ਮਾਨਸਾ ਪੁਲਿਸ ਨੇ ਨਸ਼ਿਆਂ ਦੇ 4 ਮੁਕੱਦਮੇ ਦਰਜ ਕਰਕੇ 5 ਵਿਅਕਤੀਆਂ ਨੂੰ ਕਾਬੂ ਕੀਤਾ
140 ਨਸ਼ੀਲੀਆਂ ਗੋਲੀਆਂ 20 ਗ੍ਰਾਮ ਹੈਰੋਇਨ, 110 PREGABLIM ਕੈਪਸੂਲ ਕੀਤੇ ਬਰਾਮਦ
ਆਬਕਾਰੀ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 1 ਵਿਅਕਤੀ ਨੂੰ ਕਾਬੂ ਕਰਕੇ 10 ਬੋਤਲਾਂ ਸ਼ਰਾਬ ਨਜਾਇਜ਼ ਕੀਤੀ ਬਰਾਮਦ
ਸੰਜੀਵ ਜਿੰਦਲ
ਮਾਨਸਾ, 4 ਅਗਸਤ 2023 : ਡਾ. ਨਾਨਕ ਸਿੰਘ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮਾਨਯੋਗ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਅਤੇ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ,ਆਈ.ਪੀ.ਐਸ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ IPS ਐਡੀਸਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਦੀ ਨਿਗਰਾਨੀ ਹੇਠ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਸਪੈਸ਼ਲ਼ ਕਾਰਡਨ ਐਂਡ ਸਰਚ ਅਪਰੇਸ਼ਨ ਕਰਨ ਦੇ ਆਦੇਸ਼ ਦਿੱਤੇ ਗਏ ਹਨ।ਜਿਸ ਤਹਿਤ ਜਿਲ੍ਹਾਂ ਮਾਨਸਾ ਅੰਦਰ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਥਾਵਾਂ ਤੇ ਸਰਚ ਕੀਤੀ ਜਾ ਰਹੀ ਹੈ।
ਇਸ ਸਪੈਸ਼ਲ ਸਰਚ ਅਪਰੇਸ਼ਨ ਦੌਰਾਨ ਐਨ.ਡੀ.ਪੀ.ਐਸ ਐਕਟ ਤਹਿਤ 2 ਮੁਕੱਦਮੇ ਵੱਖ-ਵੱਖ ਥਾਣਿਆਂ ਵਿੱਚ ਦਰਜ ਕਰਕੇ 3 ਵਿਅਕਤੀਆਂ ਨੂੰ ਕਾਬੂ ਕਰਕੇ 100 ਨਸੀਲੀਆਂ ਗੋਲੀਆਂ 20
ਗ੍ਰਾਂਮ ਹੈਰੋਇਨ(ਚਿੱਟਾ) ਦੀ ਬਰਾਮਦਗੀ ਕੀਤੀ ਗਈ ਹੈ।
ਆਬਕਾਰੀ ਐਕਟ ਤਹਿਤ 1 ਮੁਕੱਦਮਾ ਦਰਜ ਕਰਕੇ 1 ਵਿਅਕਤੀ ਨੂੰ ਕਾਬੂ ਕਰਕੇ 10 ਲੀਟਰ ਸ਼ਰਾਬ ਨਜਾਇਜ਼ ਬਰਾਮਦਗੀ ਕੀਤੀ ਗਈ ਹੈ।ਇਸੇ ਤਰ੍ਹਾਂ ਅ/ਧ 188 ਹਿੰ:ਦੰ: ਤਹਿਤ 2 ਮੁਕੱਦਮੇ ਵੱਖ-ਵੱਖ ਥਾਣਿਆਂ ਵਿੱਚ ਦਰਜ ਕਰਕੇ 2 ਵਿਅਕਤੀਆਂ ਨੂੰ ਕਾਬੂ ਕਰਕੇ 210
PREGABLIM ਕੈਪਸੂਲ ਅਤੇ 50 PREGABLIM ਗੋਲੀਆਂ ਦੀ ਬਰਾਮਦਗੀ ਕੀਤੀ ਗਈ ਹੈ।ਦਰਜ ਕੀਤੇ ਮੁਕੱਦਮਿਆਂ ਦੀ ਅਗਲੀ ਤਫਤੀਸ ਅਮਲ ਵਿੱਚ ਲਿਆਦੀ ਜਾ ਰਹੀ ਹੈ l
ਜਿਲ੍ਹਾ ਅੰਦਰ ਪੁਲਿਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਨੂੰ ਅੱਜ ਉਸ ਸਮੇ ਭਾਰੀ ਉਤਸਾਹ ਮਿਿਲਆ ਜਦੋਂ ਡਾ: ਨਾਨਕ ਸਿੰਘ ਸੀਨੀਅਰ ਕਪਤਾਨ ਪੁਲਿਸ ਮਾਨਸਾ ਦੀ ਅਗਵਾਈ ਹੇਠ
ਬੱਚਤ ਭਵਨ ਮਾਨਸਾ ਵਿਖੇ ਸਮੂਹ ਕੈਮਿਸਟਾਂ ਅਤੇ ਮੈਡੀਕਲ ਦੁਕਾਨਦਾਰਾਂ ਵੱਲੋਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਦਾ ਪ੍ਰਣ ਲਿਆ ਗਿਆ । ਉਹਨਾਂ ਕੈਮਿਸਟਾਂ ਨੂੰ ਅਪੀਲ ਕੀਤੀ ਕਿ ਉਹ ਡਾਕਟਰ ਦੀ ਪਰਚੀ ਤੋਂ ਬਿਨ੍ਹਾ ਪਾਬੰਦੀ ਸੁਦਾ ਦਵਾਈਆਂ ਵੇਚਣ ਤੋਂ ਗੁਰੇਜ ਕਰਨ ।ਉਹਨਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਡਾਕਟਰ ਦੀ ਸਲਾਹ ਨਾਲ ਦਵਾਈ ਦੇਣਾ ਕੋਈ ਜੁਰਮ ਨਹੀ ਹੈ।

