490 ਨਸ਼ੀਲੀਆਂ ਗੋਲੀਆਂ 4 ਗ੍ਰਾਂਮ ਹੈਰੋਇਨ(ਚਿੱਟਾ) , 925 PREGABLIM ਕੈਪਸੂਲ ਅਤੇ 690 ਸਿਗਨੇਚਰ ਕੈਪਸੂਲ ਕੀਤੇ ਬਰਾਮਦ
ਆਬਕਾਰੀ ਐਕਟ ਤਹਿਤ 5 ਮੁਕੱਦਮੇ ਦਰਜ ਕਰਕੇ 5 ਵਿਅਕਤੀਆਂ ਨੂੰ ਕਾਬੂ ਕਰਕੇ 25 ਬੋਤਲਾਂ ਸ਼ਰਾਬ ਨਜਾਇਜ਼ ,20 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਅਤੇ 80 ਲੀਟਰ ਲਾਹਣ ਕੀਤਾ ਬਰਾਮਦ
ਨਜਾਇਜ ਅਸਲੇ ਸਮੇਤ ਇੱਕ ਵਿਅਕਤੀ ਨੂੰ 1 ਪਿਸਟਲ ( ਦੇਸੀ ਕੱਟਾ 315 ਬੋਰ) ਸਮੇਤ ਇੱਕ ਜਿੰਦਾ ਕਾਰਤੂਸ ਦੇ ਕੀਤਾ ਕਾਬੂ
ਐਂਟੀ-ਡਰੱਗ ਅਵੇਰਨੈਂਸ ਸੈਮੀਨਾਰ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਪਬਲਿਕ ਨੂੰ ਕੀਤਾ ਗਿਆ ਜਾਗਰੂਕ
ਸੰਜੀਵ ਜਿੰਦਲ ( ਪ੍ਰਾਈਮ ਪੋਸਟ ਪੰਜਾਬ )
ਮਾਨਸਾ , 5 ਅਗਸਤ 2023 : ਡਾ. ਨਾਨਕ ਸਿੰਘ, IPS ਸੀਨੀਅਰ ਕਪਤਾਨ ਪੁਲਿਸ, ਮਾਨਸਾ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਮਾਨਯੋਗ ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਮਾਨਯੋਗ ਭਗਵੰਤ ਸਿੰਘ ਮਾਨ ਅਤੇ ਮਾਨਯੋਗ ਡੀ.ਜੀ.ਪੀ ਪੰਜਾਬ ਸ੍ਰੀ ਗੌਰਵ ਯਾਦਵ, IPS ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਸੁਰਿੰਦਰਪਾਲ ਸਿੰਘ ਪਰਮਾਰ ਆਈ.ਪੀ.ਐਸ ਐਡੀਸ਼ਨਲ ਡਾਇਰੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਜੀ ਦੀ ਨਿਗਰਾਨੀ ਹੇਠ ਨਸ਼ਾ ਸਮੱਗਲਰਾਂ ਖਿਲਾਫ ਵੱਡਾ ਐਕਸ਼ਨ ਲੈਂਦੇ ਹੋਏ ਸਪੈਸ਼ਲ਼ ਕਾਰਡਨ ਐਂਡ ਸਰਚ ਅਪਰੇਸ਼ਨ ਕਰਨ ਦੇ ਆਦੇਸ਼ ਦਿੱਤੇ ਗਏ ਹਨ।ਜਿਸ ਤਹਿਤ ਜਿਲ੍ਹਾਂ ਮਾਨਸਾ ਅੰਦਰ ਦੇ ਵੱਖ-ਵੱਖ ਥਾਣਿਆਂ ਦੀਆਂ ਨਸ਼ਾ ਪ੍ਰਭਾਵਿਤ ਥਾਵਾਂ ਪਰ ਅਸਰਦਾਰ ਢੰਗ ਨਾਲ ਸਰਚ ਕੀਤੀ ਜਾ ਰਹੀ ਹੈ।
ਇਸ ਸਪੈਸ਼ਲ ਸਰਚ ਅਪਰੇਸ਼ਨ ਦੌਰਾਨ ਐਨ.ਡੀ.ਪੀ.ਐਸ ਐਕਟ ਤਹਿਤ 4 ਮੁਕੱਦਮੇ ਵੱਖ-ਵੱਖ ਥਾਣਿਆਂ ਵਿੱਚ ਦਰਜ ਕਰਕੇ 5 ਵਿਅਕਤੀਆਂ ਨੂੰ ਕਾਬੂ ਕਰਕੇ 490 ਨਸ਼ੀਲੀਆਂ ਗੋਲੀਆਂ,4 ਗ੍ਰਾਮ ਹੈਰੋਇਨ(ਚਿੱਟਾ) ਦੀ ਬਰਾਮਦਗੀ ਕੀਤੀ ਗਈ ਹੈੈ।
ਆਬਕਾਰੀ ਐਕਟ ਤਹਿਤ 5 ਮੁਕੱਦਮੇ ਦਰਜ ਕਰਕੇ 5 ਵਿਅਕਤੀਆਂ ਨੂੰ ਕਾਬੂ ਕਰਕੇ 25 ਬੋਤਲਾਂ ਸ਼ਰਾਬ ਨਜਾਇਜ਼ ,20 ਬੋਤਲਾਂ ਸ਼ਰਾਬ ਠੇਕਾ ਦੇਸੀ ਹਰਿਆਣਾ ਅਤੇ 80 ਲੀਟਰ ਲਾਹਣ ਦੀ ਬਰਾਮਦਗੀ ਕੀਤੀ ਗਈ ਹੈ।ਇਸੇ ਤਰ੍ਹਾਂ ਅ/ਧ 188 ਹਿੰ:ਦੰ: ਤਹਿਤ 7 ਮੁਕੱਦਮੇ ਵੱਖ-ਵੱਖ ਥਾਣਿਆਂ ਵਿੱਚ ਦਰਜ ਕਰਕੇ 7 ਵਿਅਕਤੀਆਂ ਨੂੰ ਕਾਬੂ ਕਰਕੇ 925 PREGABLIM ਕੈਪਸੂਲ ਅਤੇ 690 ਸਿਗਨੇਚਰ ਕੈਪਸੂਲ ਦੀ ਬਰਾਮਦਗੀ ਕੀਤੀ ਗਈ ਹੈ।ਦਰਜ ਕੀਤੇ ਮੁਕੱਦਮਿਆਂ ਦੀ ਅਗਲੀ ਤਫਤੀਸ ਅਮਲ ਵਿੱਚ ਲਿਆਦੀ ਜਾ ਰਹੀ ਹੈ।
ਇਸੇ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਜੋਗਾ ਦੇ ਸ:ਥ: ਬਲਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਬਾ-ਹੱਦ ਮਾਖਾ ਚਹਿਲਾ ਕੋਲ ਰਵੀ ਸਰਮਾਂ ਪੁੱਤਰ ਛਬੀਲ ਦਾਸ ਵਾਸੀ ਕੁਲਰੀਆਂ ਨੂੰ ਕਾਬੂ ਕਰਕੇ ਉਸ ਕੋਲੋਂ 1 ਪਿਸਤੌਲ (ਦੇਸੀ ਕੱਟਾ 315 ਬੋਰ) ਸਮੇਤ ਇੱਕ ਜਿੰਦਾਂ ਕਾਰਤੂਸ ਬਰਾਮਦ ਕਰਕੇ ਕਬਜੇ ਵਿੱਚ ਲਿਆ ਗਿਆ ਹੈ। ਜਿਸਦੇ ਵਿਰੁੱਧ ਮੁਕੱਦਮਾ ਨੰਬਰ 75/23 ਅ/ਧ 25/54/59 ਅਸਲਾ ਐਕਟ ਥਾਣਾ ਜੋਗਾ ਦਰਜ ਰਜਿਸਟਰ ਕਰਕੇ ਬਰਾਮਦ ਨਜਾਇਜ਼ ਅਸਲਾ-ਐਮੋਨੀਸ਼ਨ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।
ਐਂਟੀ-ਡਰੱਗ ਅਵੇਰਨੈਂਸ ਸੈਮੀਨਾਰ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਪਬਲਿਕ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਲਗਾਤਾਰ ਸੈਮੀਨਾਰ/ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਜੋ ਇਹ ਮੁਹਿੰਮ ਲਗਾਤਾਰ ਜਾਰੀ ਹੈ।ਜਿਲ੍ਹਾ ਅੰਦਰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮਾਨਸਾ ਪੁਲਿਸ ਨੇ ਪਬਲਿਕ ਪਾਸੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਜਾ ਰਹੀ ਹੈ।ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰ੍ਹਾਂ ਹੀ ਜਾਰੀ ਰੱਖਿਆ ਜਾਵੇਗਾ।

