ਬਿਊਰੋ, ਪ੍ਰਾਈਮ ਪੋਸਟ ਪੰਜਾਬ
ਆਮਦਨ ਤੋਂ ਵੱਧ ਜਾਇਦਾਦ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ‘ਤੇ ਵਿਜੀਲੈਂਸ ਨੇ ਸ਼ਿਕੰਜਾ ਕੱਸ ਦਿੱਤਾ ਹੈ।ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਦੀਆਂ ਮੁਸ਼ਕਲਾਂ ਆਉਣ ਵਾਲੇ ਸਮੇਂ ਵਿੱਚ ਵੱਧ ਸਕਦੀਆਂ ਹਨ।ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਵਿਜੀਲੈਂਸ ਨੇ ਭਰਤ ਇੰਦਰ ਸਿੰਘ ਚਾਹਲ ਖਿਲਾਫ਼ ਕੇਸ ਦਰਜ ਕੀਤਾ ਹੈ। ਪਰ ਹਾਲੇ ਤੱਕ ਵਿਜੀਲੈਂਸ ਦੇ ਹੱਥ ਕੈਪਟਨ ਦਾ ਸਾਬਕਾ ਸਲਾਹਕਾਰ ਚਾਹਲ ਨਹੀਂ ਆਇਆ ਹੈ। ਜਿਸ ਨੂੰ ਧਿਆਨ ਵਿੱਚ ਰੱਖਦੇ ਵਿਜੀਲੈਂਸ ਨੇ ਚਾਹਲ ਨੂੰ ਵਿਦੇਸ਼ ਭੱਜਣ ਤੋਂ ਰੋਕਣ ਲਈ ਲੁੱਕ ਆਊਟ ਕਾਰਨਰ ਨੋਟਿਸ ਜਾਰੀ ਕੀਤਾ ਹੈ। ਚਾਹਲ ਨੂੰ ਗ੍ਰਿਫ਼ਤਾਰ ਕਰਨ ਲਈ ਚਾਰ ਵਿਸ਼ੇਸ਼ ਵਿਜੀਲੈਂਸ ਟੀਮਾਂ ਬਣਾਈਆਂ ਗਈਆਂ ਹਨ। ਇਹ ਟੀਮਾਂ ਪੰਜਾਬ, ਹਿਮਾਚਲ ਅਤੇ ਦਿੱਲੀ ਵਿੱਚ ਚਾਹਲ ਦੀ ਭਾਲ ਕਰ ਰਹੀਆਂ ਹਨ। ਚਾਹਲ ਅਤੇ ਪਰਿਵਾਰਕ ਮੈਂਬਰਾਂ ਦਾ 40 ਕਰੋੜ ਰੁਪਏ ਜਾਇਦਾਦ ਦਾ ਖੁਲਾਸਾ ਹੋਇਆ ਹੈ।
ਵਿਜੀਲੈਂਸ ਨੇ ਚਾਹਲ ਦੇ ਕਰੀਬੀਆਂ ਨੂੰ ਚਹਿਲ ਨੂੰ ਆਤਮ ਸਮਰਪਣ ਕਰਵਾਉਣ ਦਾ ਸੁਨੇਹਾ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਚਾਹਲ ਜਲਦੀ ਹੀ ਆਤਮ ਸਮਰਪਣ ਕਰ ਦੇਣਗੇ। ਵਿਜੀਲੈਂਸ ਨੇ ਚਹਿਲ ਦੇ ਇਕ ਕਰੀਬੀ ਦੇ ਦਿੱਲੀ ਸਥਿਤ ਘਰ ‘ਤੇ ਛਾਪਾ ਮਾਰਿਆ। ਹਿਮਾਚਲ ਪ੍ਰਦੇਸ਼ ਦੇ ਇੱਕ ਹੋਟਲ ਵਿੱਚ ਤਲਾਸ਼ੀ ਲਈ ਗਈ। ਪਟਿਆਲਾ ਵਿੱਚ ਵੀ ਛਾਪੇਮਾਰੀ ਕੀਤੀ ਗਈ।

