਾਮਲੇ ‘ਚ ਆਪਣਾ ਫੈਸਲਾ ਦਿੰਦੇ ਹੋਏ ਸੁਪਰੀਮ ਕੋਰਟ ਨੇ ਰਾਹੁਲ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਹੈ। ਰਾਹੁਲ ਗਾਂਧੀ ਨੂੰ ਰਾਹਤ ਦਿੰਦੇ ਹੋਏ ਜੱਜ ਨੇ ਕਿਹਾ ਕਿ ਅਸੀਂ ਰਾਹੁਲ ਦੀ ਸਜ਼ਾ ‘ਤੇ ਉਦੋਂ ਤੱਕ ਰੋਕ ਲਗਾ ਰਹੇ ਹਾਂ ਜਦੋਂ ਤੱਕ ਸੈਸ਼ਨ ਕੋਰਟ ‘ਚ ਅਪੀਲ ਪੈਂਡਿੰਗ ਨਹੀਂ ਹੈ।

ਸੁਪਰੀਮ ਕੋਰਟ ਤੋਂ ਰਾਹੁਲ ਗਾਂਧੀ ਨੂੰ ਰਾਹਤ ਮਿਲਣ ‘ਤੇ ਕਾਂਗਰਸ ਨੇ ਕਿਹਾ, ਇਹ ਨਫ਼ਰਤ ਦੇ ਖਿਲਾਫ ਪਿਆਰ ਦੀ ਜਿੱਤ ਹੈ। ਸਤਯਮੇਵ ਜਯਤੇ-ਜੈ ਹਿੰਦ।

ਰਾਹੁਲ ਗਾਂਧੀ ਦੇ ਮਾਮਲੇ ਦੀ ਸੁਣਵਾਈ ਜਸਟਿਸ ਬੀਆਰ ਗਵਈ ਦੀ ਅਗਵਾਈ ਵਾਲੀ ਬੈਂਚ ਕਰ ਰਹੀ ਸੀ। ਰਾਹੁਲ ਦੇ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਅਦਾਲਤ ‘ਚ ਦਲੀਲ ਦਿੱਤੀ ਕਿ ਸ਼ਿਕਾਇਤਕਰਤਾ (ਪੂਰਨੇਸ਼) ਦਾ ਅਸਲੀ ਉਪਨਾਮ ਮੋਦੀ ਨਹੀਂ ਹੈ। ਉਸਦਾ ਅਸਲੀ ਉਪਨਾਮ ਭੂਤਾਲਾ ਹੈ। ਫਿਰ ਮਾਮਲਾ ਕਿਵੇਂ ਬਣ ਸਕਦਾ ਹੈ। ਸਿੰਘਵੀ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਰਾਹੁਲ ਵੱਲੋਂ ਜਿਨ੍ਹਾਂ ਲੋਕਾਂ ਦਾ ਨਾਮ ਲਿਆ ਗਿਆ ਹੈ, ਉਨ੍ਹਾਂ ਨੇ ਕੇਸ ਦਾਇਰ ਨਹੀਂ ਕੀਤਾ। ਉਨ੍ਹਾਂ ਕਿਹਾ, ਇਹ ਲੋਕ ਕਹਿੰਦੇ ਹਨ ਕਿ ਮੋਦੀ ਨਾਮ ਦੇ 13 ਕਰੋੜ ਲੋਕ ਹਨ, ਪਰ ਜੇਕਰ ਧਿਆਨ ਨਾਲ ਦੇਖਿਆ ਜਾਵੇ ਤਾਂ ਸਮੱਸਿਆ ਭਾਜਪਾ ਨਾਲ ਜੁੜੇ ਲੋਕਾਂ ਨੂੰ ਹੀ ਹੋ ਰਹੀ ਹੈ।

Leave a Reply

Your email address will not be published. Required fields are marked *

Visitor : Visitor